Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਨੇ ਰਜਿਸਟ੍ਰੇਸ਼ਨ ਅਤੇ ਸਟੈਂਪਾਂ ਤੋਂ ਇਕ ਮਹੀਨੇ ਵਿੱਚ 352.62 ਕਰੋੜ ਰੁਪਏ ਜੁਟਾਏ

13 Views
ਪਿਛਲੇ ਸਾਲ ਦੇ ਮੁਕਾਬਲੇ ਅਪ੍ਰੈਲ 2022 ਵਿੱਚ ਮਾਲੀਏ ‘ਚ 30.45 ਫ਼ੀਸਦੀ ਵਾਧਾ ਦਰਜ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਮਈ:ਪੰਜਾਬ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਅਤੇ ਸਟੈਂਪਾਂ ਤੋਂ ਪਿਛਲੇ ਸਾਲ ਦੇ ਮੁਕਾਬਲੇ ਅਪ੍ਰੈਲ 2022 ਵਿੱਚ ਮਾਲੀਏ ਵਿੱਚ 30.45 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਵੇਰਵਿਆਂ ਸਹਿਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਭਾਗ ਨੇ 1 ਤੋਂ 30 ਅਪ੍ਰੈਲ, 2022 ਤੱਕ ਰਜਿਸਟ੍ਰੇਸ਼ਨ ਅਤੇ ਸਟੈਂਪਾਂ ਤੋਂ 352.62 ਕਰੋੜ ਰੁਪਏ ਤੋਂ ਵੱਧ ਰਾਸ਼ੀ ਜੁਟਾਈ ਹੈ ਜਦੋਂਕਿ ਪਿਛਲੇ ਸਾਲ ਇਸ ਮਹੀਨੇ ਦੌਰਾਨ 270.31 ਕਰੋੜ ਰੁਪਏ ਇਕੱਤਰ ਹੋਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ-ਪੱਖੀ ਨੀਤੀਆਂ ਸਦਕਾ ਇਹ ਵਾਧਾ ਦਰਜ ਕੀਤਾ ਗਿਆ ਹੈ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਦੀ ਵਾਗਡੋਰ ਸੰਭਾਲਣ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਸਪੱਸ਼ਟ ਸੰਦੇਸ਼ ਇਸ ਸਰਕਾਰ ਦੇ ਮਾਲੀਏ ਵਿੱਚ ਵਾਧੇ ਦਾ ਆਧਾਰ ਬਣਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਲੀਏ ਵਿੱਚ ਹੋਏ ਵਾਧੇ ਦੀ ਵਰਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਕਈ ਸਮਾਜ ਭਲਾਈ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ, ਜੋ ਆਮ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਗੀਆਂ। ਉਨ੍ਹਾਂ ਮੁੜ ਭਰੋਸਾ ਦਿੱਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਜਾਂ ਹੋਰ ਕਿਸੇ ਕਿਸਮ ਦੀ ਕੁਤਾਹੀ ਲਈ ਕੋਈ ਥਾਂ ਨਹੀਂ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

Related posts

ਪੰਜਾਬ ਕਾਂਗਰਸ ਵੱਲੋਂ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

punjabusernewssite

ਭਾਈ ਅੰਮ੍ਰਿਤਪਾਲ ਸਿੰਘ ਦਾ ਪ੍ਰਵਾਰ ਆਇਆ ਚੰਨੀ ਦੇ ਹੱਕ ’ਚ, ਕਾਂਗਰਸ ਨੇ ਝਾੜਿਆ ਪੱਲਾ

punjabusernewssite

ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸਾਂਝੀ ਤੇ ਸਪਸ਼ਟ ਮੁਆਫੀ ਮੰਗਣ ਕਾਂਗਰਸ ਤੇ ਆਪ : ਅਕਾਲੀ ਦਲ

punjabusernewssite