ਬਠਿੰਡਾ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਕੀਤਾ ਉਦਘਾਟਨ

0
7
25 Views

ਸੁਖਜਿੰਦਰ ਮਾਨ
ਬਠਿੰਡਾ, 31 ਜਨਵਰੀ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੀ ਲੀਗਲ ਏਡ ਡਿਫੈਸ ਕੌਸਲ ਸਕੀਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਿਖੇ ਲੀਗਲ ਏਡ ਡਿਫੈਂਸ ਕੌਂਸਲ, ਦਫ਼ਤਰ ਦਾ ਉਦਘਾਟਨ ਵੀਡੀਓ ਕਾਨਫਰੰਸਿੰਗ ਰਾਹੀਂ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਪੈਟਰਨ ਇਨ ਚੀਫ਼ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਝੰਕਰ ਝਾਅ ਵੱਲੋਂ ਕੀਤਾ ਗਿਆ। ਇਸ ਮੌਕੇ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਤੇਜਿੰਦਰ ਸਿੰਘ ਢੀਂਡਸਾ, ਸ੍ਰੀ ਅਰੁਣ ਪੱਲੀ, ਸ੍ਰੀ ਸੰਜੀਵ ਬੇਰੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਗੁਪਤਾ ਵੀ ਹਾਜ਼ਰ ਰਹੇ। ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀ ਸੁਮੀਤ ਮਲਹੋਤਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਦਾ ਮੁੱਖ ਮੰਤਵ ਫੌਜਦਾਰੀ ਕੇਸਾਂ ਵਿੱਚ ਗ੍ਰਿਫਤਾਰੀ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ, ਰਿਮਾਂਡ ਸਟੇਜ਼, ਕੇਸ ਟਰਾਇਲ ਅਤੇ ਅਪੀਲਾਂ ਵਿੱਚ ਸਮਾਜ ਦੇ ਪਛੜੇ ਤਬਕਿਆਂ ਨੂੰ ਪੇਸ਼ੇਵਰ ਤਰੀਕੇ ਨਾਲ ਪੈਰਵੀ ਕਰਨ ਲਈ ਮੁਫਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਚੀਫ ਡਿਫੈਂਸ ਕੌਂਸਲ, ਦੋ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਤਿੰਨ ਸਹਾਇਕ ਲੀਗਲ ਏਡ ਕੌਂਸਲ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਇਸ ਦਫ਼ਤਰ ਰਾਹੀਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here