ਬਠਿੰਡਾ, 4 ਅਕਤੂਬਰ- ਬਰਗਾੜੀ ਕਾਂਡ ਦੇ ਦੋਸੀਆਂ ਨੂੰ ਸਜ਼ਾ ਦਿਵਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗ਼ਾਇਬ ਅੰਗਾਂ ਤੇ ਸਰੂਪ ਨੂੰ ਬਰਾਮਦ ਕਰਵਾਉਣ ਲਈ ਪੰਥਕ ਜਥੇਬੰਦੀਆਂ ਵਲੋਂ 12 ਅਕਤੂਬਰ ਨੂੰ ਪਿੰਡ ਬਰਗਾੜੀ ਗੁਰਦੁਆਰਾ ਸਾਹਿਬ ਦਸਵੀਂ ਤੋਂ ਇੱਕ ਵਿਵਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ, ਜੋ ਬੁਰਜ ਜਵਾਹਰ ਸਿੰਘ ਵਾਲਾ ਤੋਂ ਹੁੰਦਾ ਹੋਇਆ ਕੋਟਕਪੂਰਾ ਚੌਕ ਤੱਕ ਪੁੱਜੇਗਾ। ਇਹ ਖੁਲਾਸਾ ਅਜ ਬਠਿੰਡਾ ’ਚ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਤਵਾਜ਼ੀ ਜਥੈਦਾਰ ਭਾਈ ਅਮਰੀਕ ਸਿੰਘ ਅਜਨਾਲਾ,ਬਾਬਾ ਬਲਦੇਵ ਸਿੰਘ ਜੋਗੇਵਾਲਾ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਬਾਬਾ ਚਮਕੌਰ ਸਿੰਘ ਭਾਈ ਰੂਪਾ, ਬਾਬਾ ਮੇਜਰ ਸਿੰਘ ਪੰਡੋਰੀ ਆਦਿ ਨੇ ਕੀਤਾ।
ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ’ਚ ਪੁਲਿਸ ਮੁਲਾਜਮਾਂ ਦੇ ਭੱਤਿਆਂ ’ਚ ਢਾਈ ਗੁਣਾ ਤੋਂ ਲੈ ਕੇ 6 ਗੁਣਾ ਵਾਧਾ
ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ 2015 ਵਿਚ ਬੁਰਜ ਜਵਾਹਰ ਕੇ ਤੋਂ ਚੋਰੀ ਕਰਕੇ ਬਰਗਾੜੀ ’ਚ ਅੰਗ ਖਿਲਾਰੇ ਜਾਣ ’ਤੇ ਉਸ ਸਮੇਂ ਦੀ ਸਰਕਾਰ ਵਲੋਂ ਦੋਸ਼ੀਆਂ ਨੂੰ ਨਾ ਫੜੇ ਜਾਣ ਕਾਰਨ ਅਤੇ ਬਾਅਦ ਵਿਚ ਬਰਗਾੜੀ ਕਾਂਡ ਹੋਣ ਕਾਰਨ ਦੋ ਸਿੰਘ ਸ਼ਹੀਦ ਹੋਏ, ਉਨ੍ਹਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਾਕੀ ਅੰਗਾਂ ਦਾ ਹਾਲੇ ਤੱਕ ਥਹੁ ਪਤਾ ਨਹੀਂ ਲੱਗਿਆ। ਇਸ ਤੋਂ ਇਲਾਵਾ ਜੋ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 328 ਸਰੂਪ ਗ਼ਾਇਬ ਕੀਤੇ ਗਏ ਉਨ੍ਹਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਪੰਜਾਬ ਬਦਲਾਅ ਵਾਲੀ ਸੁੱਤੀ ਸਰਕਾਰ ਨੂੰ ਜਗਾਉਣ ਲਈ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਜਿਨ੍ਹਾਂ ਚਿਰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਜਾਰੀ ਰੱਖਾਂਗੇ।
