ਪੰਜਾਬ ਸਰਕਾਰ ਦੇ ਲੋਕਪੱਖੀ ਤੇ ਇਤਿਹਾਸਕ ਫ਼ੈਸਲਿਆਂ ਤੋਂ ਲੋਕ ਬਾਗੋਂ-ਬਾਗ : ਗੁਰਕੀਰਤ ਕੋਟਲੀ

0
5
24 Views

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 10 ਨਵੰਬਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲਏ ਜਾ ਰਹੇ ਲੋਕਪੱਖੀ ਤੇ ਇਤਿਹਾਸਕ ਫ਼ੈਸਲਿਆਂ ਤੋਂ ਪੰਜਾਬ ਰਾਜ ਦੇ ਲੋਕ ਬਾਗੋਂ-ਬਾਗ ਹਨ। ਪੰਜਾਬ ਸਰਕਾਰ 24 ਘੰਟਿਆਂ ਵਿਚੋਂ ਲਗਾਤਾਰ 20 ਘੰਟੇ ਕੰਮ ਕਰਕੇ ਇੱਕ ਵਿਲੱਖਣ ਇਤਿਹਾਸ ਰਚ ਰਹੀ ਹੈ। ਇਹ ਦਾਅਵਾ ਅੱਜ ਬਠਿੰਡਾ ਦੌਰੇ ’ਤੇ ਪੁੱਜੇ ਸੂਬੇ ਦੇ ਉਦਯੋਗ ਤੇ ਕਮਰਸ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੱਖ ਵੱਖ ਥਾਵਾਂ ’ਤੇ ਕਾਂਗਰਸੀ ਵਰਕਰਾਂ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜੁਆਇੰਟ ਸੈਕਟਰੀ ਕਿ੍ਰਸ਼ਨਾ ਅਲਾਵਾਰੂ, ਮੌੜ ਤੋਂ ਵਿਧਾਇਕ ਜਗਦੇਵ ਕਮਾਲੂ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਖੁਸ਼ਬਾਜ ਸਿੰਘ ਜਟਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਆਪਣੇ ਦੌਰੇ ਦੌਰਾਨਸ: ਕੋਟਲੀ ਨੇ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕ ਭਲਾਈ ਲਈ ਅਹਿਮ ਕਦਮ ਚੁੱਕੇ ਜਾ ਰਹੇ। ਪੰਜਾਬ ਸਰਕਾਰ ਰਾਜ ਦੇ ਆਮ ਲੋਕਾਂ ਦੀ ਸਰਕਾਰ ਹੈ। ਸੂਬਾ ਸਰਕਾਰ ਨੇ ਦਿਨ-ਬ-ਦਿਨ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੈਟਰੌਲ ਤੇ ਡੀਜ਼ਲ ਸਸਤਾ ਕਰਕੇ ਇੱਕ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਨੇ ਕੀਮਤਾਂ ਚ ਕਟੌਤੀ ਕਰਨ ਦੇ ਮੱਦੇਨਜ਼ਰ ਪੰਜਾਬ ਰਾਜ ਵਿਚ ਪੈਟਰੌਲ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਸਸਤਾ ਕੀਤਾ ਹੈ। ਸੂਬਾ ਸਰਕਾਰ ਜਿੱਥੇ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦੇ ਕੇ ਰਾਹਤ ਦੇ ਰਹੀ ਹੈ ਉੱਥੇ ਹੀ ਪੰਜਾਬ ਰਾਜ ਵਿਚ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਦਾਇਰਾ ਹੋਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰੇਤ ਮਾਫ਼ੀਆਂ ਦਾ ਖਾਤਮਾ ਕੀਤਾ ਹੈ। ਰੇਤ ਦਾ ਮੁੱਲ 9 ਰੁਪਏ ਤੋਂ ਘਟਾ ਕੇ 5.50 ਰੁਪਏ ਕਿਊਬਿਕ ਫੁੱਟ ਤੈਅ ਕੀਤਾ ਹੈ। ਇਸ ਤੋਂ ਇਲਾਵਾ ਜ਼ਮੀਨ ਦੇ ਮਾਲਕਾਂ ਨੂੰ 3 ਫੁੱਟ ਤੱਕ ਮਿੱਟੀ ਕੱਢਣ ਦੀ ਵੀ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਹੁਣ ਕੋਈ ਨਾ ਤਾਂ ਮੁੱਦਾ ਰਿਹਾ ਹੈ ਤੇ ਨਾ ਹੀ ਉਨ੍ਹਾਂ ਕੋਲ ਕੋਈ ਨੀਤੀ ਹੈ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿਚ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 7 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ।ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਪੰਚਾਂ ਸਰਪੰਚਾਂ, ਮਿਊਸਪਲ ਕਾਊਂਸਲਰਾਂ ਤੇ ਆਮ ਲੋਕਾਂ ਵਲੋਂ ਆਪਣੀਆਂ ਮੁਸ਼ਕਿਲਾਂ ਵੀ ਸਾਂਝੀਆਂ ਕੀਤੀਆਂ ਗਈਆਂ। ਇਨ੍ਹਾਂ ਵਿਚ ਜ਼ਿਆਦਾਤਰ ਸਮੱਸਿਆਵਾਂ ਪੰਚਾਇਤੀ ਛੱਪੜਾਂ, ਲਿੰਕ ਸੜਕਾਂ, ਸੀਵਰੇਜ਼, ਨਹਿਰੀ ਤੇ ਸਾਫ਼ ਪੀਣ ਵਾਲੇ ਪਾਣੀ ਨਾਲ ਸਬੰਧਤ ਸਨ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਸ. ਕੋਟਲੀ ਵਲੋਂ ਜਲਦ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਰਾਮਾਂ ਮੰਡੀ ਵਿਖੇ ਰੇਲਵੇ ਓਵਰ ਬਿ੍ਰਜ਼ ਬਣਾਉਣ ਦੀ ਮੰਗ ਨੂੰ ਵੀ ਪੂਰਾ ਕਰਨ ਦਾ ਭਰੋਸਾ ਦਿਵਾਇਆ। ਦੌਰੇ ਮੌਕੇ ਐਸਐਸਪੀ ਅਜੈ ਮਲੂਜਾ, ਏਡੀਸੀ ਵਰਿੰਦਰ ਪਾਲ ਸਿੰਘ ਬਾਜਵਾ, ਐਸਡੀਐਮ ਤਲਵੰਡੀ ਸਾਬੋ ਅਕਾਸ਼ ਬਾਂਸਲ, ਐਸਡੀਐਮ ਮੌੜ ਵੀਰਪਾਲ ਕੌਰ, ਕਾਂਗਰਸੀ ਆਗੂ ਸ਼੍ਰੀਮਤੀ ਮੰਜੂ ਬਾਲਾ, ਭੁਪਿੰਦਰ ਸਿੰਘ ਗੋਰਾ, ਸ਼੍ਰੀਮਤੀ ਪਰਮਜੀਤ ਕੌਰ ਪੀਰਯਾਦਾ,ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ,ਰਣਜੀਤ ਸੰਧੂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਪੰਚ ਸਰਪੰਚ ਤੇ ਆਮ ਲੋਕ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here