ਸੁਖਜਿੰਦਰ ਮਾਨ
ਬਠਿੰਡਾ, 16 ਮਾਰਚ: ਸਿਹਤ ਵਿਭਾਗ ਵਲੋਂ ਅੱਜ ਸਿਵਲ ਸਰਜਨ ਡਾ. ਬਲਵੰਤ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਟੀਕਾਕਰਨ ਦਿਵਸ ਸਬੰਧੀ ਸਮਾਗਮ ਦਫ਼ਤਰ ਸਿਵਲ ਸਰਜਨ ਵਿਖੇ ਆਯੋਜਿਤ ਕੀਤਾ ਗਿਆ।ਇਸ ਮੌਕੇ 12 ਤੋਂ 14 ਸਾਲ ਦੇ ਬੱਚਿਆਂ ਲਈ ਕੋਰੋਨਾ ਟੀਕਾਕਰਨ ਦਾ ਆਗਾਜ਼ ਵੀ ਕੀਤਾ ਗਿਆ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ ਡਾ. ਗੁਰਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ, ਡਾ. ਸੀਮਾ ਗੁਪਤਾ, ਡਾ. ਮਨੀਸ਼ ਗੁਪਤਾ ਹਾਜ਼ਰ ਸਨ। ਸਿਵਲ ਸਰਜਨ ਨੇ ਦੱਸਿਆ ਕਿ ਰਾਸ਼ਟਰੀ ਟੀਕਾਕਰਨ ਦਿਵਸ ਮੌਕੇ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿਹਤ ਮੁਲਾਜ਼ਮਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ ਗਿਆ।ਇਸ ਦੇ ਨਾਲ ਹੀ ਉਨ੍ਹਾਂ 12 ਤੋਂ 14 ਸਾਲ ਦੀ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਟੀਕੇ ਦੀ ਖੁਰਾਕ ਜ਼ਰੂਰ ਲੈਣ ਦੀ ਅਪੀਲ ਕੀਤੀ ਅਤੇ ਦੂਜੀ ਖੁਰਾਕ ਤੋਂ ਵਾਂਝੇ ਰਹਿ ਗਏ ਲੋਕਾਂ ਨੂੰ ਵੀ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਲਈ ਕਿਹਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਵਿਡ ਵੈਕਸੀਨ ਦੀ 11 ਲੱਖ ਦੇ ਲਗਭਗ ਡੋਜ਼ ਲਗਾਈ ਜਾ ਚੁੱਕੀ ਹੈ।ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਕਾਰਬੀਵੈਕਸ ਨਾਂ ਦੀ ਵੈਕਸੀਨੇਸ਼ਨ ਦਿੱਤੀ ਜਾ ਰਹੀ ਹੈ।ਇਸ ਵੈਕਸੀਨ ਦੀ ਦੂਸਰੀ ਡੋਜ਼ ਪਹਿਲੀ ਡੋਜ਼ ਤੋਂ 28 ਦਿਨ ਬਾਅਦ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਅੱਜ ਵੀ ਸਾਨੂੰ ਕੋਵਿਡ ਐਪ੍ਰੋਪ੍ਰੀਏਟ ਬੀਹੇਵੀਅਰ ਦੀ ਪਾਲਣਾ ਕਰਨੀ ਚਾਹੀਦੀ ਹੈ।ਇਸ ਮੌਕੇ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ, ਬਲਾਕ ਐਜੂਕੇਟਰ ਪਵਨਜੀਤ ਕੌਰ, ਬੀਸੀਸੀ ਕੁਆਰਡੀਨੇਟਰ ਨਰਿੰਦਰ ਕੁਮਾਰ ਅਤੇ ਬਲਦੇਵ ਸਿੰਘ ਹਾਜ਼ਰ ਸਨ।
ਬਠਿੰਡਾ ’ਚ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ: ਸਿਵਲ ਸਰਜ਼ਨ
20 Views