ਵੱਡੀ ਖ਼ਬਰ: 10 ਘੰਟੇ ਦੀ ਛਾਪੇਮਾਰੀ ਤੋਂ ਬਾਅਦ ED ਨੇ ‘ਆਪ’ ਸੰਸਦ ਸੰਜੇ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਪੰਥਕ ਆਗੂਆਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਮੁੱਦਿਆਂ ’ਤੇ ਬਹੁਤ ਰਾਜਨੀਤੀ ਹੋ ਚੁੱਕੀ ਹੈ ਹੁਣ ਹੋਰ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਾਲਾਂਕਿ ਉਨ੍ਹਾਂ ਕਿਹਾ ਕਿ ਰਾਜਨੀਤੀ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਤੇ ਕੈਪਟਨ ਅਮਰਿੰਦਰ ਸਿੰਘ ਆਦਿ ਦਾ ਹਸ਼ਰ ਵੀ ਮਾੜਾ ਹੋਇਆ ਹੈ ਤੇ ਹੁਣ ਮੌਜੂਦਾ ਸਰਕਾਰ ਵੀ ਡੇਢ ਸਾਲ ਤੋਂ ਲਾਰੇ ਲਗਾ ਰਹੀ ਹੈ। ਭਾਈ ਅਮਰੀਕ ਸਿੰਘ ਅਜਨਾਲਾ ਅਤੇ ਬਾਬਾ ਰੇਸ਼ਮ ਸਿੰਘ ਖੁਖਰਾਣਾ ਨੇ ਕਿਹਾ ਕਿ ਅਸੀਂ ਪਹਿਲਾਂ ਵੀ 6 ਸਤੰਬਰ ਨੂੰ ਧਨੌਲਾ ਤੋਂ ਮੁੱਖ ਮੰਤਰੀ ਦੀ ਕੋਠੀ ਸੰਗਰੂਰ ਤੱਕ ਰੱਖਿਆ ਸੀ,
ਮਨਪ੍ਰੀਤ ਬਾਦਲ ਨੂੰ ਅਦਾਲਤ ਨੇ ਦਿੱਤਾ ਝਟਕਾ, ਜ਼ਮਾਨਤ ਅਰਜ਼ੀ ਕੀਤੀ ਰੱਦ
ਪ੍ਰੰਤੂ ਸਾਨੂੰ ਗੁਰਦੁਆਰਾ ਸਾਹਿਬ ਮਸਤੂਆਣਾ ਕੋਲ ਜਬਰ ਦਸਤੀ ਪੁਲਿਸ ਫੋਰਸਾਂ ਨਾਲ ਰੋਕਿਆ ਗਿਆ। ਅਸੀਂ ਅਜਿਹੀਆਂ ਕਾਰਵਾਈਆਂ ਤੋਂ ਰੁਕਣ ਵਾਲੇ ਨਹੀਂ ਜਬਰ ਦਾ ਮੁਕਾਬਲਾ ਸਰਬ ਨਾਲ ਕਰਨਾ ਵੀ ਜਾਣਦੇ ਹਾਂ ਅਤੇ ਜੇ ਸਾਡੇ ਨਾਲ ਧੱਕੇਸ਼ਾਹੀ ਜਾਰੀ ਰੱਖੀ ਤਾਂ ਤਲਵਾਰ ਚੁੱਕਣ ਤੋਂ ਵੀ ਗੁਰੇਜ਼ ਨਹੀਂ, ਜਿਨ੍ਹਾਂ ਧਾਰਮਿਕ ਮੁੱਦਿਆਂ ’ਤੇ ਜਿਨ੍ਹਾਂ ਲੋਕਾਂ ਨੇ ਰਾਜਨੀਤੀ ਕੀਤੀ, ਉਨ੍ਹਾਂ ਦਾ ਹਸ਼ਰ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਆਪਣੇ ਵਾਅਦੇ ਮੁਤਾਬਿਕ ਮਸਲਿਆਂ ਨੂੰ ਜਲਦ ਹੱਲ ਕਰੇ। ਇਨ੍ਹਾਂ ਤੋਂ ਇਲਾਵਾ ਗਿਆਨੀ ਜਸਵਿੰਦਰ ਸਿੰਘ ਟਿੰਡਵਾ, ਪ੍ਰਮਿੰਦਰ ਸਿੰਘ ਮੋਗਾ ਆਦਿ ਹਾਜ਼ਰ ਸਨ।
Share the post "ਬਰਗਾੜੀ ਕਾਂਡ ’ਚ ਇਨਸਾਫ਼ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਅੰਗਾਂ ਦੀ ਬਰਾਮਦਗੀ ਲਈ ਰੋਸ਼ ਮਾਰਚ 12 ਨੂੰ– ਭਾਈ ਅਜਨਾਲਾ"