Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

19 Views

11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ
ਅੰਮ੍ਰਿਤਸਰ, 22 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ।ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਠੇਠਰਕੇ ਦੇ ਅਨਮੋਲ ਸਿੰਘ, ਬਟਾਲਾ ਦੇ ਪਿੰਡ ਗੁਰਚੱਕ ਦੇ ਕਰਨਦੀਪ ਮਸੀਹ ਅਤੇ ਬਟਾਲਾ ਦੇ ਸ਼ਾਹਪੁਰ ਜਾਜਨ ਦੇ ਜਗਰੂਪ ਸਿੰਘ ਵਜੋਂ ਹੋਈ ਹੈ।

ਵਿਜੀਲੈਂਸ ਬਿਊਰੋ ਵੱਲੋਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਕਾਬੂ

ਪੁਲਿਸ ਟੀਮਾਂ ਨੇ ਉਹਨਾਂ ਦੇ ਕਬਜ਼ੇ ‘ਚੋਂ 15 ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਸਮੇਤ ਕੁੱਲ 11 ਪਿਸਤੌਲਾਂ, ਜਿਹਨਾਂ ਵਿੱਚ .32 ਬੋਰ ਦੀਆਂ 6 ਪਿਸਤੌਲਾਂ ਤੇ .30 ਬੋਰ ਦੀਆਂ ਪੰਜ ਪਿਸਤੌਲਾਂ ਸ਼ਾਮਲ ਹਨ, 2 ਲੱਖ ਰੁਪਏ ਨਕਦੀ ਅਤੇ ਇੱਕ ਸਪਲੈਂਡਰ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.18 ਪੀ 5023 ਹੈ, ਬਰਾਮਦ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਬਟਾਲਾ ਦੇ ਫਤਿਹਗੜ੍ਹ ਚੂੜੀਆਂ ਤੋਂ ਤਿੰਨ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ।

ਨਸ਼ਾ ਤਸਕਰੀ ਦੇ ਸ਼ੱਕ ’ਚ ਨੌਜਵਾਨ ਦਾ ਕਤਲ ਕਰਨ ਦੇ ਦੋਸ਼ਾਂ ਹੇਠ ਨਸ਼ਾ ਛੁਡਾਊ ਕਮੇਟੀ ਦੇ ਮੈਂਬਰਾਂ ਵਿਰੁਧ ਪਰਚਾ ਦਰਜ਼

ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਮੱਧ ਪ੍ਰਦੇਸ਼ ਤੋਂ ਹਥਿਆਰ ਅਤੇ ਗੋਲਾ ਬਾਰੂਦ ਖਰੀਦਣ ਲਈ ਅਮਰੀਕਾ ਅਧਾਰਤ ਉਹਨਾਂ ਦੇ ਸਾਥੀਆਂ ਤੋਂ ‘ਹਵਾਲਾ’ ਰਾਹੀਂ ਪੈਸੇ ਭੇਜੇ ਜਾ ਰਹੇ ਸਨ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ।ਜ਼ਿਕਰਯੋਗ ਹੈ ਕਿ ਅਮਰੀਕਾ ਅਧਾਰਤ ਸਾਥੀਆਂ ਦੀ ਪਛਾਣ ਬਟਾਲਾ ਦੇ ਪਿੰਡ ਗੁਰਚੱਕ ਦੇ ਵਸਨੀਕ ਕਿਰਨਦੀਪ ਸਿੰਘ ਰੰਧਾਵਾ ਅਤੇ ਤਰਨਤਾਰਨ ਦੇ ਨੌਰੰਗਾਬਾਦ ਦੇ ਮੂਲ ਨਿਵਾਸੀ ਜਰਮਜੀਤ ਸਿੰਘ ਵਜੋਂ ਹੋਈ ਹੈ।

ਪੰਜਾਬ ਸਰਕਾਰ ਦੇ ਹੁਕਮਾਂ ’ਤੇ ਬਾਦਲ ਪ੍ਰਵਾਰ ਦੀ ਮਾਲਕੀ ਵਾਲੀਆਂ ਬੱਸਾਂ ਦੇ ਪਰਮਿਟ ਰੱਦ

ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ।ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109, 115, 120 ਅਤੇ 120-ਬੀ ਅਤੇ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ 3 ਅਤੇ 4 ਤਹਿਤ ਐਫ.ਆਈ.ਆਰ. ਨੰਬਰ 43 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ।

Related posts

ਘਰ ’ਚ ਚੱਲ ਰਹੀ ਸੀ ਪਟਾਕੇ ਬਣਾਉਣ ਵਾਲੀ ਗੈਰਕਾਨੂੰਨੀ ਫੈਕਟਰੀ, ਧਮਾਕੇ ਨਾਲ ਅੱਧੀ ਦਰਜ਼ਨ ਜਖ਼ਮੀ

punjabusernewssite

ਆਪ ਵਿਧਾਇਕ ਦੇ ਗੁੰਮਸੁਦਗੀ ਪੋਸਟਰ ਲੱਗੇ

punjabusernewssite

ਹੁਣ ਮਨਪ੍ਰੀਤ ਬਾਦਲ ਤੇ ਲੰਗਾਹ ਨੇ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ

punjabusernewssite