ਸੁਖਜਿੰਦਰ ਮਾਨ
ਬਠਿੰਡਾ , 14 ਸਤੰਬਰ: ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਸਟਾਰਟ ਅੱਪ ਅਤੇ ਇਨਕਿਊਬੇਸ਼ਨ ਲਈ ਇਨਕਿਊਬੇਸ਼ਨ ਸਮਰਥਨ ਬਾਰੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਬਾਬਾ ਫ਼ਰੀਦ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ ਐਮ.ਬੀ.ਏ. (ਬੈਚ 2023-25) ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਸੈਮੀਨਾਰ ਵਿੱਚ ਬਾਬਾ ਫ਼ਰੀਦ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ ਤੋਂ ਇਨਕਿਊਬੇਸ਼ਨ ਮੈਨੇਜਰ ਸ਼੍ਰੀਮਤੀ ਇਕਬਾਲਪ੍ਰੀਤ ਕੌਰ ਸਿੱਧੂ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਬਿਜ਼ਨਸ ਇਨਕਿਊਬੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿਵੇਂ ਇਨਕਿਊਬੇਟਰ ਨਵੇਂ ਅਤੇ ਉੱਭਰ ਰਹੇ ਕਾਰੋਬਾਰਾਂ ਦੇ ਵਿਕਾਸ ਵਿੱਚ ਸਹਾਇਤਾ ਕਰਦੇ ਹਨ।
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਪਹਿਲੇ ਰਾਊਂਡ ਵਿੱਚ ਹੀ ਨੈਕ ਬੀ++ ਗ੍ਰੇਡ ਹਾਸਿਲ ਕੀਤਾ
ਅੰਤ ਵਿੱਚ ਐਮ.ਬੀ.ਏ. ਪਹਿਲਾ ਸਾਲ ਦੀਆਂ ਵਿਦਿਆਰਥਣਾਂ ਪ੍ਰਨੀਤ ਕੌਰ, ਸ਼ਰੂਤੀ ਲੀਲ੍ਹਾ, ਦੀਪਿਕਾ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ। ਅੰਤ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਾਈਸ ਪ੍ਰਿੰਸੀਪਲ ਡਾ. ਸਚਿਨ ਦੇਵ ਅਤੇ ਵਿਭਾਗ ਮੁਖੀ ਭਾਵਨਾ ਖੰਨਾ ਨੇ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਅਜਿਹੇ ਸੈਮੀਨਾਰ ਆਯੋਜਿਤ ਕਰਨ ਲਈ ਸ਼ਲਾਘਾ ਕੀਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵੀ ਬਿਜ਼ਨਸ ਸਟੱਡੀਜ਼ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Share the post "ਬਾਬਾ ਫ਼ਰੀਦ ਕਾਲਜ ਨੇ ’ਸਟਾਰਟ ਅੱਪ ਅਤੇ ਇਨਕਿਊਬੇਸ਼ਨ’ ਬਾਰੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ"