ਸੁਖਜਿੰਦਰ ਮਾਨ
ਬਠਿੰਡਾ, 5 ਨਵੰਬਰ: ਮਾਲਵਾ ਇਲਾਕੇ ਦੇ ਵਕੀਲਾਂ ਦੀ ਵੱਡੀ ਸੰਸਥਾ ਮੰਨੀ ਜਾਣ ਵਾਲੀ ਬਠਿੰਡਾ ਬਾਰ ਐਸੋਸੀਏਸ਼ਨ ਵਲੋਂ ਬੀਤੇ ਕੱਲ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਇੱਕ ਰੋਜ਼ਾ ਧਾਰਮਿਕ ਯਾਤਰਾ ਕੀਤੀ ਗਈ। ਬਾਰ ਐਸੋੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਵਰਿੰਦਰ ਕੁਮਾਰ ਸਰਮਾ ਦੀ ਅਗਵਾਈ ਹੇਠ ਬੀਤੇ ਕੱਲ ਵਕੀਲਾਂ ਤੇ ਉਨਾਂ ਦੇ ਪ੍ਰਵਾਰਾਂ ਦਾ ਇੱਕ ਵੱਡਾ ਜਥਾ ਬਠਿੰਡਾ ਤੋਂ ਸ਼੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਇਆ, ਜਿੱਥੇ ਪੂਰੀ ਸਰਧਾ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਪਾਕਿਸਤਾਨ) ਦੇ ਦਰਸਨ ਕੀਤੇ ਅਤੇ ਬਾਰ ਤੇ ਸਮੂਹ ਵਕੀਲ ਭਾਈਚਾਰੇ ਦੀ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਵਕੀਲਾਂ ਨੇ ਇਸ ਇਤਿਹਾਸਕ ਧਾਰਮਿਕ ਯਾਤਰਾ ਦਾ ਆਯੋਜਨ ਕਰਨ ਲਈ ਐੋਸੋਸੀਏਸ਼ਨ ਦੇ ਪ੍ਰਧਾਨ ਅਤੇ ਸਮੂਹ ਅਹੁੱਦੇਦਾਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਪ੍ਰਧਾਨ ਐਡਵੋਕੇਟ ਵਰਿੰਦਰ ਕੁਮਾਰ ਸਰਮਾ ਨੇ ਸਹਿਯੋਗ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾਂਦੇ ਰਹਿਣਗੇ।
16 Views