Punjabi Khabarsaar
ਚੰਡੀਗੜ੍ਹ

ਮਜੀਠੀਆ ਨੇ ਸਿਰਸਾ ’ਤੇ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ ਕਰਨ ਤੇ ਮਨੀ ਲਾਂਡਰਿੰਗ ਵਿਚ ਸ਼ਾਮਲ ਹੋਣ ਦੇ ਲਗਾਏ ਦੋਸ਼

ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗੀ
ਚੰਡੀਗੜ੍ਹ, 15 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਉਪਰ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ ਕਰਨ ਅਤੇ ਮਨੀ ਲਾਂਡਰਿੰਗ ਵਿਚ ਸ਼ਾਮਲ ਹੋਣ ਦੇ ਦੋਸ਼ ਲਗਾਉਂਦਿਆਂ ਇੰਨ੍ਹਾਂ ਦੋਸਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗੀ ਹੈ। ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਸਵਾਲਾਂ ਦੇ ਜਵਾਬ ਦਿੰਦਿਆਂ ਸ: ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਘਟਨਾਕ੍ਰਮ ਹੈ। ਇਹ ਪਹਿਲੀ ਵਾਰਹੈ ਕਿ ਗੁਰੂ ਕੀ ਗੋਲਕ ਦੀ ਦੁਰਵਰਤੋਂ ਦੇ ਅਜਿਹੇ ਦੋਸ਼ ਸਾਹਮਣੇ ਆਏ ਹਨ ਤੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

ਬਠਿੰਡਾ ’ਚ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਗੱਦੀਓ ਉਤਾਰਿਆਂ, ਮੇਅਰ ਵਲੋਂ ਕੋਰਟ ’ਚ ਜਾਣ ਦਾ ਐਲਾਨ

ਉਹਨਾਂ ਕਿਹਾ ਕਿ ਸ: ਸਿਰਸਾ ਕਿਉਂਕਿ ਭਾਜਪਾ ਦੇ ਕੌਮੀ ਸਕੱਤਰ ਹਨ ਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੋਵਾਂ ਦੇ ਨਜ਼ਦੀਕ ਹਨ, ਇਸ ਲਈ ਕੇਂਦਰੀ ਏਜੰਸੀਆਂ ਕੇਸ ਦੀ ਨਿਰਪੱਖਤਾ ਨਾਲ ਜਾਂਚ ਨਹੀਂ ਕਰ ਸਕਣਗੀਆਂ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੂੰ ਇਹਨਾਂ ਦੋਸ਼ਾਂ ਦੀ ਜਾਂਚ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਤਾਂ ਜੋ ਨਿਸ਼ਚਿਤ ਸਮੇਂ ਅੰਦਰ ਸੱਚ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਕਿਸੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮਨੀ ਲਾਂਡਰਿੰਗ ਵਿਚ ਸ਼ਾਮਲ ਹੋਣ ਦੀ ਆਸ ਨਹੀਂ ਕਰ ਸਕਦਾ ਤੇ ਕੇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

 

Related posts

ਲੋਕਾਂ ਨੂੰ ਜਲਦੀ ਮਿਲੇਗੀ ਵੱਡੀ ਸਹੂਲਤ; ਆਨਲਾਈਨ ਦੇਖ ਸਕਣਗੇ ਜ਼ਮੀਨ ਦੀ ਸਥਿਤੀ

punjabusernewssite

ਅਮਨ ਅਰੋੜਾ ਵੱਲੋਂ ਠੋਸ ਕੂੂੜੇ ਤੇ ਰਹਿੰਦ-ਖੂੰਹਦ ਦੇ ਸੁਚੱਜੇ ਹੱਲ ਲਈ ਵਿਸਥਾਰਪੂਰਵਕ ਚਰਚਾ

punjabusernewssite

ਮੁੱਖ ਮੰਤਰੀ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਜ਼ਿਲ੍ਹਾ ਤੇ ਯੂਨੀਵਰਸਿਟੀ ਪੱਧਰ ਤੱਕ ਵਧਾਉਣ ਦਾ ਐਲਾਨ

punjabusernewssite