13 ਨਵੰਬਰ ਨੂੰ ਵਿੱਤ ਮੰਤਰੀ ਦੇ ਦਫਤਰ ਦਾ ਕਰਨਗੇ ਘਿਰਾਓ
ਸੁਖਜਿੰਦਰ ਮਾਨ
ਬਠਿੰਡਾ, 3 ਨਵੰਬਰ :ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਅੱਜ ਸਥਾਨਕ ਡਾ.ਅੰਬੇਦਕਰ ਦੇ ਬੁੱਤ ਕੋਲ ਰੋਸ ਮੁਜਾਹਰਾ ਕਰਨ ਉਪਰੰਤ ਬੱਸ ਅੱਡੇ ਸਾਹਮਣੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਗੂ ਦਰਸ਼ਨ ਸਿੰਘ ਮੌੜ,ਗਗਨਦੀਪ ਸਿੰਘ ਅਤੇ ਕਿਸੋਰ ਚੰਦ ਗਾਜ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ ਅਤੇ ਕਈ ਮੀਟਿੰਗਾਂ ਵਿੱਚ ਸਹਿਮਤੀ ਬਣਨ ਦੇ ਬਾਵਜੂਦ ਸਰਕਾਰ ਇਹਨਾਂ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ।ਜੇਕਰ ਸਰਕਾਰ ਵੱਲੋਂ ਇਹੀ ਵਤੀਰਾ ਜਾਰੀ ਰੱਖਿਆ ਗਿਆ ਤਾਂ ਇਸ ਖਮਿਆਜ਼ਾ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਸਾਥੀ ਸਿਕੰਦਰ ਧਾਲੀਵਾਲ,ਗੁਰਸੇਵਕ ਸਿੰਘ ਸੰਧੂ,ਮਨਜੀਤ ਸਿੰਘ ਧੰਜਲ,ਭੋਲਾ ਸਿੰਘ ਮਲੂਕਾ ਨੇ ਕਿਹਾ ਕਿ ਜਦੋਂ ਤੱਕ ਪੇ ਕਮਿਸ਼ਨ ਦੀ ਰਿਪੋਰਟ ਸੋਧ ਕੇ ਜਾਰੀ ਨਹੀ ਕੀਤੀ ਜਾਂਦੀ,ਕੱਚੇ ਕਾਮੇ ਪੱਕੇ ਨੀ ਕੀਤੇ ਜਾਂਦੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾਂਦੀ, ਮਿੱਡ ਡੇ ਮੀਲ ਵਰਕਰ,ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰਾਂ ਤੇ ਘੱਟੋ ਘੱਟ ਉਜਰਤਾਂ ਦਾ ਕਾਨੂੰਨ ਲਾਗੂ ਨੀ ਕੀਤਾ ਜਾਂਦਾ ਆਦਿ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਤਦ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਸਾਥੀ ਰਘਬੀਰ ਸਿੰਘ ਸੈਣੀ , ਸਾਥੀ ਗੁਰਸੇਵਕ ਸਿੰਘ ਸੰਧੂ, ਐਸ ਕੇ ਯਾਦਵ,ਬਲਦੇਵ ਸਿੰਘ ਮਨਿਸਟਰੀਅਲ ਯੂਨੀਅਨ ਤੇ ਅਰੁਣ ਕੁਮਾਰ ਨੇ 13 ਨਵੰਬਰ ਨੂੰ ਪੰਜਾਬ ਤੇ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਵਿੱਤ ਮੰਤਰੀ ਦੇ ਦਫਤਰ ਦੇ ਦਿੱਤੇ ਘਿਰਾਓ ਦੇ ਸੱਦੇ ਨੂੰ ਸਫਲ ਬਣਾਉਣ ਦੇ ਲਈ ਸੱਦਾ ਦਿੱਤਾ। ਇਸ ਮੌਕੇ ਬਲਰਾਜ ਸਿੰਘ ਮੌੜ, ਅਮਿ੍ਰਤਪਾਲ ਸਿੰਘ ,ਜਸਵਿੰਦਰ ਸ਼ਰਮਾ ,ਨੈਬ ਸਿੰਘ,ਜਤਿੰਦਰ ਕਿ੍ਰਸ਼ਨ,ਜੰਗੀਰ ਸਿੰਘ,ਰਣਜੀਤ ਸਿੰਘ, ਅਮਰਜੀਤ ਸਿੰਘ ਮੰਗਲੀ,ਮੇਜਰ ਸਿੰਘ ਚੱਠਾ,ਹਰਮਿੰਦਰ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਨਥੇਹਾ ਆਦਿ ਆਗੂਆਂ ਨੇ ਸੰਬੋਧਨ ਕੀਤਾ।ਇਸ ਇਕੱਠ ਵਿੱਚ ਅਮਰਜੀਤ ਸਿੰਘ ਹਨੀ ਕਿਰਤੀ ਕਿਸਾਨ ਯੂਨੀਅਨ ਅਤੇ ਸੰਪੂਰਨ ਸਿੰਘ ਜਮਹੂਰੀ ਕਿਸਾਨ ਸਭਾ ਵੱਲੋਂ ਸ਼ਾਮਿਲ ਹੋਏ।
Share the post "ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ"