Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

‘ਪੰਜਾਬ ਨੂੰ ਐਮਐਸਪੀ ਕਮੇਟੀ ਤੋਂ ਬਾਹਰ ਰੱਖਣ ’ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਚੁੱਕੇ ਸਵਾਲ

12 Views

ਪੰਜਾਬ ਨੂੰ ਕੇਂਦਰੀ ਖੇਤੀਬਾੜੀ ਕਮੇਟੀ ਤੋਂ ਬਾਹਰ ਰੱਖਣਾ ਭਾਜਪਾ ਦਾ ‘ਕਿਸਾਨ ਵਿਰੋਧੀ‘ ਕਦਮ
ਮੌਜੂਦਾ ਕਮੇਟੀ ਮੈਂਬਰਾਂ ਨੇ ਕੀਤਾ ਸੀ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਦਾ ਸਮਰਥਨ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਜੁਲਾਈ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਲਈ ਬਣਾਈ ਕਮੇਟੀ ਵਿੱਚੋਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਨਾ ਕਰਨ ਦੇ ਫੈਸਲੇ ‘ਤੇ ਸਖਤ ਇਤਰਾਜ ਜਤਾਇਆ ਹੈ। ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਖੇਤੀਬਾੜੀ ਨਾਲ ਜੁੜੀ ਕਮੇਟੀ ‘ਚੋਂ ਬਾਹਰ ਕਰਨਾ ਨਾ ਸਿਰਫ ਸੂਬੇ ਨਾਲ ਬੇਇਨਸਾਫੀ ਹੈ, ਸਗੋਂ ਸੰਘਵਾਦ ਦੇ ਸਿਧਾਂਤਾਂ ਦੀ ਵੀ ਉਲੰਘਣਾ ਹੈ। ਉਨ੍ਹਾਂ ਕਿਹਾ, “ਭਾਜਪਾ ਸਰਕਾਰ ਨੇ ਜਾਣਬੁੱਝ ਕੇ ਉਸ ਸੂਬੇ ਨੂੰ ਕਮੇਟੀ ਤੋਂ ਬਾਹਰ ਰੱਖਿਆ ਜਿਸ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੀ ਅਗਵਾਈ ਕੀਤੀ ਅਤੇ ਭਾਜਪਾ ਸਰਕਾਰ ਨੂੰ ਇਸ ਕਮੇਟੀ ਦੇ ਗਠਨ ਲਈ ਮਜ਼ਬੂਰ ਕੀਤਾ।“
ਕੇਂਦਰ ਸਰਕਾਰ ਨੇ ਖੇਤੀ ਵਿਭਿੰਨਤਾ ਅਤੇ ਕੁਦਰਤੀ ਖੇਤੀ ਵਰਗੇ ਮੁੱਦਿਆਂ ਦੇ ਹੱਲ ਲਈ ਅਤੇ ਘੱਟੋ-ਘੱਟ ਸਮਰਥਨ ਮੁੱਲ ਲਈ ਢੁਕਵੀਂ ਵਿਧੀ ਤਿਆਰ ਕਰਨ ਲਈ ਸੋਮਵਾਰ ਨੂੰ ਇੱਕ ਕਮੇਟੀ ਦੀ ਸਥਾਪਨਾ ਕੀਤੀ। ਪਰ ਮੈਂਬਰਾਂ ਦੀ ਜਾਰੀ ਕੀਤੀ ਸੂਚੀ ਵਿੱਚ ਪੰਜਾਬ ਦਾ ਕੋਈ ਵੀ ਵਿਅਕਤੀ ਸਾਮਿਲ ਨਹੀਂ ਕੀਤਾ ਗਿਆ। ਇਸ ਕਮੇਟੀ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਨਵੰਬਰ ਵਿੱਚ, ਤਿੰਨ ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ਦੀਆਂ ਕਿਸਾਨ ਯੂਨੀਅਨਾਂ ਦੇ ਵਿਰੋਧ ਤੋਂ ਬਾਅਦ, ਕੀਤਾ ਸੀ।ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਸ ਕਮੇਟੀ ਵਿੱਚ ਪੰਜਾਬ ਦੀ ਗ਼ੈਰ-ਮੌਜੂਦਗੀ, ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਚਿਹਰੇ ਨੂੰ ਨੰਗਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਜ?ਿਆਦਾਤਰ ਮੈਂਬਰ ਉਹ ਹਨ ਜਿਨ੍ਹਾਂ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਲਈ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਸੜਕਾਂ ‘ਤੇ ਆਉਣ ਅਤੇ ਜਾਨਾਂ ਕੁਰਬਾਨ ਕਰਨ ਲਈ ਮਜ਼ਬੂਰ ਕਰਨ ਵਾਲੇ ਖੇਤੀ ਕਾਨੂੰਨਾਂ ਦੀ ਰਵਾਇਤ ਨੂੰ ਬਰਕਰਾਰ ਰੱਖਦੇ ਹੋਏ, ਭਾਜਪਾ ਨੇ ਗੁਣੀ ਪ੍ਰਕਾਸ ਜਿਸ ਨੇ ਅੰਦੋਲਨਕਾਰੀ ਕਿਸਾਨਾਂ ਵਿਰੁੱਧ ਹਿੰਸਾ ਲਈ ਭਾਜਪਾ ਮੁੱਖ ਮੰਤਰੀ ਖੱਟਰ ਦੇ ਸੱਦੇ ਦਾ ਸਮਰਥਨ ਕੀਤਾ। ਗੁਣਵੰਤ ਪਾਟਿਲ ਜਿਸ ਅਨੁਸਾਰ ਖੇਤੀ ਕਾਨੂੰਨ ਕ੍ਰਾਂਤੀਕਾਰੀ ਸਨ ਜਦੋਂ ਕਿ ਪੰਜਾਬ ਦੇ ਕਿਸਾਨਾਂ ਨੇ ਕੜਾਕੇ ਦੀ ਠੰਡ ਨੂੰ ਬਰਦਾਸਤ ਕਰਦੇ ਹੋਏ ਆਪਣਾ ਵਿਰੋਧ ਜਾਰੀ ਰੱਖਿਆ ਅਤੇ ਸੱਯਦ ਪਾਸਾ ਪਟੇਲ, ਲਾਤੂਰ ਤੋਂ ਭਾਜਪਾ ਦੇ ਸਿਆਸਤਦਾਨ, ਆਦਿ ਨੂੰ ਕਮੇਟੀ ਦਾ ਹਿੱਸਾ ਬਣਾਇਆ ਗਿਆ, ਪਰ ਪੰਜਾਬ ਤੋਂ ਕਿਸੇ ਨੂੰ ਵੀ ਇਸ ਕਮੇਟੀ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ।
ਚੱਢਾ ਨੇ ਕਿਹਾ, “ਕੇਂਦਰ ਸਰਕਾਰ ਦੀ ਐੱਮ ਐੱਸ ਪੀ ‘ਤੇ ਕਮੇਟੀ, ਜਿਸ ਵਿੱਚ ਪੰਜਾਬ ਵਰਗੇ ਖੇਤੀਬਾੜੀ ਸੂਬੇ ਨੂੰ ਬਾਹਰ ਰੱਖਿਆ ਗਿਆ ਹੈ, ਭਾਜਪਾ ਦੀਆਂ ਕੋਝੀਆਂ ਹਰਕਤਾਂ ਅਤੇ ਛੋਟੀ ਸੋਚ ਦੀ ਤਾਜਾ ਮਿਸਾਲ ਹੈ। ਪੰਜਾਬ ਨੂੰ ਜਾਣਬੁੱਝ ਕੇ ਬਾਹਰ ਰੱਖ ਕੇ ਕੇਂਦਰ ਸਰਕਾਰ ਨੇ ਸਾਡੇ ਲੋਕਾਂ ਦਾ ਅਪਮਾਨ ਕੀਤਾ ਹੈ।“ਚੱਢਾ ਨੇ ਟਵੀਟ ਰਾਹੀਂ ਕਿਹਾ, “ਹਰੀ ਕ੍ਰਾਂਤੀ ਦੀ ਜਨਮ ਭੂਮੀ ਅਤੇ ਭਾਰਤ ਦੇ ਫੂਡ-ਬਾਉਲ (ਭੋਜਨ ਕਟੋਰੇ) ਵਜੋਂ ਜਾਣੇ ਜਾਂਦੇ ਪੰਜਾਬ ਨੂੰ ਇਸ ਕਮੇਟੀ ‘ਚ ਸਰਕਾਰੀ ਨੁਮਾਇੰਦਗੀ ਨਹੀਂ ਦਿੱਤੀ ਗਈ, ਜਦਕਿ ਕਰਨਾਟਕ, ਆਂਧਰਾ ਪ੍ਰਦੇਸ, ਸਿੱਕਮ ਅਤੇ ਉੜੀਸਾ ਦੇ ਅਫ਼ਸਰਾਂ ਨੂੰ 26 ਮੈਂਬਰੀ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ।“ ਉਹਨਾਂ ਕਿਹਾ ਕਿ ਅਜਿਹਾ ਕਰ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਅਤੇ ਪੰਜਾਬੀਆਂ ਦਾ ਅਪਮਾਨ ਹੈ ਅਤੇ ਉਹ ਇਸਦਾ ਡੱਟ ਕੇ ਵਿਰੋਧ ਕਰਨਗੇ।

Related posts

ਬੀਕੇਯੂ ਡਕੌਂਦਾ ਜਥੇਬੰਦੀ ਦੀ ਮੌਜੂਦਾ ਕਮੇਟੀ ਹੀ ਰਹੇਗੀ ਬਰਕਰਾਰ: ਬੂਟਾ ਸਿੰਘ ਬੁਰਜ਼ਗਿੱਲ

punjabusernewssite

ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਸਿਰਜ ਕੇ ਫੜੇ ਬੇਦੋਸ਼ੇ ਨੌਜਵਾਨਾਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ

punjabusernewssite

ਕਿਸਾਨ ਜੱਥਬੰਦੀਆਂ ਨੇ ਘੇਰਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਦਫ਼ਤਰ, ਗੇਟ ’ਤੇ ਲਗਾਇਆ ਚੇਤਾਵਨੀ ਪੱਤਰ

punjabusernewssite