Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਭਗਵੰਤ ਮਾਨ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਕਰੇਗੀ ਸਰਕਾਰ

11 Views

ਮੁੱਖ ਮੰਤਰੀ ਵੱਲੋਂ ਰਾਹਤ ਦੇਣ ਲਈ ਸਮਰਥਨ ਮੁੱਲ ਤੋਂ ਘੱਟ ਮਿਲੀ ਰਕਮ ਸਰਕਾਰੀ ਖਾਤੇ ਵਿੱਚੋਂ ਭਰਨ ਦੇ ਨਿਰਦੇਸ
ਇਕ ਹਜਾਰ ਰੁਪਏ ਪ੍ਰਤੀ ਕੁਇੰਟਲ ਤੱਕ ਦੇਣ ਦਾ ਐਲਾਨ
ਖ਼ਰੀਦ ਲਈ ਮੌਜੂਦਾ ਮਾਪਦੰਡਾਂ ਵਿੱਚ ਵੀ ਦਿੱਤੀ ਢਿੱਲ
ਸੁਖਜਿੰਦਰ ਮਾਨ
ਚੰਡੀਗੜ੍ਹ, 2 ਜੁਲਾਈ: ਇਕ ਮਿਸਾਲੀ ਫੈਸਲੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਗੀ ਕਾਸ਼ਤਕਾਰਾਂ ਦਾ ਉਤਸਾਹ ਵਧਾਉਣ ਲਈ ਸਮਰਥਨ ਮੁੱਲ ਤੋਂ ਘੱਟ ਉਤੇ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵੱਲੋਂ ਕਰਨ ਦੇ ਨਿਰਦੇਸ ਦਿੱਤੇ ਹਨ, ਜਿਸ ਤਹਿਤ ਘੱਟ ਮਿਲੇ ਮੁੱਲ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੇ ਜਾਣਗੇ। ਇੱਥੇ ਸਨਿੱਚਰਵਾਰ ਨੂੰ ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨੀ ਦੀ ਹਿੱਤਾਂ ਲਈ ਦਿੱਤੀ ਇਸ ਰਾਹਤ ਸਬੰਧੀ ਕਿਸੇ ਕਿਸਮ ਦਾ ਕੋਈ ਟਾਲਾ ਨਾ ਵੱਟਿਆ ਜਾਵੇ ਅਤੇ ਹਰੇਕ ਕਿਸਾਨ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਰਾਸੀ ਸਾਰੇ ਮੂੰਗੀ ਕਾਸ਼ਤਕਾਰਾਂ ਸਮੇਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਆਪਣੀ ਫਸਲ ਪਹਿਲਾਂ ਹੀ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿੱਚ ਲੋੜੀਂਦੀ ਸੋਧ ਵੀ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ ਮੂੰਗੀ ਦੀ ਕੁੱਲ ਆਮਦ 2.98 ਲੱਖ ਕੁਇੰਟਲ ਸੀ, ਜਦੋਂ ਕਿ ਸੂਬਾ ਸਰਕਾਰ ਵੱਲੋਂ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਦੇ ਐਲਾਨ ਤੋਂ ਬਾਅਦ ਮੌਜੂਦਾ ਸੀਜ਼ਨ 2022-23 ਵਿੱਚ 4 ਲੱਖ ਕੁਇੰਟਲ ਮੂੰਗੀ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮਾਰਕਫੈੱਡ ਵੱਲੋਂ ਪਹਿਲੀ ਵਾਰ 7275 ਰੁਪਏ ਦੇ ਪ੍ਰਤੀ ਕੁਇੰਟਲ ਸਮਰਥਨ ਮੁੱਲ ਉਤੇ ਮੂੰਗੀ ਦੀ ਖਰੀਦ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਸੀ ਕਿ ਫਸਲ ਦੇ ਨੁਕਸਾਨੇ ਜਾਣ ਕਰਕੇ ਐਮ.ਐਸ.ਪੀ. ‘ਤੇ ਖਰੀਦ ਨਹੀਂ ਕੀਤੀ ਜਾ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਫਸਲ ਨਹੀਂ ਵੇਚ ਸਕੇ, ਉਨ੍ਹਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਇਹ ਰਾਸੀ ਦਿੱਤੀ ਜਾ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਐਮ.ਐਸ.ਪੀ. ‘ਤੇ ਖਰੀਦੀ ਗਈ ਫਸਲ ਲਈ ਕੋਈ ਵਾਧੂ ਵਾਧੂ ਰਾਸੀ ਨਹੀਂ ਦਿੱਤੀ ਜਾਵੇਗੀ ਪਰ 7000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਣ ਵਾਲੀ ਫਸਲ ਲਈ 275 ਰੁਪਏ ਪ੍ਰਤੀ ਕੁਇੰਟਲ ਦਾ ਵਾਧੂ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ 6500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਆਪਣੀ ਜਿਣਸ ਵੇਚੀ ਹੈ, ਉਨ੍ਹਾਂ ਨੂੰ 775 ਰੁਪਏ ਅਤੇ 6000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫਸਲ ਵੇਚਣ ਵਾਲੇ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਾਧੂ ਰਾਸੀ ਦਿੱਤੀ ਜਾਵੇਗੀ।
ਕਿਸਾਨਾਂ ਨੂੰ ਫਸਲ ਵੇਚਣ ਲਈ ਦਰਪੇਸ਼ ਮੁਸਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਖਰਾਬ ਹੋਈ ਮੂੰਗੀ ਦੀ ਫਸਲ ਦੀ ਖਰੀਦ ਲਈ ਮੌਜੂਦਾ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੱਚੀ, ਸੁੰਗੜੀ ਜਾਂ ਅਣ-ਪੱਕੀ ਮੂੰਗੀ ਦੀ ਖਰੀਦ ਮਨਜੂਰੀ ਸਬੰਧੀ ਮਾਪਦੰਡਾਂ ਦੀ ਵੱਧ ਤੋਂ ਵੱਧ ਸੀਮਾ 3 ਤੋਂ 8 ਫੀਸਦੀ ਕਰ ਦਿੱਤੀ ਹੈ, ਖਰਾਬ ਹੋਈ ਮੂੰਗੀ ਲਈ 3 ਤੋਂ 6 ਫੀਸਦੀ ਅਤੇ ਮਾਮੂਲੀ ਨੁਕਸਾਨੀ ਮੂੰਗੀ ਲਈ 4 ਤੋਂ 7 ਫੀਸਦੀ ਤੱਕ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੀਆਂ, ਜਿਨ੍ਹਾਂ ਕੌਮੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕਦਮ ਵੀ ਚੁੱਕੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਜਿੱਥੇ ਇਹ ਫੈਸਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਮਦਦ ਕਰਨਗੇ ਅਤੇ ਉੱਥੇ ਹੀ ਜ਼ਮੀਨ ਦੀ ਉਪਜਾਊ ਸਕਤੀ ਵਧਾਉਣ ਅਤੇ ਸੂਬੇ ਦੇ ਕੀਮਤੀ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Related posts

ਦਲਿਤ ਨੌਜਵਾਨ ’ਤੇ ਹਮਲਾ ਕਰਨ ਲਈ ਵਿਧਾਇਕ ਜੋਗਿੰਦਰਪਾਲ ਦੇ ਖਿਲਾਫ ਕੇਸ ਦਰਜ ਕਰ ਕੇ ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ

punjabusernewssite

ਆਪ ਵੱਲੋਂ ਬਾਕੀ ਰਹਿੰਦੇ ਚਾਰ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ

punjabusernewssite

ਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ

punjabusernewssite