ਸੁਖਜਿੰਦਰ ਮਾਨ
ਬਠਿੰਡਾ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਕੀਤੇ ਵਧੀਆ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰੇ ਕਰਦੇ ਹੋਏ ਸਿਹਤ ਮੰਤਰੀ ਡਾ ਬਲਵੀਰ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਵਿਚ 76 ਹੋਰ ਨਵੇਂ ਆ ਆਦਮੀ ਕਲੀਨਿਕ ਖੋਲੇ ਗਏ। ਇੰਨ੍ਹਾਂ ਕਲੀਨਿਕਾਂ ਵਿਚੋਂ ਬਠਿੰਡਾ ਜ਼ਿਲ੍ਹੈ ਦੇ ਹਿੱਸੇ ਵੀ ਇੱਕ ਕਲੀਨਿਕ ਆਇਆ ਹੈ, ਜਿਸਦਾ ਉਦਘਾਟਨ ਅੱਜ ਪਿੰਡ ਸੁਖਲੱਧੀ ਵਿਖੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕ ਬਲਜਿੰਦਰ ਕੌਰ ਅਤੇ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਵਲੋਂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ ਢਿੱਲੋਂ ਨੇ ਦਸਿਆ ਕਿ ਇਸਤੋਂ ਪਹਿਲਾਂ ਵੀ ਜਿਲ੍ਹੇ ਵਿੱਚ 25 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਜਿੰਨ੍ਹਾਂ ਵਿੱਚ ਲੱਗਭਗ 3 ਲੱਖ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਉਠਾਇਆ ਹੈ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੈਡੀਕਲ ਕੈਂਪ ਦਾ ਆਯੋਜਨ
ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 38 ਤਰ੍ਹਾ ਦੇ ਲੈਬ ਟੈਸਟ ਉਪਲਬਧ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨੇੜੇ ਹੀ ਇਨ੍ਹਾਂ ਕਲੀਨਿਕਾਂ ਵਿੱਚੋਂ ਸਿਹਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਸਮੇਂ ਡਾ ਪਾਮਿਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਧੰਨਵਾਦ ਕੀਤਾ।ਇਸ ਮੌਕੇ ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸ ਅਤੇ ਸਾਹਿਲ ਪੁਰੀ ਬੀਈਈ ਨੇ ਮੰਚ ਸੰਚਾਲਣ ਕੀਤਾ। ਜਦ ਕਿ ਪਿੰਡ ਸੁਖਲੱਧੀ, ਬੰਗੀ ਰੁੱਘੂ ਅਤੇ ਬੰਗੀ ਦੀਪਾ ਦੀਆਂ ਪੰਚਾਇਤਾਂ, ਗੁਰਪ੍ਰੀਤ ਕੌਰ ਚੇਅਰਮੈਨ, ਡਾ ਮੁਨੀਸ਼ ਗੁਪਤਾ, ਡਾ ਵਿਪਨ ਅਗਰਵਾਲ, ਮਨਪ੍ਰੀਤ ਕੌਰ, ਜਗਦੀਪ ਕੌਰ, ਰਵਿੰਦਰ ਕੁਮਾਰ, ਕਿਰਨਜੀਤ ਕੌਰ, ਅਵਤਾਰ ਸਿੰਘ, ਹਰਦੇਵ ਸਿੰਘ ਪੱਕਾ ਬਲਾਕ ਪ੍ਰਧਾਨ, ਸੁੱਚਾ ਸਿੰਘ, ਠਾਣਾ ਸਿੰਘ, ਕੌਰ ਸਿੰਘ ਹਾਜ਼ਰ ਸਨ।
Share the post "ਬਠਿੰਡਾ ਦੇ ਜ਼ਿਲ੍ਹੇ ਦੇ ਪਿੰਡ ਸੁਖਲੱਧੀ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ"