12 Views
ਬੱਚਿਆਂ ਲਈ 16 ਮਈ ਤੋਂ ਲੱਗਣਗੀਆਂ ਆਨਲਾਈਨ ਕਲਾਸਾਂ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਅਪ੍ਰੈਲ: ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਸਕੂਲੀ ਬੱਚਿਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਮਾਨ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇੰਨ੍ਹਾਂ ਹੁਕਮਾਂ ਤਹਿਤ ਪੰਜਾਬ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 2 ਮਈ ਤੋਂ 15 ਮਈ ਤੱਕ ਪ੍ਰਾਈਮਰੀ ਕਲਾਸਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੱਗਣਗੀਆਂ। ਇਸ ਤੋਂ ਇਲਾਵਾ ਮਿੱਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ ਸਵੇਰੇ 7 ਵਜੇ ਤੋਂ 12.30 ਵਜੇ ਤੱਕ ਲੱਗਣਗੇ। ਜਦੋਂਕਿ 16 ਮਈ ਤੋਂ 31 ਮਈ ਤੱਕ ਸਮੂਹ ਸਕੂਲ ਬੰਦ ਰਹਿਣਗੇ ਪ੍ਰੰਤੂ ਅਧਿਆਪਕ ਬੱਚਿਆਂ ਨੂੰ ਆਨਲਾਈਨ ਤਰੀਕੇ ਨਾਲ ਪੜਾਉਣਗੇ। ਇਸੇ ਤਰ੍ਹਾਂ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ।
Share the post "ਭਿਆਨਕ ਗਰਮੀ ਦੇ ਚੱਲਦੇ ਸਕੂਲਾਂ ਦਾ ਸਮਾਂ ਬਦਲਿਆਂ ਤੇ 16 ਮਈ ਤੋਂ ਹੋਣਗੇ ਸਕੂਲ ਬੰਦ"