ਚੰਡੀਗੜ੍ਹ, 24 ਸਤੰਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਇੱਥੇ ਜਾਰੀ ਕਰਦਿਆਂ ਬਿਆਨ ਵਿਚ ਦੋਸ਼ ਲਗਾਇਆ ਕਿ ਜਿੱਥੇ ਕੇਂਦਰ ਅਤੇ ਪੰਜਾਬ ਸਰਕਾਰ ਕਾਰਪੋਰੇਟ ਹਿੱਤਾਂ ਦੀ ਪੂਰਤੀ ਲਈ ਮੁਲਾਜ਼ਮਾਂ ਦੀਆਂ ਅਹਿਮ ਪ੍ਰਾਪਤੀਆਂ ਤੇ ਲਗਾਤਾਰ ਹਮਲੇ ਤੇ ਹਮਲਾ ਕਰਦੀ ਆ ਰਹੀ ਹੈ ਉੱਥੇ ਹੀ ਲੰਘੀ 20 ਸਤੰਬਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ 08 ਘੰਟੇ ਦੀ ਕੰਮ ਦਿਹਾੜੀ ਦਾ ਸਮਾਂ ਵਧਾਕੇ 12 ਘੰਟੇ ਕਰ ਦਿੱਤਾ ਹੈ।
Breaking News ਗ੍ਰਿਫਤਾਰੀ ਦਾ ਡਰ: ਮਨਪ੍ਰੀਤ ਬਾਦਲ ਨੇ ਮੰਗੀ ਅਗਾਓ ਜਮਾਨਤ
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਹਮਲਾ ਕੋਈ ਸਾਧਾਰਨ ਹਮਲਾ ਨਹੀਂ ਹੈ ਇਹ ਸਾਡੇ ਮਹਾਨ ਸ਼ਹੀਦਾਂ ਵੱਲੋੰ ਲੰਬੇ-ਸਿਰੜੀ ਅਤੇ ਜਾਨ ਹੂਲਵੇਂ ਘੋਲਾਂ ਰਾਹੀਂ ਬੰਧੂਆ ਮਜ਼ਦੂਰੀ ਤੋਂ ਮੁਕਤੀ ਪਾਉਣ ਲਈ ਜੱਦੋ-ਜਹਿਦ ਕਰਕੇ 08 ਘੰਟੇ ਸਮਾਂ-ਬੱਧ ਕੰਮ ਦਿਹਾੜੀ ਦੀ ਪ੍ਰਾਪਤੀ ਕੀਤੀ ਸੀ ਪਰ ਅੱਜ ਕੇਂਦਰ ਅਤੇ ਸੂਬਾ ਸਰਕਾਰ ਕਾਰਪੋਰੇਟ ਹਿੱਤਾਂ ਦੀ ਪੂਰਤੀ ਲਈ ਇਸ ਪ੍ਰਾਪਤੀ ਨੂੰ ਖੋਹਕੇ ਮਜ਼ਦੂਰਾਂ-ਮੁਲਾਜ਼ਮਾਂ ਦੀ ਜਿੰਦਗੀ ਨੂੰ ਮੁੜ ਬੰਧੂਆ ਮਜ਼ਦੂਰੀ ਵਿੱਚ ਤਬਦੀਲ ਕਰਨ ਦੇ ਰਸਤੇ ਤੇ ਤੁਰ ਪਈ ਹੈ।
ਦੋ ਲੜਕੀਆਂ ਦੇ ਆਪਸੀ ਵਿਆਹ ’ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਫੈਸਲਾ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਇਸ ਲੋਕਮਾਰੂ ਫ਼ੈਸਲੇ ਦੇ ਵਿਰੋਧ ਵਿੱਚ 26 ਸਤੰਬਰ ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਅਤੇ ਜਿਲਾ ਪੱਧਰ ਤੇ ਸਾਂਝੇ ਵਿਸ਼ਾਲ ਇਕੱਠ ਕਰਕੇ ਰੋਸ਼ ਰੈਲੀਆਂ ਅਤੇ ਮੁਜ਼ਾਹਰੇ ਕਰਨ ਉਪਰੰਤ ਪੰਜਾਬ ਸਰਕਾਰ ਵੱਲੋੰ ਜਾਰੀ ਕੀਤੇ ਇਸ ਲੋਕ-ਵਿਰੋਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਕੇ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਪੰਜਾਬ ਸਰਕਾਰ ਦਾ ਲੋਕਮਾਰੂ ਚਿਹਰਾ ਲੋਕਾਂ ਸਾਹਮਣੇ ਨੰਗਾ ਕਰਕੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਕਰਨ ਦਾ ਅਹਿਦ ਲੈਣਗੇ।
Share the post "ਪੰਜਾਬ ਸਰਕਾਰ ਵੱਲੋੰ ਕੰਮ ਦਿਹਾੜੀ 08 ਘੰਟੇ ਤੋਂ ਵਧਾਕੇ 12 ਘੰਟੇ ਕਰਨ ਦੀ ਨਿਖੇਧੀ"