ਬਠਿੰਡਾ ’ਚ ਮੰਗਲਵਾਰ ਨੂੰ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’, ਭਗਵੰਤ ਮਾਨ ਉਦਘਾਟਨੀ ਸਮਾਗਮ ਦੌਰਾਨ ਖੁਦ ਲਾਉਣਗੇ ਮੈਚ

0
31

ਮਸ਼ਾਲ ਮਾਰਚ ਵਿੱਚ ਕੌਮਾਂਤਰੀ ਪ੍ਰਸਿੱਧੀ ਹਾਸਲ ਖਿਡਾਰੀ ਹੋਣਗੇ ਸ਼ਾਮਲ: ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰਨਗੇ ਸਨਮਾਨਤ
ਸੁਖਜਿੰਦਰ ਮਾਨ
ਬਠਿੰਡਾ, 28 ਅਗਸਤ : ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਣ ਅਤੇ ਪੰਜਾਬ ਦੀਆਂ ਰਿਵਾਇਤੀ ਖੇਡਾਂ ਨਾਲ ਜੋੜਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੰਗਲਵਾਰ ਨੂੰ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਹੋਣਗੇ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ।

ਨਸ਼ਾ ਤਸਕਰਾਂ ਵਲੋਂ ਪ੍ਰਵਾਰ ਨਾਲ ਮਿਲਕੇ ਪੁਲਿਸ ’ਤੇ ਹਮਲਾ, ਤਿੰਨ ਕਾਬੂ

ਖੇਡਾਂ ਦਾ ਉਦਘਾਟਨ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਫਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਫਾਇਨਲ ਰਿਹਰਸਲ ਉਪਰੰਤ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਮਗਾਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਦਘਾਟਨੀ ਸਮਾਰੋਹ ਤੋਂ ਪਹਿਲਾਂ ਖੇਡਾਂ ਦੀ ਮਸ਼ਾਲ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਬਠਿੰਡਾ ਵਿਖੇ ਪੁੱਜੇਗੀ ਜਿਸ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਕੌਮਾਂਤਰੀ ਖਿਡਾਰੀਆਂ ਵੱਲੋਂ ਸਟੇਡੀਅਮ ਦਾ ਚੱਕਰ ਲਗਾ ਕੇ ਜਲਾਇਆ ਜਾਵੇਗਾ।

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਕਾਰ ਵਿਚ ਜ਼ਿੰਦਾ ਸੜਿਆ ਨੌਸਵਾਨ

ਮਾਰਚ ਪਾਸਟ ਵਿੱਚ ਸਾਰੇ ਜ਼ਿਲਿਆਂ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖਿਡਾਰੀਆਂ ਵੱਲੋਂ ਸੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਦਘਾਟਨੀ ਸਮਾਰੋਹ ਮੌਕੇ ਇਨ੍ਹਾਂ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਇਹ ਖਿਡਾਰੀ ਸੂਬਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰ ਚੁੱਕੇ ਹਨ।

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕਾਂ ਕੁਲਵਿੰਦਰ ਬਿੱਲਾ, ਹਰਜੀਤ ਹਰਮਨ, ਯਾਸਿਰ ਹੁਸੈਨ, ਦਰਸ਼ਨਜੀਤ ਦੀ ਪੇਸ਼ਕਾਰੀ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਕ ਤੇ ਪੀ.ਟੀ.ਸ਼ੋਅ ਹੋਵੇਗਾ। ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਸਾਬਕਾ ਖਿਡਾਰੀ ਵੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਾਂ ਦਾ ਰਸਮੀ ਐਲਾਨ ਕਰਨਗੇ ਜਿਸ ਤੋਂ ਬਾਅਦ ਇਹ ਖੇਡਾਂ ਸ਼ੁਰੂ ਹੋ ਜਾਣਗੀਆਂ। ਇਸ ਵਾਰ ਵੱਖ-ਵੱਖ ਅੱਠ ਉਮਰ ਵਰਗਾਂ ਵਿੱਚ 35 ਖੇਡਾਂ ਦੇ ਮੁਕਾਬਲੇ ਬਲਾਕ ਤੋਂ ਰਾਜ ਪੱਧਰ ਤੱਕ ਕਰਵਾਏ ਜਾਣਗੇ। ਸੂਬਾ ਪੱਧਰ ਦੇ ਜੇਤੂਆਂ ਨੂੰ ਕੁੱਲ 7 ਕਰੋੜ ਰੁਪਏ ਦੇ ਇਨਾਮ ਵੀ ਦਿੱਤੇ ਜਾਣਗੇ।

ਨਸ਼ਾ ਤਸਕਰੀ ‘ਚ ਲੱਗੇ ਪਿਓ-ਪੁੱਤ ਤੇ ਨੂੰਹ-ਸੱਸ ਗ੍ਰਿਫਤਾਰ

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਓਐਸਡੀ ਸ. ਕਰਮਵੀਰ ਸਿੰਘ ਬਰਾੜ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਲੈਫ਼. ਜਨਰਲ ਡਾ. ਜਗਬੀਰ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਲਵਜੀਤ ਕਲਸੀ, ਐਸਪੀ ਜੀਐਸ ਸੰਘਾ, ਸਹਾਇਕ ਕਮਿਸ਼ਨਰ ਜਨਰਲ ਪੰਕਜ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

 

 

LEAVE A REPLY

Please enter your comment!
Please enter your name here