ਸੁਖਜਿੰਦਰ ਮਾਨ
ਬਠਿੰਡਾ, 21 ਅਕਤੂਬਰ: ਸਥਾਨਕ ਪੁਲਿਸ ਲਾਇਨ ਵਿਖੇ ਅੱਜ ਸਵੇਰੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਦੇਸ਼ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਲਈ ਆਪਣਾ ਸਰਵਉੱਚ ਬਲਿਦਾਨ ਦੇਣ ਵਾਲੀਆਂ ਮੁਲਕ ਦੀਆਂ ਸਾਰੀਆਂ ਸੁਰੱਖਿਆ ਫੋਰਸਾਂ, ਪੈਰਾਮਿਲਟਰੀ ਤੇ ਸਟੇਟ ਫੋਰਸਜ਼ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਆਈ.ਜੀ. ਬਠਿੰਡਾ ਰੇਂਜ ਜਸਕਰਨ ਸਿੰਘ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ. ਅਜੈ ਮਲੂਜਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਕੇਸ਼ ਗੁਪਤਾ,ਸਾਬਕਾ ਮੰਤਰੀ ਚਿਰੰਜੀ ਲਾਲ ਗਰਗ, ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਮੇਅਰ ਰਮਨ ਗੋਇਲ, ਚੇਅਰਮੈਨ ਕੇ.ਕੇ.ਅਗਰਵਾਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਪੁਲਿਸ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਗਿਆ। ਇਸ ਮੌਕੇ ਸ਼ਹੀਦ ਜਵਾਨਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਵੀ ਧਾਰਿਆ ਗਿਆ।