ਬੀ.ਬੀ.ਏ. ਵਿੱਚ ਐਸ.ਐਸ.ਡੀ. ਵਿਟ ਦੀਆਂ ਵਿਦਿਆਰਥਣਾਂ ਦਾ ਵਧੀਆ ਪ੍ਰਦਰਸ਼ਨ

0
22

ਸੁਖਜਿੰਦਰ ਮਾਨ
ਬਠਿੰਡਾ, 13 ਅਕਤੂਬਰ:ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਬੀ.ਬੀ.ਏ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਵਿਦਿਆਰਥਣ ਪਰਮਜੀਤ ਕੌਰ ਨੇ 90.83 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ ਸਥਾਨ, ਵਿਮਸ਼ ਗੁਪਤਾ ਨੇ 88.67 ਪ੍ਰਤੀਸ਼ਤ ਨੰਬਰ ਲੈ ਕੇ ਦੂਜਾ ਸਥਾਨ ਅਤੇ ਇੰਦਰਪ੍ਰੀਤ ਕੌਰ ਨੇ 88.17 ਪ੍ਰਤੀਸ਼ਤ ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪਿ੍ਰੰਸੀਪਲ ਡਾ. ਨੀਰੂ ਗਰਗ ਅਤੇ ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਨੇ ਵਿਦਿਆਰਥਣਾਂ ਅਤੇ ਮੈਨੇਂਜਮੈਂਟ ਵਿਭਾਗ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

LEAVE A REPLY

Please enter your comment!
Please enter your name here