ਸੁਖਜਿੰਦਰ ਮਾਨ
ਬਠਿੰਡਾ, 25 ਅਗਸਤ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ (ਬੀ.ਐਫ.ਜੀ.ਆਈ.) ਵਿਖੇ ਵਿਦਿਆਰਥੀਆਂ ਦੇ ਵਿਕਾਸ ਅਤੇ ਸ਼ਖ਼ਸੀਅਤ ਉਸਾਰੀ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ। ਅਜਿਹੇ ਉਪਰਾਲਿਆਂ ਦੀ ਲੜੀ ਤਹਿਤ ਬੀ.ਐਫ.ਜੀ.ਆਈ. ਬਠਿੰਡਾ ਵਿਖੇ ਇੱਕ ਯੂਥ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਸ੍ਰੀ ਬਲਤੇਜ ਪੰਨੂ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਮੋੜ ਮੰਡੀ ਵਿਖੇ ਤੈਨਾਤ ਡੀਐਸਪੀ ਬਲਜੀਤ ਬਰਾੜ ਵਿਜੀਲੈਂਸ ਵਲੋਂ ਕਾਬੂ, ਚੁੱਕੀ ਹੋਈ ਸੀ ਅੱਤ
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਸ੍ਰੀ ਬਲਤੇਜ ਪੰਨੂ ਅਤੇ ਆਏ ਹੋਏ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਮਾਜਿਕ ਅਤੇ ਪੱਤਰਕਾਰੀ ਦੇ ਖੇਤਰ ਦੀ ਨਾਮਵਰ ਸ਼ਖ਼ਸੀਅਤ ਸ੍ਰੀ ਬਲਤੇਜ ਪੰਨੂ ਨੇ ਬੀ.ਐਫ.ਜੀ.ਆਈ. ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਹੈ। ਉਨ੍ਹਾਂ ਨੇ ਅਕਾਦਮਿਕ, ਖੇਡਾਂ, ਕਲਚਰਲ , ਰਿਸਰਚ ਅਤੇ ਤਕਨੀਕੀ ਖੇਤਰ ਵਿੱਚ ਬੀ.ਐਫ.ਜੀ.ਆਈ. ਦੀਆਂ ਪ੍ਰਾਪਤੀਆਂ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਮੁੱਖ ਮਹਿਮਾਨ ਨੂੰ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਮਿਸ਼ਨ ਗਰੀਨ ਐਂਡ ਕਲੀਨ ਪੰਜਾਬ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਸ਼ਨ ਤਹਿਤ ਨਾ ਸਿਰਫ਼ ਬੂਟੇ ਲਾਏ ਜਾਣਗੇ ਸਗੋਂ ਉਨ੍ਹਾਂ ਦੀ ਸਾਂਭ ਸੰਭਾਲ ਦਾ ਰਿਕਾਰਡ ਵੀ ਵੈੱਬ ਪੋਰਟਲ ਰਾਹੀਂ ਰੱਖਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿੱਚ ਲੋਕ ਸਭਾ ਚੋਣਾਂ ਲਈ ਵਧਾਈ ਸਰਗਰਮੀ
ਇਸ ਦੇ ਨਾਲ ਹੀ ਉਨ੍ਹਾਂ ਨੇ ਆਵਾਰਾ ਪਸ਼ੂਆਂ ਲਈ ਉਚੇਚੇ ਪ੍ਰਬੰਧ ਕਰਨ ਦਾ ਪ੍ਰੋਗਰਾਮ ਵੀ ਸਾਂਝਾ ਕੀਤਾ। ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ (ਜੈਕ) ਦੇ ਚੇਅਰਮੈਨ ਹੋਣ ਦੇ ਨਾਤੇ ਡਾ. ਧਾਲੀਵਾਲ ਨੇ ਸਾਰੀਆਂ ਅਕਾਦਮਿਕ ਸੰਸਥਾਵਾਂ ਅਤੇ ਇੰਡਸਟਰੀ ਨੂੰ ਇੱਕੋ ਪਲੇਟਫ਼ਾਰਮ ਤੇ ਇਕੱਠਾ ਕਰ ਕੇ ਉੱਚ ਮਿਆਰੀ ਸਿੱਖਿਆ ਅਤੇ ਮਿਆਰੀ ਰੋਜ਼ਗਾਰ ਦਾ ਮਿਸ਼ਨ ਵੀ ਬਲਤੇਜ ਪੰਨੂ ਨਾਲ ਸਾਂਝਾ ਕੀਤਾ।