ਸੁਖਜਿੰਦਰ ਮਾਨ
ਬਠਿੰਡਾ, 23 ਸਤੰਬਰ –ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ਵਿਖੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਜੀਵਨ, ਰਚਨਾ ਅਤੇ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਮੁੱਢਲੇ ਮੰਤਵ ਵਜੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ੍ਰੀ ਮੁਕਤਸਰ ਸਾਹਿਬ ਤੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਫੈਸਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਦੇ ਫ਼ਲਸਫ਼ੇ ਨੂੰ ਆਪਣੇ ਜੀਵਨ ਵਿੱਚ ਲਾਗੂ ਕਰ ਕੇ ਹੀ ਜ਼ਿੰਦਗੀ ਜਿਊਣ ਦੇ ਅਸਲ ਢੰਗ ਬਾਰੇ ਜਾਣਿਆ ਜਾ ਸਕਦਾ ਹੈ। ਉਨ੍ਹਾਂ ਨੇ ਬਾਬਾ ਫ਼ਰੀਦ ਜੀ ਦੇ ਸਲੋਕਾਂ ਦੀ ਵਿਆਖਿਆ ਕਰਕੇ ਬਾਬਾ ਸ਼ੇਖ਼ ਫ਼ਰੀਦ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਬਾਰੇ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨਾਲ ਬਾਬਾ ਸ਼ੇਖ਼ ਫ਼ਰੀਦ ਜੀ ਦੇ ਜੀਵਨ, ਰਚਨਾ ਅਤੇ ਸਿੱਖਿਆਵਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।ਡਿਪਟੀ ਡਾਇਰੈਕਟਰਬੀ. ਡੀ. ਸ਼ਰਮਾ ਨੇ ਆਏ ਹੋਏ ਮਹਿਮਾਨ ਬੁਲਾਰੇ ਦਾ ਸਵਾਗਤ ਕੀਤਾ।ਇਸ ਮੌਕੇ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ.ਗੁਰਮੀਤ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਹਾਜ਼ਰੀਨ ਨੂੰ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਵਧਾਈ ਦਿੱਤੀ । ਉਨ੍ਹਾਂ ਦੱਸਿਆ ਕਿ ਸੰਸਥਾ ਵਿਖੇ ਹਰ ਸਾਲ ਇਹ ਦਿਨ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਜਾਂਦਾ ਹੈ ਜੋ ਕਿ ਬਾਬਾ ਸ਼ੇਖ਼ ਫ਼ਰੀਦ ਜੀ ਦੀ ਵਿਚਾਰਧਾਰਾ ਅਤੇ ਸੋਚ ਨੂੰ ਜਾਣਨ ਲਈ ਬਹੁਤ ਚੰਗਾ ਮੌਕਾ ਹੁੰਦਾ ਹੈ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਅੰਮਿ੍ਰਤਪਾਲ ਕੌਰ (ਸੋਸ਼ਲ ਵੈੱਲਫੇਅਰ ਡਿਪਾਰਟਮੈਂਟ) ਨੇ ਬਾਖ਼ੂਬੀ ਨਿਭਾਈ।
ਬੀ.ਐਫ.ਜੀ.ਆਈ. ਵਿਖੇ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਪੁਰਬ ਸ਼ਰਧਾਪੂਰਵਕ ਮਨਾਇਆ
19 Views