ਸੁਖਜਿੰਦਰ ਮਾਨ
ਬਠਿੰਡਾ, 29 ਅਕਤੂਬਰ: ਬੀ.ਐਫ.ਜੀ.ਆਈ. ਵਿਖੇ ਅੱਜ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਤਹਿਤ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਅਤੇ ਬਾਬਾ ਫ਼ਰੀਦ ਕਾਲਜ ਦੀ ਫੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ ਅਤੇ ਫੈਕਲਟੀ ਆਫ਼ ਆਰਟਸ ਵੱਲੋਂ ਐਮ.ਬੀ.ਏ.,ਐਮ.ਕਾਮ.,ਐਮ.ਏ.( ਹਿਸਟਰੀ, ਇਕਨਾਮਿਕਸ, ਅੰਗਰੇਜ਼ੀ, ਪੰਜਾਬੀ, ਪੁਲਿਟੀਕਲ ਸਾਇੰਸ), ਬੀ.ਕਾਮ., ਬੀ.ਬੀ.ਏ., ਬੀ.ਏ., ਬੀ.ਐਸ.ਸੀ. (ਏ.ਟੀ.ਐਚ.ਐਮ.) ਅਤੇ ਐਮ.ਐਸ.ਸੀ. (ਜੌਗਰਫ਼ੀ) ਦੇ ਸਾਰੇ ਪਾਸ ਹੋ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ.(ਡਾ.) ਅਰਵਿੰਦ ਸਨ। ਜਦੋਂਕਿ ਸੁਖਮੰਦਰ ਸਿੰਘ ਚੱਠਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਅਤੇ ਹੋਰ ਆਏ ਹੋਏ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਬੀ.ਐਫ.ਜੀ.ਆਈ. ਦੀਆਂ ਹੁਣ ਤੱਕ ਦੀਆਂ ਅਹਿਮ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਇਹ ਸਿਰਫ਼ ਸੰਸਥਾ ਦੇ ਹੁਨਰਮੰਦ ਤੇ ਸਮਰਪਿਤ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਕਾਰਨ ਹੀ ਸੰਭਵ ਹੋ ਸਕਿਆ ਹੈ । ਮੁੱਖ ਮਹਿਮਾਨ ਪ੍ਰੋ.(ਡਾ.) ਅਰਵਿੰਦ ਨੇ ਇਸ ਸਾਲਾਨਾ ਕਨਵੋਕੇਸ਼ਨ ਦੀ ਸਫਲਤਾ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਜੀਵਨ ਵਿੱਚ ਇਹ ਦਿਨ ਬੜਾ ਵਡਮੁੱਲਾ ਅਤੇ ਯਾਦਗਾਰੀ ਪਲ ਹੁੰਦਾ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਇੱਕ ਮੀਲ ਪੱਥਰ ਹੈ ਮੰਜ਼ਿਲ ਨਹੀਂ । ਅੰਤ ਵਿੱਚ ਬਾਬਾ ਫ਼ਰੀਦ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨ ਸ਼ਖ਼ਸੀਅਤਾਂ ਦਾ ਰਸਮੀ ਧੰਨਵਾਦ ਕੀਤਾ।
ਬੀ.ਐਫ.ਜੀ.ਆਈ. ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ
30 Views