ਸੁਖਜਿੰਦਰ ਮਾਨ
ਬਠਿੰਡਾ, 26 ਸਤੰਬਰ -ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਵਿਚ ਅੱਜ ਇੱਥੇ ਜਮਹੂਰੀ ਅਧਿਕਾਰ ਸਭਾ ਵੱਲੋਂ ਫਾਇਰ ਬਿ੍ਰਗੇਡ ਚੌਕ ਵਿਖੇ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਕਾਫੀ ਗਿਣਤੀ ਵਿਚ ਨੌਜਵਾਨ ਵਿਦਿਆਰਥੀ ਮੁਲਾਜ਼ਮ ਔਰਤਾਂ ਪੈਨਸ਼ਨਰਜ਼ ਬੁੱਧੀਜੀਵੀ ਸਾਹਿਤਕਾਰ ਕਲਾਕਾਰ ਤੇ ਹੋਰ ਕਈ ਵਰਗਾਂ ਦੇ ਲੋਕ ਸ਼ਾਮਲ ਹੋਏ। ਸਭਾ ਦੇ ਪ੍ਰਧਾਨ ਪਿ੍ਰੰਸੀਪਲ ਬੱਗਾ ਸਿੰਘ ਤੇ ਪੈ੍ਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਦੱਸਿਆ ਕਿ ਸਭਾ ਵੱਲੋਂ ਬੈਨਰ ਅਤੇ ਮਾਟੋ ਲੈ ਕੇ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਪੁਰਜ਼ੋਰ ਹਮਾਇਤ ਕੀਤੀ ਗਈ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਗਈ। ਠੇਕਾ ਖੇਤੀ, ਪਰਾਲੀ ਸਬੰਧੀ ਬਣਾਏ ਕਾਨੂੰਨ ਨੂੰ ਵੀ ਰੱਦ ਕਰਨ ਲਈ ਆਵਾਜ਼ ਬੁਲੰਦ ਕੀਤੀ ਗਈ। ਇਸ ਤੋਂ ਇਲਾਵਾ ਝੂਠੇ ਕੇਸਾਂ ਤਹਿਤ ਜੇਲ੍ਹੀਂ ਡੱਕੇ ਇਕ ਦਰਜਨ ਤੋਂ ਵੱਧ ਉੱਘੇ ਬੁੱਧੀਜੀਵੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆ, ਯੂਏਪੀਏ ਤੇ ਐਨਆਈਏ ਵਰਗੇ ਕਾਲੇ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਗਈ।
ਭਾਰਤ ਬੰਦ ਦੀ ਜਮਹੂਰੀ ਅਧਿਕਾਰ ਸਭਾ ਵਲੋਂ ਹਮਾਇਤ ਚ ਪ੍ਦਰਸ਼ਨ
3 Views