ਸੁਖਜਿੰਦਰ ਮਾਨ
ਬਠਿੰਡਾ, 20 ਮਾਰਚ: ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਵੱਲੋਂ ਨੈਸ਼ਨਲ ਇੰਸਟੀਚਿਊਟ ਆਫ਼ ਸਕਿਓਰਿਟੀਜ਼ ਮਾਰਕੀਟ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ’ਵਿੱਤੀ ਸਾਖਰਤਾ ਅਤੇ ਕੈਰੀਅਰ ਜਾਗਰੂਕਤਾ’ ਬਾਰੇ ਦੋ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ ਜਿਸ ਵਿੱਚ ਐਮ.ਬੀ.ਏ.ਦੇ 77 ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਵਰਕਸ਼ਾਪ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਤੋਂ ਸਹਾਇਕ ਪ੍ਰੋਫੈਸਰ ਜਸਵਿੰਦਰ ਕੌਰ, ਨੈਸ਼ਨਲ ਇੰਸਟੀਚਿਊਟ ਆਫ਼ ਸਕਿਓਰਿਟੀਜ਼ ਮਾਰਕੀਟ ਤੋਂ ਟਰੇਨਰ ਅਨੀਤਾ ਸੈਣੀ ਅਤੇ ਟਰੇਨਰ ਨਗੇਸ਼ ਕੁਮਾਰ ਨੇ ਸਰੋਤ ਵਿਅਕਤੀਆਂ ਵਜੋਂ ਸ਼ਿਰਕਤ ਕੀਤੀ । ਇਸ ਵਰਕਸ਼ਾਪ ਦਾ ਉਦੇਸ਼ ਵਿੱਤੀ ਸਾਖਰਤਾ ਅਤੇ ਕੈਰੀਅਰ ਜਾਗਰੂਕਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣਾ ਅਤੇ ਭਵਿੱਖ ਦੇ ਨਿਵੇਸ਼ ਬਾਰੇ ਜਾਣੂ ਫ਼ੈਸਲਿਆਂ ਨੂੰ ਕਰਨ ਲਈ ਉਨ੍ਹਾਂ ਨੂੰ ਸਿਖਲਾਈ ਦੇਣਾ ਸੀ। ਪਹਿਲੇ ਦਿਨ ਵਰਕਸ਼ਾਪ ਦੀ ਜਾਣ-ਪਛਾਣ ਨਾਲ ਸ਼ੁਰੂਆਤ ਕਰਦਿਆਂ ਪ੍ਰਬੰਧਕਾਂ ਨੇ ਅੱਜ ਦੇ ਜ਼ਮਾਨੇ ਵਿੱਚ ਵਿੱਤੀ ਸਾਖਰਤਾ ਅਤੇ ਕੈਰੀਅਰ ਜਾਗਰੂਕਤਾ ਦੀ ਮਹੱਤਤਾ ਬਾਰੇ ਦੱਸਿਆ। ਵਿਭਾਗ ਦੀ ਮੁਖੀ ਸ੍ਰੀਮਤੀ ਭਾਵਨਾ ਖੰਨਾ ਅਤੇ ਸਹਾਇਕ ਪ੍ਰੋਫੈਸਰ ਸਾਹਿਲ ਸਿਡਾਨਾ ਨੇ ਸਰੋਤ ਵਿਅਕਤੀਆਂ ਦਾ ਵਿੱਤੀ ਸਾਖਰਤਾ ਅਤੇ ਕੈਰੀਅਰ ਜਾਗਰੂਕਤਾ ਬਾਰੇ ਵਿਸ਼ੇਸ਼ ਜਾਣਕਾਰੀ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਬੀ.ਐਫ.ਸੀ.ਐਮ.ਟੀ. ਦੇ ਵਾਈਸ ਪ੍ਰਿੰਸੀਪਲ ਡਾ. ਸਚਿਨ ਦੇਵ ਅਤੇ ਡੀਨ (ਅਕਾਦਮਿਕ ਮਾਮਲੇ) ਸ਼੍ਰੀਮਤੀ ਨੀਤੂ ਸਿੰਘ ਨੇ ਅਜਿਹੇ ਸੈਸ਼ਨ ਆਯੋਜਿਤ ਕਰਨ ਦੀ ਭਰਪੂਰ ਪ੍ਰਸੰਸਾ ਕੀਤੀ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵੀ ਬਿਜ਼ਨਸ ਸਟੱਡੀਜ਼ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ।
Share the post "ਬਾਬਾ ਫ਼ਰੀਦ ਕਾਲਜ ਵਲੋਂ ‘ਵਿੱਤੀ ਸਾਖਰਤਾ ਅਤੇ ਕੈਰੀਅਰ ਜਾਗਰੂਕਤਾ ’ ਬਾਰੇ ਦੋ ਰੋਜ਼ਾ ਵਰਕਸ਼ਾਪ ਆਯੋਜਿਤ"