ਬਠਿੰਡਾ, 31 ਅਕਤੂਬਰ:-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਦਾਇਤ ’ਤੇ ਮੰਗਲਵਾਰ ਨੂੂੰ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਅਤੇ ਬਠਿੰਡਾ ਵਿੱਚ ਹੋਏ ਵਪਾਰੀ ਦੇ ਕਤਲ ਨੂੰ ਲੈ ਕੇ ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਕਾਂਗਰਸ ਲੀਡਰਸ਼ਿਪ ਸੜਕਾਂ ਤੇ ਉਤਰਦੀ ਹੋਈ ਨਜ਼ਰ ਆਈ ਅਤੇ ਵਪਾਰੀ ਆਗੂ ਨੂੰ ਸ਼ਰਧਾਂਜਲੀ ਦੇਣ ਲਈ ਫਾਇਰ ਬਗਰੇਡ ਚੌਂਕ ਤੋਂ ਲੈ ਕੇ ਵੱਖ-ਵੱਖ ਬਾਜ਼ਾਰਾਂ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਲੀਡਰਸ਼ਿਪ ਕੌਂਸਲਰ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਸ਼ਾਮਿਲ ਹੋਏਇਸ ਵਿੱਚ ਵਿਸ਼ੇਸ਼ ਤੌਰ ਤੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਵੀ ਸ਼ਾਮਿਲ ਹੋਏ ਅਤੇ ਉਹਨਾਂ ਵਪਾਰੀ ਆਗੂ ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਪਰਿਵਾਰ ਨਾਲ ਵੀ ਦੁੱਖ ਪ੍ਰਗਟ ਕੀਤਾ।
ਇਮਾਨਦਾਰੀ ਤੇ ਬੇਈਮਾਨੀ ਦੇ ਫ਼ਰਕ ਨੂੰ ਸਮਝ ਕੇ ਭ੍ਰਿਸ਼ਟਾਚਾਰ ਨੂੰ ਪਾਈ ਜਾ ਸਕਦੀ ਹੈ ਨੱਥ : ਸ਼ੌਕਤ ਅਹਿਮਦ ਪਰੇ
ਇਸ ਮੌਕੇ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੰਜਾਬ ਵਿੱਚ ਸ਼ਰੇਆਮ ਕਤਲ ਲੁੱਟ ਖੋਡ ਡਕੈਤੀਆਂ ਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਦਾ ਕਤਲ ਲਗਾਤਾਰ ਜਾਰੀ ਹੈ ਪਰ ਇਸ ਪਾਸੇ ਮੁੱਖ ਮੰਤਰੀ ਭਗਵੰਤ ਮਾਣ ਦਾ ਕੋਈ ਧਿਆਨ ਨਹੀਂ ਅਤੇ ਉਹ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਹੋਰ ਨਾ ਸੂਬਿਆਂ ਵਿੱਚ ਵਿਅਸਤ ਹਨ। ਜਿਸਦੇ ਚੱਲਦੇ ਹੁਣ ਲੋਕਾਂ ਦਾ ਮੋਹ ਵੀ ਭੰਗ ਹੋ ਚੁੱਕਿਆ ਹੈ ਅਤੇ ਸਰਕਾਰ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਇਸ ਦਾ ਖਮਿਆਜਾ ਭੁਗਤਣਾ ਪਵੇਗਾ।ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਲੋਕ ਮੁੱਦਿਆਂ ਤੇ ਹਮੇਸ਼ਾ ਹੀ ਡੱਟ ਕੇ ਲੜਾਈ ਲੜਦੀ ਰਹੀ ਹੈ ਅਤੇ ਹੁਣ ਵੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਜਾਗਰੂਕ ਕਰਨ ਲਈ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ।
ਮਨਪ੍ਰੀਤ ਬਾਦਲ ਨੇ ਭੁਗਤੀ ਵਿਜੀਲੈਂਸ ਦੀ ਪੇਸ਼ੀ, ਕੇਸ ਸੀਬੀਆਈ ਨੂੰ ਸੌਪਣ ਦੀ ਕੀਤੀ ਮੰਗ
ਇਸ ਮੌਕੇ ਰਾਜਨ ਗਰਗ, ਅਰੁਣ ਵਧਾਵਣ, ਅਸ਼ੋਕ ਕੁਮਾਰ, ਕੇ ਕੇ ਅਗਰਵਾਲ, ਮਾਸਟਰ ਹਰਮੰਦਰ ਸਿੰਘ, ਬਲਰਾਜ ਪੱਕਾ, ਹਰਵਿੰਦਰ ਸਿੰਘ ਲੱਡੂ, ਬਲਜਿੰਦਰ ਸਿੰਘ ਠੇਕੇਦਾਰ, ਲਖਵਿੰਦਰ ਸਿੰਘ ਲੱਖੀ, ਕਿਰਨਦੀਪ ਕੌਰ ਵਿਰਕ, ਰੁਪਿੰਦਰ ਬਿੰਦਰਾ, ਗੁਰਾ ਸਿੰਘ ਸਾਬਕਾ ਐਮ ਐਲ ਏ, ਰਮੇਸ਼ ਰਾਣੀ, ਬਲਵੰਤ ਰਾਏ ਨਾਥ, ਕਿਰਨਜੀਤ ਸਿੰਘ ਗਹਿਰੀ, ਟਹਿਲ ਸਿੰਘ ਸੰਧੂ, ਟਹਿਲ ਸਿੰਘ ਬੁੱਟਰ ,ਮਲਕੀਤ ਸਿੰਘ, ਵਿਪਣ ਮਿੱਤੂ, ਸਾਧੂ ਸਿੰਘ, ਜਗਪਾਲ ਗੋਰਾ, ਉਮੇਸ਼ ਗੋਗੀ, ਪਵਨ ਮਾਨੀ, ਚਰਨਜੀਤ ਭੋਲਾ, ਰਣਜੀਤ ਸਿੰਘ, ਜਗਮੀਤ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ, ਸੁਨਮੂੱਖ ਸਿੰਘ ਮੋਖਾ, ਸੁਸ਼ੀਲ ਕੁਮਾਰ, ਸੰਦੀਪ ਵਰਮਾ, ਹਰੀ ਓਮ ਠਾਕੁਰ, ਹਰਮੇਸ਼ ਪੱਕਾ ਆਦਿ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।
Share the post "ਬਠਿੰਡਾ ਵਿੱਚ ਵਪਾਰੀ ਦੇ ਹੋਏ ਕਤਲ ਨੂੰ ਲੈਕੇ ਸੜਕਾਂ ’ਤੇ ਉਤਰੀ ਕਾਂਗਰਸ, ਕੱਢਿਆ ਕੈਂਡਲ ਮਾਰਚ"