Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਅਪੇਰਸ਼ਨ ਵਿੱਚ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ

12 Views

3 ਕਿਲੋ ਹੈਰੋਇਨ, ਕੁਆਡਕਾਪਟਰ ਡਰੋਨ ਬਰਾਮਦ
ਅੰਮ੍ਰਿਤਸਰ, 1 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ । ਪੰਜਾਬ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਖੇਪ ਡਿਲੇਵਰ ਕਰਨ ਲਈ ਵਰਤੇ ਜਾਣ ਵਾਲੇ ਕਵਾਡਕਾਪਟਰ ਡਰੋਨ ਸਮੇਤ ਕੁੱਲ 3 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ

ਪੰਜਾਬ ਪੁਲਿਸ ਅਤੇ ਬੀਐਸਐਫ ਦੁਆਰਾ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਕਈ ਸਾਂਝੇ ਖੋਜ ਅਭਿਆਨਾਂ ਦੌਰਾਨ ਬਰਾਮਦ ਕੀਤਾ ਗਿਆ ਇਹ ਸੱਤਵਾਂ ਅਜਿਹਾ ਡਰੋਨ ਹੈ। ਇਸ ਦੇ ਨਾਲ ਹੀ ਅਭਿਆਨ ਦੌਰਾਨ 14.5 ਕਿਲੋਗ੍ਰਾਮ ਹੈਰੋਇਨ ਦੀ ਪ੍ਰਭਾਵਸ਼ਾਲੀ ਬਰਾਮਦਗੀ ਵੀ ਕੀਤੀ ਗਈ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਰੋਨ ਰਾਹੀਂ ਹੈਰੋਇਨ ਤਸਕਰੀ ਕਰਨ ਦੀ ਕੋਸ਼ਿਸ਼ ਬਾਰੇ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਐਸਐਫ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਅਤੇ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਸੜਕ ਦੇ ਹੇਠਾਂ ਛੁਪਾਏ ਗਿਆ ਇੱਕ ਟੁਟਾ ਹੋਇਆ ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ ਕੀਤੇ।

‘ਕੁਲਚਾ ਵਪਾਰੀ’ ਦਾ ਕਾਤਲ ਪੁਲਿਸ ਮੁਕਾਬਲੇ ਤੋਂ ਬਾਅਦ ਜੀਰਕਪੁਰ ’ਚ ਕਾਬੂ, ਪੁਛਗਿਛ ਜਾਰੀ

ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਡਰੋਨ ਰਾਹੀਂ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਉਨ੍ਹਾਂ ਦੇ ਭਾਰਤੀ ਸਾਥੀਆਂ ਦੀ ਪਛਾਣ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਘਰਿੰਦਾ ਪੁਲਿਸ ਸਟੇਸ਼ਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਅਤੇ 61 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਦੇ ਤਹਿਤ ਐੱਫ.ਆਈ.ਆਰ ਨੰਬਰ 224 ਮਿਤੀ 01.11.2023 ਨੂੰ ਕੇਸ ਦਰਜ ਕੀਤਾ ਗਿਆ ਹੈ।

 

Related posts

ਬਜ਼ੁਰਗ ਨੰਬਰਦਾਰ ਨੂੰ ਸ਼ਰਾਰਤੀ ਬੱਚੇ ਨੂੰ ਝਿੜਕਣਾ ਮਹਿੰਗਾ ਪਿਆ, ਬੱਚੇ ਦੇ ਪਿਊ ਨੇ ਮਾਰੀ ਗੋ+ਲੀ

punjabusernewssite

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼, ਦੋ ਪਿਸਤੌਲਾਂ ਸਣੇ 5 ਕਾਬੂ

punjabusernewssite

ਹਿਮਾਚਲ ਘਟਨਾ: ਅੰਮ੍ਰਿਤਸਰ ’ਚ ਪਰਚਾ ਦਰਜ਼, ਚੰਨੀ ਨੇ ਕੀਤੀ ਮੁੱਖ ਮੰਤਰੀ ਨਾਲ ਗੱਲਬਾਤ

punjabusernewssite