ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਪਿੰਡ ਭੁੱਚੋ ਖੁਰਦ ਦੀਆਂ ਸਮੱਸਿਆ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੀ ਅਗਵਾਈ ਦੇ ਵਿੱਚ ਇੱਕ ਡੈਪੂਟੇਸ਼ਨ ਅੱਜ ਐੱਸਡੀਐੱਮ ਬਠਿੰਡਾ ਨੂੰ ਮਿਲਿਆ ਅਤੇ ਪਿੰਡ ਦੀਆਂ ਸਮੱਸਿਆਵਾਂ ਜਾਣੂ ਕਰਡਾਇਆ। ਉਨ੍ਹਾਂ ਦਸਿਆ ਕਿ ਨਹਿਰੀ ਪਾਣੀ ਦੀ ਖਾਲੇ ਟੁੱਟੇ ਹੋਏ ਹਨ, ਜਿਸ ਕਾਰਨ ਚਾਰ ਸੌ ਏਕੜ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ ਹੈ। ਇਸੇ ਤਰ੍ਹਾਂ ਦੂਜੀ ਸਮੱਸਿਆ ਪਿੰਡ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਬਾਰੇ ਦਸਿਆ ਗਿਆ ਕਿ ਪਿਛਲੇ ਲੰਮੇ ਸਮੇਂ ਤੋਂ ਛੱਪੜ ਦੀ ਪੁਟਾਈ ਨਹੀਂ ਕੀਤੀ ਗਈ ਅਤੇ ਮੀਂਹ ਪੈਂਦਿਆਂ ਸਾਰੀ ਪਿੰਡ ਲਈ ਸਮੱਸਿਆ ਖੜ੍ਹੀ ਹੋ ਜਾਂਦੀ ਹੈ। ਇਸੇ ਤਰ੍ਹਾਂ ਸਕੂਲ ਨੂੰ ਜਾਂਦੇ ਰਸਤੇ ਵਿਚ ਵੀ ਮੀਂਹ ਦਾ ਪਾਣੀ ਖੜ੍ਹ ਜਾਂਦਾ ਤੇ ਸਕੂਲੀ ਬੱਚਿਆਂ ਲਈ ਬਹੁਤ ਵੱਡੀ ਸਮੱਸਿਆ ਆਉਂਦੀ ਹੈ। ਪਿੰਡ ਭੁੱਚੋ ਖੁਰਦ ਦੇ ਵਿਚ ਸਰਕਾਰੀ ਡਿਸਪੈਂਸਰੀ ਦੀ ਖਸਤਾਹਾਲ ਨੂੰ ਦੇਖਦਿਆਂ ਮੁਰੰਮਤ ਕਰਕੇ 24 ਘੰਟੇ ਡਾਕਟਰ ਮੁਹੱਈਆ ਕਰਾਉਣ ਦੀ ਮੰਗ ਕੀਤੀ ਗਈ। ਐੱਸ ਡੀ ਐੱਮ ਨੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਵਿਸ਼ਵਾਸ ਦਿਵਾਇਆ ਕਿ ਜਲਦੀ ਇਨ੍ਹਾਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੇ ਪ੍ਰਧਾਨ ਮਨਜੀਤ ਕੌਰ ਪਿਆਰੋ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ ,ਮੀਤ ਪ੍ਰਧਾਨ ਗੁਰਮੇਲ ਕੌਰ, ਸਕੱਤਰ ਕਰਮਜੀਤ ਕੌਰ ਭਾਈਕਾ,ਸੂਬਾ ਕਮੇਟੀ ਮੈਂਬਰ ਭਿੰਦਰ ਕੌਰ, ਖਜਾਨਚੀ ਗੁਰਮੀਤ ਕੌਰ, ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ, ਕਿਸਾਨ ਆਗੂ ਸੁਖਮੰਦਰ ਸਿੰਘ ਸਰਾਭਾ, ਬਾਵਾ ਸਿੰਘ ਆਦਿ ਹਾਜ਼ਰ ਸਨ।
Share the post "ਭੁੱਚੋ ਖੁਰਦ ਦੀਆਂ ਸਮੱਸਿਆ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐੱਸਡੀਐੱਮ ਬਠਿੰਡਾ ਨੂੰ ਮਿਲਿਆ"