ਬਾਬਾ ਫ਼ਰੀਦ ਕਾਲਜ ਵਿਖੇ ਦੀਵਾਲੀ ਮੌਕੇ ਮੁਕਾਬਲੇ ਕਰਵਾਏ ਗਏ

0
42

ਸੁਖਜਿੰਦਰ ਮਾਨ

ਬਠਿੰਡਾ, 6 ਨਵੰਬਰ :ਬੀ.ਐਫ.ਜੀ.ਆਈ. ਵਿਖੇ ਰੌਸ਼ਨੀ ਦੇ ਤਿਉਹਾਰ ਦੀਵਾਲੀ ਦਾ ਸਵਾਗਤ ਕਰਦਿਆਂ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਦੇ ਐਮ.ਬੀ.ਏ. ਵਿਭਾਗ ਵੱਲੋਂ ਰੰਗੋਲੀ ਬਣਾਉਣ ਅਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਵਿਭਾਗਾਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਅੰਦਰੂਨੀ ਛੁਪੀ ਹੋਈ ਪ੍ਰਤਿਭਾ ਨੂੰ ਉਭਾਰਿਆ। ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਤੇ ਆਕਰਸ਼ਕ ਦੀਵੇ ਅਤੇ ਰੰਗੋਲੀ ਦੇ ਡਿਜ਼ਾਈਨ ਬਣਾਏ। ਇਸ ਮੁਕਾਬਲੇ ਦਾ ਉਦੇਸ਼ ਤਿਉਹਾਰਾਂ ਨੂੰ ਨਿਵੇਕਲੇ ਢੰਗ ਨਾਲ ਮਨਾਉਣ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਸੀ। ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਨਾਲ ਜੋੜੀ ਰੱਖਣ ਵਿੱਚ ਮਦਦ ਕਰਦੇ ਹਨ ਅਤੇ ਉਨ੍ਹਾਂ ਦੇ ਸਿਰਜਨਾਤਮਕ ਹੁਨਰ ਨੂੰ ਪ੍ਰਦਰਸ਼ਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਹ ਉਪਰਾਲਾ ਭਾਗੀਦਾਰਾਂ ਨੂੰ ਮਹੱਤਵਪੂਰਨ ਤਜਰਬਾ ਹਾਸਲ ਕਰਨ, ਨਵੀਨਤਾ ਕਾਰੀ ਤਕਨੀਕਾਂ ਨੂੰ ਅਪਣਾਉਣ , ਪ੍ਰਤਿਭਾ ਦਿਖਾਉਣ, ਨਤੀਜਿਆਂ ਦਾ ਵਿਸ਼ਲੇਸ਼ਣ ਅਤੇ ਮੁਲਾਂਕਣ ਕਰਨ ਅਤੇ ਨਿੱਜੀ ਯੋਗਤਾ ਨੂੰ ਜਾਣਨ ਦਾ ਮੌਕਾ ਪ੍ਰਦਾਨ ਕਰਦਾ ਹੈ। ਮੁਕਾਬਲੇ ਦੇ ਨਿਯਮਾਂ ਅਨੁਸਾਰ ਰੰਗੋਲੀ ਬਣਾਉਣ ਦਾ ਸਮਾਂ 1 ਘੰਟਾ ਅਤੇ ਦੀਵਾ ਸਜਾਵਟ ਲਈ 30 ਮਿੰਟ ਦਾ ਸਮਾਂ ਦਿੱਤਾ ਗਿਆ । ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਦੀ ਮੁਖੀ ਸ਼੍ਰੀਮਤੀ ਪਵਨੀਤ ਕੌਰ ਨੇ ਇਸ ਮੁਕਾਬਲੇ ਦੀ ਜੱਜਮੈਂਟ ਕੀਤੀ। ਜਿਸ ਅਨੁਸਾਰ ਐਮ.ਬੀ.ਏ. ਪਹਿਲਾ ਸਮੈਸਟਰ ਦੀ ਪਰਵੀਨ ਕੌਰ ਅਤੇ ਕਮਲਜੀਤ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ । ਦੀਵਾ ਸਜਾਵਟ ਦੇ ਮੁਕਾਬਲੇ ਵਿੱਚ ਬੀ.ਕਾਮ. ਦੂਜਾ ਸਾਲ ਦੇ ਉਦੈ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸਚਿਨ ਦੇਵ, ਬਿਜ਼ਨਸ ਸਟੱਡੀਜ਼ ਵਿਭਾਗ ਦੀ ਮੁਖੀ ਸ਼੍ਰੀਮਤੀ ਭਾਵਨਾ ਖੰਨਾ, ਮੈਨੇਜਮੈਂਟ ਵਿਭਾਗ ਦੀ ਮੁਖੀ ਸ਼੍ਰੀਮਤੀ ਪਵਨੀਤ ਕੌਰ ਅਤੇ ਬੀ.ਐਫ.ਸੀ.ਐਮ.ਟੀ. ਦੀ ਸਹਾਇਕ ਪ੍ਰੋਫੈਸਰ ਸ਼੍ਰੀਮਤੀ ਨਿਸ਼ਾ ਆਚਾਰੀਆ ਨੇ ਜੇਤੂਆਂ ਨੂੰ ਸਰਟੀਫਿਕੇਟ ਅਤੇ ਤੋਹਫ਼ੇ ਪ੍ਰਦਾਨ ਕੀਤੇ। ਬੀ.ਐਫ.ਜੀ.ਆਈ.ਦੇ ਚੇਅਰਮੈਨ ਡਾ ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਐਮ.ਬੀ.ਏ.ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ।

LEAVE A REPLY

Please enter your comment!
Please enter your name here