13 Views
ਸੁਖਜਿੰਦਰ ਮਾਨ
ਬਠਿੰਡਾ, 21 ਫਰਵਰੀ: ਪਿਛਲੇ ਦਿਨੀਂ ਇੱਕ ਸੜਕ ਹਾਦਸੇ ਵਿਚ ਮਾਰੇ ਗਏ ਉਘੇ ਐਕਟਰ ਤੇ ਸਮਾਜਿਕ ਕਾਰਕੁੰਨ ਦੀਪ ਸਿੱਧੂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਨੌਜਵਾਨਾਂ ਵਲੋਂ ਸਥਾਨਕ ਸ਼ਹਿਰ ਵਿਚ ਕੇਸਰੀ ਮਾਰਚ ਕੱਢਿਆ ਗਿਆ। ਹੱਥਾਂ ਵਿਚ ਕੇਸਰੀ ਝੰਡੇ ਤੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੀ ਫ਼ੋਟੋ ਨਾਲ ਦੀਪ ਸਿੱਧੂ ਦੀ ਫ਼ੋਟੋ ਵਾਲੇ ਬੈਨਰ ਫ਼ੜੀ ਇੰਨ੍ਹਾਂ ਨੌਜਵਾਨਾਂ ਵਲੋਂ ਦੀਪ ਸਿੱਧੂ ਅਮਰ ਰਹੇ ਦੇ ਨਾਅਰੇ ਵੀ ਲਗਾਏ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵਲੋਂ ਇਸ ਹਾਦਸੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਕਿ ਇਹ ਇੱਕ ਸ਼ਾਜਸ ਤਹਿਤ ਕੀਤਾ ਗਿਆ ਕਤਲ ਹੈ ਜਾਂ ਫ਼ਿਰ ਹਾਦਸਾ। ਬੁਲਾਰਿਆਂ ਨੇ ਨੌਜਵਾਨਾਂ ਨੂੰ ਦੀਪ ਸਿੱਧੂ ਦੀ ਸੋਚ ’ਤੇ ਚੱਲਣ ਲਈ ਵੀ ਪ੍ਰੇਰਿਆ।
Share the post "ਬਠਿੰਡਾ ’ਚ ਨੌਜਵਾਨਾਂ ਨੇ ਦੀਪ ਸਿੱਧੂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੱਢਿਆ ਕੇਸਰੀ ਮਾਰਚ"