Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਪੰਜਾਬ ਪੁਲਿਸ ਵੱਲੋਂ ਗੈੰਗਸਟਰ ਗੋਲਡੀ ਬਰਾੜ ਦੇ ਭਰਾ ਦਾ ਕਾਤਲ ਤੇ ਬੰਬੀਹਾ ਗੈਂਗ ਦਾ ਮੁੱਖ ਸੂਟਰ ਨੀਰਜ ਚਸਕਾ ਗਿ੍ਫ਼ਤਾਰ 

11 Views
ਅਕਤੂਬਰ 2020 ਵਿੱਚ ਸੋਪੂ ਪ੍ਰਧਾਨ ਗੁਰਲਾਲ ਬਰਾੜ ਦੀ ਗੋਲੀ ਮਾਰ ਕੇ ਕੀਤੀ ਸੀ ਹੱਤਿਆ 
– ਗੁਰਲਾਲ ਬਰਾੜ ਦੇ ਕਤਲ ਕਰਕੇ ਬੰਬੀਹਾ ਗੈਂਗ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਰਮਿਆਨ ਆਪਸੀ ਰੰਜਿਸ਼ ਸ਼ੁਰੂ ਹੋਈ, ਜਿਸ ਦੇ ਨਤੀਜੇ ਵਜੋਂ ਕਤਲਾਂ ਦਾ ਦੌਰ ਸ਼ੁਰੂ ਹੋਇਆ
– ਗੈਂਗਸਟਰਾਂ ਵਿਰੁੱਧ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਗੈਂਗਸਟਰ ਮੁਕਤ ਸੂਬਾ ਨਹੀਂ ਬਣ ਜਾਂਦਾ: ਡੀਜੀਪੀ ਗੌਰਵ ਯਾਦਵ
ਪੰਜਾਬੀ ਖਬਰਸਾਰ ਬਿਉਰੋ 
ਚੰਡੀਗੜ੍ਹ, 29 ਸਤੰਬਰ: ਪੰਜਾਬ ਪੁਲਿਸ ਵਲੋਂ ਕੇਂਦਰੀ ਏਜੰਸੀਆਂ ਨਾਲ ਮਿਲਕੇ ਕੀਤੀ ਇੱਕ ਵੱਡੀ ਕਾਰਵਾਈ ਤਹਿਤ ਦਵਿੰਦਰ ਬੰਬੀਹਾ ਗੈਂਗ ਦੇ ਅਤਿ ਲੋੜੀਂਦੇ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫਤਾਰ ਕਰ ਲਿਆ ਹੈ।ਗੈਂਗਸਟਰ ਚਸਕਾ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਭਰਾ ਤੇ ਸੋਪੂ (ਐਸਓਪੀਯੂ) ਦੇ ਪ੍ਰਧਾਨ ਗੁਰਲਾਲ ਬਰਾੜ ਦੇ ਅਕਤੂਬਰ 2020 ਵਿੱਚ ਚੰਡੀਗੜ੍ਹ ਦੇ ਇੱਕ ਨਾਇਟ ਕਲੱਬ ਅੱਗੇ ਹੋਏ ਸਨਸਨੀਖੇਜ਼ ਕਤਲ ਸਮੇਤ ਕਈ ਕਤਲਾਂ ਵਿੱਚ ਸ਼ਾਮਲ ਸੀ ਅਤੇ 2019 ਤੋਂ ਫਰਾਰ ਸੀ। ਵੱਡੀ ਗੱਲ ਇਹ ਵੀ ਹੈ ਕਿ ਚਸਕਾ ਵਿਰੋਧੀ ਗੈਗਸਟਰ ਗੁੱਟ ਲਾਰੇਂਸ ਬਿਸਨੋਈ ਦੀ ਹਿੱਟ ਲਿਸਟ ‘ਤੇ ਸੀ ਅਤੇ ਗੁਰਲਾਲ  ਦੇ ਕਤਲ ਤੋਂ ਬਾਅਦ ਹੀ ਦੋਨਾਂ ਗੁੱਟਾਂ ਵਿੱਚ ਆਪਸੀ ਬਦਲੇਖੋਰੀ ਤਹਿਤ ਕਈ ਕਤਲ ਹੋ ਚੁ੍ਹੋਕੇ ਸਨ , ਜਿੰਨ੍ਹਾਂ ਵਿੱਚ ਲੰਘੀ 29 ਮਈ ਨੂੰ ਹੋਇਆ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਹੋਇਆ ਬੇਰਹਿਮੀ ਨਾਲ ਕਤਲ ਵੀ ਸਾਮਲ ਸੀ।  ਅੱਜ ਇੱਥੇ ਗੈਂਗਸਟਰ ਨੂੰ ਗਿ੍ਫ਼ਤਾਰ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਸਿਆ ਕਿ ਦਵਿੰਦਰ ਬੰਬੀਹਾ ਗੈਂਗ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਰਮਿਆਨ ਆਪਸੀ ਦੁਸ਼ਮਣੀ ਦੇ ਨਤੀਜੇ ਵਜੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦਿੱਲੀ ਵਿੱਚ ਕਤਲਾਂ ਦੀਆਂ ਲੜੀਵਾਰ ਘਟਨਾਵਾਂ ਵਾਪਰੀਆਂ।
ਉਨ੍ਹਾਂ ਦਸਿਆ ਕਿ ਗ੍ਰਿਫਤਾਰ ਕੀਤਾ ਗਿਆ ਗੈਂਗਸਟਰ ਨੀਰਜ ਉਰਫ਼ ਚਸਕਾ ਫਰੀਦਕੋਟ ਦੇ ਜੈਤੋ ਦਾ ਰਹਿਣ ਵਾਲਾ ਹੈ ਅਤੇ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਹੈ, ਜੋ ਵਿਦੇਸ਼ ਵਿੱਚ ਰਹਿੰਦੇ ਵਾਂਟੇਡ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ। ਸਤੰਬਰ 2016 ਵਿੱਚ ਗੈਂਗਸਟਰ ਦਵਿੰਦਰ ਬੰਬੀਹਾ ਨੂੰ ਪੰਜਾਬ ਪੁਲਿਸ ਵੱਲੋਂ ਮਾਰੇ ਜਾਣ ਤੋਂ ਬਾਅਦ ਪਟਿਆਲ ਬੰਬੀਹਾ ਗੈਂਗ ਦਾ ਮੁੱਖ ਹੈਂਡਲਰ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਮਿਲਣ ਉਪਰੰਤ ਕੀਤੀ ਗਈ ਕਾਰਵਾਈ ਦੌਰਾਨ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਨੀਰਜ ਉਰਫ਼ ਚਸਕਾ ਨੂੰ ਜੰਮੂ ਦੇ ਸਾਂਬਾ ਜ਼ਿਲ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ .30 ਬੋਰ ਅਤੇ .32 ਬੋਰ ਦੇ ਦੋ ਵਿਦੇਸ਼ੀ ਪਿਸਤੌਲਾਂ ਸਮੇਤ 17 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਗੁਰਲਾਲ ਦੇ ਕਤਲ ਤੋਂ ਇਲਾਵਾ ਨੀਰਜ ਅਗਸਤ 2019 ਵਿੱਚ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਅਮਨਾ ਜੈਤੋ ਦੇ ਨਿਰਦੇਸ਼ਾਂ ’ਤੇ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਵਿੱਚ ਕਤਲ ਹੋਏ ਕਬੱਡੀ ਖਿਡਾਰੀ ਮਨੀ ਦੇ ਕਤਲ ਸਮੇਤ ਘੱਟੋ-ਘੱਟ ਚਾਰ ਹੋਰ ਕਤਲਾਂ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਰਿਹਾ ਹੈ। ਇਸ ਦੇ ਨਾਲ ਹੀ ਉਸ ਦਾ ਨਾਂ ਮਾਰਚ 2021 ਵਿੱਚ ਅੰਬਾਲਾ ਵਿੱਚ ਪਰਦੀਪ ਉਰਫ ਪੰਜਾ ਅਤੇ ਰਾਹੁਲ ਦੀ ਹੱਤਿਆ ਦੇ ਦੋਹਰੇ ਕਤਲ ਕੇਸ ਨਾਲ ਵੀ ਜੁੜਿਆ ਹੋਇਆ ਹੈ।
ਡੀਜੀਪੀ ਨੇ ਦੱਸਿਆ ਕਿ ਨੀਰਜ ਚਸਕਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਾਰਚ 2020 ਵਿੱਚ ਚੰਡੀਗੜ੍ਹ ਦੇ ਸੈਕਟਰ 38 ਵਿੱਚ ਸੁਰਜੀਤ ਬਾਊਂਸਰ ਦਾ ਕਤਲ ਵੀ ਕੀਤਾ ਸੀ, ਜਿਸ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਕਿ ਬਾਊਂਸਰ ਅਮਿਤ ਸ਼ਰਮਾ ਦੀ ਸਕੇਤਰੀ ਵਿੱਚ ਹੋਈ ਹੱਤਿਆ ਦਾ ਬਦਲਾ ਲੈਣ ਲਈ ਸੁਰਜੀਤ ਬਾਊਂਸਰ ਨੂੰ ਮਾਰਿਆ ਗਿਆ ਹੈ। ਯਾਦਵ ਨੇ ਕਿਹਾ ਕਿ ਨੀਰਜ ਉਰਫ਼ ਚਸਕਾ ਤੋਂ ਹੋਰ ਪੁੱਛਗਿੱਛ ਉਪਰੰਤ ਬੰਬੀਹਾ ਗੈਂਗ ਦੀਆਂ ਹੋਰ ਗਤੀਵਿਧੀਆਂ ਅਤੇ ਯੋਜਨਾਵਾਂ ਦਾ ਖੁਲਾਸਾ ਹੋਵੇਗਾ।
ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕਈ ਸਾਥੀਆਂ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਗੁਰਲਾਲ ਬਰਾੜ ਦੀ ਹੱਤਿਆ ਵਿੱਚ ਸ਼ਾਮਲ ਹੋਣ ਕਾਰਨ ਨੀਰਜ ਉਰਫ਼ ਚਸਕਾ ਲਾਰੈਂਸ ਬਿਸ਼ਨੋਈ ਗੈਂਗ ਦੀ ਟਾਪ ਹਿੱਟਲਿਸਟ ਵਿੱਚ ਸੀ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Related posts

ਪੰਜਾਬ ਨੇ ਕੇਂਦਰ ਅੱਗੇ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧੀ ਆਪਣਾ ਪੱਖੀ ਮਜ਼ਬੂਤੀ ਨਾਲ ਰੱਖਿਆ

punjabusernewssite

ਯੂਥ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਤੇ ਨਿਰਾਧਾਰ ਕੇਸ ਦਰਜ ਕਰਨ ਖਿਲਾਫ ਜ਼ਿਲ੍ਹਾ ਹੈਡਕੁਆਟਰਾਂ ’ਤੇ ਵਿਸ਼ਾਲ ਧਰਨੇ

punjabusernewssite

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਝੋਨੇ ਤੇ ਹੋਰ ਫਸਲਾਂ ਦੀ ਐਮ ਐੱਸ ਪੀ ‘ਚ ਕੀਤਾ ਨਿਗੂਣਾ ਵਾਧਾ ਰੱਦ

punjabusernewssite