ਬਠਿੰਡਾ , 27 ਸਤੰਬਰ : ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਬਾਬਾ ਫ਼ਰੀਦ ਆਗਮਨ ਪੁਰਬ ਦੇ ਸੰਬੰਧ ਵਿੱਚ ਇੱਕ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ। ਇਸ ਗਤੀਵਿਧੀ ਦਾ ਉਦੇਸ਼ ਬਾਬਾ ਸ਼ੇਖ਼ ਫ਼ਰੀਦ ਜੀ ਦੀਆਂ ਸਿੱਖਿਆਵਾਂ, ਜੀਵਨ ਅਤੇ ਯੋਗਦਾਨ ਨੂੰ ਯਾਦ ਕਰਨਾ ਅਤੇ ਮਨਾਉਣਾ ਸੀ। ਬਾਬਾ ਫ਼ਰੀਦ ਜੀ ਦੀ ਅਧਿਆਤਮਿਕ ਵਿਰਾਸਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਭਾਗੀਦਾਰਾਂ ਲਈ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਮੰਚ ਪ੍ਰਦਾਨ ਕਰਨ ਲਈ ਇਹ ਪੋਸਟਰ ਮੁਕਾਬਲਾ ਕਰਵਾਇਆ ਗਿਆ।
ਇਸ ਪੋਸਟਰ ਮੁਕਾਬਲੇ ਵਿੱਚ ਐਮ.ਬੀ.ਏ. ਪਹਿਲਾ ਸਾਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਪੋਸਟਰ ਮੇਕਿੰਗ ਮੁਕਾਬਲਾ ਇੱਕ ਇਨਾਮ ਵੰਡ ਸਮਾਗਮ ਦੇ ਨਾਲ ਸਮਾਪਤ ਹੋਇਆ ਜਿੱਥੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਾਈਸ ਪ੍ਰਿੰਸੀਪਲ ਡਾ. ਸਚਿਨ ਦੇਵ, ਵਿਭਾਗ ਮੁਖੀ ਸ਼?ਰੀਮਤੀ ਭਾਵਨਾ ਖੰਨਾ ਅਤੇ ਹੋਰ ਫੈਕਲਟੀ ਮੈਂਬਰਾਂ ਨੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੁਕਾਬਲੇ ਵਿੱਚ ਵਿਦਿਆਰਥਣ ਭਾਰਤੀ ਨੇ ਪਹਿਲਾ ਸਥਾਨ, ਅਨਮੋਲ ਸਿੰਘ ਨੇ ਦੂਜਾ ਅਤੇ ਦੀਕਸ਼ਾ ਤੇ ਨਵਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਜੇਤੂਆਂ ਨੂੰ ਟਰਾਫ਼ੀਆਂ, ਸਰਟੀਫਿਕੇਟ ਅਤੇ ਕਾਲਜ ਕੈਂਪਸ ਦੇ ਅੰਦਰ ਪ੍ਰਮੁੱਖ ਥਾਵਾਂ ’ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ। ਵਿਦਿਆਰਥੀਆਂ ਲਈ ਇਹ ਮੁਕਾਬਲਾ ਬਹੁਤ ਹੀ ਅਨੰਦਮਈ ਰਿਹਾ। ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਜਨੂਨ ਨਾਲ ਵੀ ਜੁੜੇ ਰਹਿਣ ਲਈ ਉਤਸ਼ਾਹਿਤ ਕਰਦੇ ਹਨ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਿਜ਼ਨਸ ਸਟੱਡੀਜ਼ ਵਿਭਾਗ ਦੇ ਇਸ ਕਦਮ ਦੀ ਭਰਪੂਰ ਪ੍ਰਸੰਸਾ ਕੀਤੀ।
Share the post "ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਬਠਿੰਡਾ ਨੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ"