ਸੀ ਸੀ ਟੀ ਵੀ ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 5 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 80 ਫ਼ੀਸਦੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲੱਗ ਜਾਣਗੇ।ਉਨ੍ਹਾਂ ਕਿਹਾ ਸਕੂਲ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣ ਜਾਵੇਗਾ ਉਥੇ ਸਕੂਲਾਂ ਵਿੱਚੋਂ? ਹੋਣ ਵਾਲੀ ਚੋਰੀਆਂ ਨੂੰ ਵੀ ਠੱਲ੍ਹ ਪਏਗੀ। ਸ੍ਰ.ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਵਿਖੇ ਟ?ਰੇਨਿੰਗ ਹਾਸਲ ਕਰਨ ਲਈ ਵੀ ਭੇਜਿਆ ਗਿਆ ਹੈ।
Share the post "ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਲੱਗਣਗੇ ਸੀ ਸੀ ਟੀ ਵੀ ਕੈਮਰੇ : ਹਰਜੋਤ ਸਿੰਘ ਬੈਂਸ"