ਸ਼ਹਿਰ ’ਚ ਕੀਤਾ ਰੋਸ਼ ਮਾਰਚ, ਬੱਸਾਂ ਬੰਦ ਹੋਣ ਕਾਰਨ ਯਾਤਰੂ ਪ੍ਰੇਸ਼ਾਨ
ਸੁਖਜਿੰਦਰ ਮਾਨ
ਬਠਿੰਡਾ, 07 ਸਤੰਬਰ : ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ’ਤੇ ਬੀਤੇ ਕੱਲ ਤੋਂ ਸ਼ੁਰੂ ਹੋਈ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਦੂਸਰੇ ਦਿਨ ਵਿੱਚ ਸਾਮਿਲ ਹੋ ਗਈ । ਇਸ ਦੌਰਾਨ ਸੂਬੇ ਭਰ ’ਚ ਸਥਿਤ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਅਧੀਨ ਚੱਲਦੀਆਂ ਕਰੀਬ 1600 ਸਰਕਾਰੀ ਬੱਸਾਂ ਦਾ ਪਹੀਆਂ ਠੱਪ ਰਿਹਾ। ਬੱਸਾਂ ਨਾ ਚੱਲਣ ਕਾਰਨ ਜਿੱਥੇ ਪੰਜਾਬ ਸਰਕਾਰ ਨੂੰ ਪ੍ਰਤੀ ਦਿਨ ਕਰੋੜਾਂ ਰੁਪਏ ਦਾ ਘਾਟਾ ਪੈਣ ਲੱਗਿਆ ਹੈ ਉਥੇ ਯਾਤਰੀਆਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ ਅੱਜ ਬਠਿੰਡਾ ਡਿੱਪੂ ਦੇ ਕਾਮਿਆਂ ਨੇ ਬੱਸ ਸਟੈਂਡ ਤੋਂ ਹਨੂੰਮਾਨ ਚੌਂਕ ਤੱਕ ਪੈਦਲ ਰੋਸ ਮਾਰਚ ਕੀਤਾ। ਇਸ ਦੌਰਾਨ ਬੋਲਦਿਆਂ ਪ੍ਰਧਾਨ ਸੰਦੀਪ ਗਰੇਵਾਲ ਤੇ ਸੂਬਾ ਆਗੂ ਕੁਲਵੰਤ ਸਿੰਘ ਮਨੇਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ ਜਿਸ ਕਰਕੇ ਟਰਾਂਸਪੋਰਟ ਕਾਮੇ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਬੈਠੇ ਹਨ । ਇਸ ਮੌਕੇ ਡਿਪੂ ਚੈਅਰਮੈਨ ਸਰਬਜੀਤ ਸਿੰਘ, ਸੈਕਟਰੀ ਹਰਤਾਰ ਸਰਮਾ,ਸਹਾ ਸੈਕਟਰੀ ਕੁਲਦੀਪ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ ਸਿੰਘ, ਕੈਸੀਅਰ ਰਵਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਪੰਜਾਬ ਰੋਡਵੇਜ਼/ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ
3 Views