ਬਠਿੰਡਾ ’ਚ ਮੇਅਰ ਦੀ ਅਗਵਾਈ ਹੇਠ ਕਰੋਨਾ ਵੈਕਸੀਨ ਕੈਂਪ ਆਯੋਜਿਤ

0
33

ਸੁਖਜਿੰਦਰ ਮਾਨ
ਬਠਿੰਡਾ, 9 ਦਸੰਬਰ: ਸਥਾਨਕ ਸ਼ਹਿਰ ਦੇ ਵਾਰਡ ਨੰਬਰ 35 ਵਿਚ ਅੱਜ ਨਗਰ ਨਿਗਮ ਦੀ ਮੇਅਰ ਸ਼੍ਰੀਮਤੀ ਰਮਨ ਗੋਇਲ ਦੀ ਅਗਵਾਈ ਹੇਠ ਅੱਜ ਸਿਹਤ ਵਿਭਾਗ ਦੀ ਟੀਮ ਨਾਲ ਮਿਲਕੇ ਕਰੋਨਾ ਵੈਕਸੀਨ ਕੈਂਪ ਲਗਾਇਆ ਗਿਆ।ਅਪਣੇ ਵਾਰਡ ਦੇ ਅੱਨਿਆਪੂਰਨ ਮੰਦਿਰ ਵਿਚ ਲੱਗੇ ਇਸ ਕੈਂਪ ਦਾ ਉਦਘਾਟਨ ਕਰਦਿਆਂ ਮੇਅਰ ਸ਼੍ਰੀਮਤੀ ਗੋਇਲ ਨੇ ਸ਼ਹਿਰ ਵਾਸੀਆਂ ਨੂੰ ਆਗਾਮੀ ਤੀਜ਼ੀ ਸੰਭਾਵਿਤ ਲਹਿਰ ਤੋਂ ਬਚਣ ਲਈ ਕਰੋਨਾ ਵੈਕਸੀਨ ਦੀਆਂ ਦੋਨੋਂ ਡੋਜ਼ਾਂ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਸਿਰਫ਼ ਮੁਕੰਮਲ ਟੀਕਾਕਰਨ ਤੇ ਇਸਤੋਂ ਬਚਾਅ ਕਰਕੇ ਹੀ ਬਚਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਸੰਦੀਪ ਗੋਇਲ, ਸੰਜੇ ਗੋਇਲ, ਜਤਿੰਦਰ ਗੋਗੀਆ, ਸੰਦੀਪ ਗਰਗ, ਸੰਜੀਵ ਬਾਂਸਲ, ਵਿਪਨ ਗੋਇਲ ਤੇ ਕਾਲਾ ਬਾਂਸਲ ਆਦਿ ਵੀ ਹਾਜਰ ਸਨ। ਇਸ ਕੈਂਪ ਵਿਚ 294 ਵਿਅਕਤੀਆਂ ਦੇ ਕਰੋਨਾ ਵੈਕਸੀਨ ਲਗਾਈ ਗਈ।

LEAVE A REPLY

Please enter your comment!
Please enter your name here