ਸੁਖਜਿੰਦਰ ਮਾਨ
ਬਠਿੰਡਾ, 4 ਅਪ੍ਰੈਲ: ਦੀ ਬਠਿੰਡਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਨੇ ਵਿੱਤੀ ਸਾਲ 2022-23 ਦੌਰਾਨ ਬੈਂਕ ਨੂੰ ਘਾਟੇ ਵਿਚੋਂ ਕੱਢਦਿਆਂ ਰਿਕਾਰਡ ਮੁਨਾਫਾ ਕਮਾਇਆ ਹੈ। ਜਾਣਕਾਰੀ ਦਿੰਦਿਆਂ ਬੈਂਕ ਦੇ ਚੇਅਰਮੈਨ ਹਰਮਨਵੀਰ ਸਿੰਘ ਕਾਂਗੜ, ਵਾਈਸ ਚੇਅਰਮੈਨ ਕੌਰ ਸਿੰਘ ਢਿੱਲੋਂ ਅਤੇ ਡਾਇਰੈਕਟਰ ਨੇ ਦਸਿਆ ਕਿ ਬੈਂਕ ਅਧਿਕਾਰੀਆਂ ਦੇ ਸਹਿਯੋਗ ਅਤੇ ਮਿਹਨਤ ਨਾਲ ਹੀ ਇਹ ਸੰਭਵ ਹੋਇਆ ਹੈ। ਜਿਸਦੇ ਚੱਲਦੇ ਬੈਂਕ ਨੇ ਪਿਛਲੇ ਸਾਲਾਂ ਦੇ ਵਿੱਤੀ ਘਾਟੇ ਤੋਂ ਉਭਰਦੇ ਹੋਏ ਇਸ ਸਾਲ 6.29 ਕਰੋੜ ਰੁਪਏ ਦਾ ਓਪਰੇਟਿੰਗ ਮੁਨਾਫਾ ਕਮਾਇਆ ਹੈ । ਉਨ੍ਹਾਂ ਦਸਿਆ ਕਿ ਬੈਂਕ ਪਿਛਲੇ 3 ਸਾਲਾਂ ਤੋਂ ਲਗਾਤਾਰ ਤਰੱਕੀ ਦੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਬੈਂਕ ਦੀ ਅਮਾਨਤ ਵਿੱਚ ਪਿਛਲੇ ਸਾਲ ਨਾਲੋ ਲਗਭਗ 22.00 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਅਤੇ ਐਨ.ਪੀ.ਏ. ਵਿੱਚ ਲਗਭਗ 11.00 ਕਰੋੜ ਰੁਪਏ ਦੀ ਰਿਕਵਰੀ ਕੀਤੀ ਹੈ । ਚੇਅਰਮੈਨ ਹਰਮਨਵੀਰ ਸਿੰਘ ਕਾਂਗੜ ਅਤੇ ਹੋਰਨਾਂ ਨੇ ਬੈਂਕ ਦੀ ਕਾਰਗੁਜਾਰੀ ’ਤੇ ਤਸੱਲੀ ਪ੍ਰਗਟ ਕਰਦਿਆਂ ਸਮੂਹ ਬੈਂਕ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਹੋਰ ਜਿਆਦਾ ਮਿਹਨਤ ਅਤੇ ਲਗਨ ਨਾਲ ਅਦਾਰੇ ਲਈ ਕੰਮ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਗੁਰਬਾਜ ਸਿੰਘ ਅਤੇ ਜ਼ਿਲਾ ਮੈਨੇਜਰ ਸ੍ਰੀਮਤੀ ਗੀਤਿਕਾ ਮਨੀ ਸਹਿਤ ਹੋਰ ਅਧਿਕਾਰੀ ਤੇ ਮੁਲਾਜਮ ਵੀ ਸ਼ਾਮਲ ਸਨ।
Share the post "ਬਠਿੰਡਾ ਸਹਿਕਾਰੀ ਕੇਂਦਰੀ ਬੈਂਕ ਨੇ ਸਾਲ 2022-23 ਦੌਰਾਨ 6.29 ਕਰੋੜ ਰੁਪਏ ਦਾ ਓਪਰੇਟਿੰਗ ਮੁਨਾਫਾ ਕਮਾਇਆ"