ਭਾਕਿਯੂ ਵੱਲੋਂ ਗੈਸਟ ਫੈਕਲਟੀ ਅਤੇ ਠੇਕਾ ਮੁਲਾਜਮਾਂ ਦੇ ਸੰਘਰਸਾਂ ਦੀ ਹਮਾਇਤ ਦਾ ਐਲਾਨ

0
29

ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਭਰਾਤਰੀ ਸੰਘਰਸ ਸਾਂਝ ਦੀ ਮਜਬੂਤੀ ਲਈ ਯਤਨਾਂ ਨੂੰ ਜਾਰੀ ਰੱਖਦਿਆਂ ਕਾਂਗਰਸੀ ਪੰਜਾਬ ਸਰਕਾਰ ਦੁਆਰਾ ਮੜ੍ਹੀਆਂ ਗਈਆਂ ਨਿੱਜੀਕਰਨ ਦੀਆਂ ਸਾਮਰਾਜੀ ਨੀਤੀਆਂ ਦੀ ਮਾਰ ਹੇਠ ਦਰੜੇ ਜਾ ਰਹੇ ਠੇਕਾ ਕਾਮਿਆਂ ਦੇ ਦੋ ਵਰਗਾਂ ਵੱਲੋਂ ਲੜੇ ਜਾ ਰਹੇ ਹੱਕੀ ਸੰਘਰਸਾਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 17 ਨਵੰਬਰ ਨੂੰ ਗੈਸਟ ਫੈਕਲਟੀ/ ਪਾਰਟ ਟਾਈਮ/ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿੱਚ ਪਿਛਲੇ 15-20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਵੱਲੋਂ ਨਾਭਾ ਵਿਖੇ ਕੀਤੇ ਜਾ ਰਹੇ ਵਿਸਾਲ ਰੋਸ ਪ੍ਰਦਰਸਨ ਵਿੱਚ ਹਮਾਇਤੀ ਸਮੂਲੀਅਤ ਕੀਤੀ ਜਾਵੇਗੀ। ਕਿਉਂਕਿ ਉਨ੍ਹਾਂ ਨੂੰ ਇਸ ਲੰਬੇ ਸੇਵਾ ਕਾਲ ਦੇ ਆਧਾਰ ‘ਤੇ ਪੱਕਾ ਕਰਨ ਦੀ ਵਾਜਬ ਹੱਕੀ ਮੰਗ ਮੰਨਣ ਦੀ ਬਜਾਏ ਚੰਨੀ ਸਰਕਾਰ ਨਵੀਂ ਪੱਕੀ ਭਰਤੀ ਦੇ ਧੋਖਾਦੇਹ ਅਮਲ ਰਾਹੀਂ ਸੇਵਾ-ਮੁਕਤ ਕਰਨ ਵਾਲੀ ਮਾਰੂ ਨੀਤੀ ਮੜ੍ਹਨ ‘ਤੇ ਉਤਾਰੂ ਹੋਈ ਬੈਠੀ ਹੈ। ਦੂਜੇ ਪਾਸੇ ਮੋਰਿੰਡਾ ਵਿਖੇ ਇਸੇ ਤਰ੍ਹਾਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਕਈ-ਕਈ ਸਾਲਾਂ ਦੀ ਸਰਵਿਸ ਵਾਲੇ ਦੋ ਲੱਖ ਤੋਂ ਵੱਧ ਠੇਕਾ ਕਾਮਿਆਂ ਨੂੰ ਪੱਕੇ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੁਆਰਾ ਹਫਤਿਆਂ ਬੱਧੀ ਲਾਏ ਹੋਏ ਪੱਕੇ ਮੋਰਚੇ ਵਿੱਚ 19 ਨਵੰਬਰ ਨੂੰ ਕੀਤੀ ਜਾ ਰਹੀ ਵਿਸਾਲ ਸੂਬਾਈ ਕਾਨਫਰੰਸ ਵਿੱਚ ਵੀ ਹਮਾਇਤ ਵਜੋਂ ਕਿਸਾਨ ਸਾਮਲ ਹੋਣਗੇ।

LEAVE A REPLY

Please enter your comment!
Please enter your name here