Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 26 ਜਨਵਰੀ ਦੀ ਜੀਂਦ ਮਹਾਂ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਸ਼ੁਰੂ

12 Views

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਜਨਵਰੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀ ਮੁਕੰਮਲ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਤਿਆਰੀ ਮੁਹਿੰਮ ਵਿੱਢ ਦਿੱਤੀ ਗਈ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਮੁਹਿੰਮ ਦੀ ਠੋਸ ਵਿਉਂਤਬੰਦੀ ਬੀਤੇ ਦਿਨ ਬਰਨਾਲਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਉਲੀਕੀ ਗਈ ਹੈ। ਇਸ ਵਿਉਂਤ ਮੁਤਾਬਕ 12 ਜਨਵਰੀ ਨੂੰ ਸਰਗਰਮ ਔਰਤਾਂ ਦੀ ਸੂਬਾ ਪੱਧਰੀ ਤਿਆਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤੀ ਜਾਵੇਗੀ। 14 ਜਨਵਰੀ ਨੂੰ ਸੰਗਰੂਰ, 15 ਨੂੰ ਮਲੇਰਕੋਟਲਾ ਤੇ ਲੁਧਿਆਣਾ, 16 ਨੂੰ ਮੋਗਾ, ਬਰਨਾਲਾ, ਪਟਿਆਲਾ, ਫਾਜ਼ਿਲਕਾ ਤੇ ਫਰੀਦਕੋਟ,18 ਨੂੰ ਮਾਨਸਾ ਜ਼ਿਲ੍ਹਿਆਂ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਬਾਕੀ ਜ਼ਿਲ੍ਹਿਆਂ ਦੀਆਂ ਮੀਟਿੰਗਾਂ ਦੀਆਂ ਮਿਤੀਆਂ ਬਾਰੇ ਵੀ ਉਨ੍ਹਾਂ ਵੱਲੋਂ ਜਲਦੀ ਫੈਸਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇਸ਼ ਵਿਆਪੀ ਅੰਦੋਲਨ ਦੀਆਂ ਮੁੱਖ ਮੰਗਾਂ ਵਿੱਚ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ ‘ਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ, ਲਖੀਮਪੁਰ ਖੀਰੀ ਕਤਲਕਾਂਡ ਸੰਬੰਧੀ ਪੂਰਾ ਇਨਸਾਫ਼ ਲੈਣ, ਬਿਜਲੀ ਬਿੱਲ 2021 ਰੱਦ ਕਰਾਉਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਦਾ ਖਾਤਮਾ, 60 ਸਾਲ ਤੋਂ ਉੱਪਰ ਹਰ ਕਿਸਾਨ ਤੇ ਖੇਤ ਮਜ਼ਦੂਰ ਸਮੇਤ ਔਰਤਾਂ ਨੂੰ ਬੁਢਾਪਾ ਪੈਨਸ਼ਨ, ਫ਼ਸਲਾਂ ਦੀ ਤਬਾਹੀ ਦੇ ਪੂਰੇ ਮੁਆਵਜ਼ੇ ਦੀ ਗਰੰਟੀ ਵਾਲਾ ਫਸਲੀ ਬੀਮਾ ਚਾਲੂ ਕਰਾਉਣ, ਦਿੱਲੀ ਅੰਦੋਲਨ ਸਮੇਂ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ ਅਤੇ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਦੇ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣਾ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਇੱਕ ਹੋਰ ਅਹਿਮ ਫੈਸਲੇ ਰਾਹੀਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਦੁਫੇੜਬਾਜ਼ ਤੇ ਫੁੱਟਪਾਊ ਕਾਰਵਾਈਆਂ ਕਾਰਨ ਉਸਦੀ ਮੁੱਢਲੀ ਮੈਂਬਰਸ਼ਿਪ ਖਾਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਾਕਾਇਦਾ ਸੂਬਾ ਕਮੇਟੀ ਦੇ ਫੈਸਲਿਆਂ ਮੁਤਾਬਕ ਉਸਨੂੰ ਜਥੇਬੰਦੀ ਵਿਰੋਧੀ ਕਾਰਵਾਈਆਂ ਬੰਦ ਕਰਨ ਦੀਆਂ ਬਾਰ ਬਾਰ ਚਿਤਾਵਨੀਆਂ ਦੇਣ ਦੇ ਬਾਵਜੂਦ ਉਹ ਨਹੀਂ ਰੁਕੇ ਸਗੋਂ ਵਧੇਰੇ ਤੇਜ਼ੀ ਫੜਦੇ ਗਏ। ਜਿਸ ਕਾਰਨ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨਾ ਪਿਆ ਹੈ। ਸੂਬਾ ਕਮੇਟੀ ਵੱਲੋਂ ਜਥੇਬੰਦੀ ਨਾਲ ਜੁੜੇ ਸਮੂਹ ਕਿਸਾਨਾਂ ਮਜ਼ਦੂਰਾਂ ਔਰਤਾਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ੍ਰੀ ਲੌਂਗੋਵਾਲ ਭ੍ਰਿਸ਼ਟਾਚਾਰ ਦੇ ਦੋਸ਼ੀ ਸਾਬਤ ਹੋ ਚੁੱਕੇ ਉਸਦੇ ਮੁੱਠੀ ਭਰ ਹਮਾਇਤੀਆਂ ਦੇ ਬੇਬੁਨਿਆਦ ਭੰਡੀ ਪ੍ਰਚਾਰ ਨੂੰ ਦਰਕਿਨਾਰ ਕਰਦਿਆਂ ਕਾਰਪੋਰੇਟ ਪੱਖੀ ਲੁਟੇਰੀਆਂ ਹਕੂਮਤਾਂ ਵਿਰੁੱਧ ਉਲੀਕੇ ਹੋਏ ਸੰਘਰਸ਼ ਪ੍ਰੋਗਰਾਮਾਂ ਨੂੰ ਕਾਮਯਾਬ ਕਰਨ ਲਈ ਜੀ ਜਾਨ ਨਾਲ ਜੁਟ ਜਾਣ।

Related posts

RDX ਨਾਲ ਸਬੰਧਤ ਮਾਮਲੇ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਹੋਏ ਬਰੀ

punjabusernewssite

Punjab Universtiy Chandigarh ’ਚ Student Council ਦੀਆਂ ਵੋਟਾਂ ਸ਼ੁਰੂ,ਨਤੀਜ਼ੇ ਸ਼ਾਮ ਨੂੰ

punjabusernewssite

ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ’ਆਪ’ ਆਗੂਆਂ ਨੇ ਭਾਜਪਾ ਦਫ਼ਤਰ ਅੱਗੇ ਕੀਤਾ ਜ਼ੋਰਦਾਰ ਵਿਰੋਧ ਪ੍ਰਦਰਸ਼ਨ

punjabusernewssite