26 Views
ਸੁਖਜਿੰਦਰ ਮਾਨ
ਬਠਿੰਡਾ, 04 ਦਸੰਬਰ :- ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਅੱਜ ਸ਼ਹਿਰ ਦੇ ਪ੍ਰਮੁੱਖ ਸਮਾਜ ਸੇਵੀ ਅਤੇ ਵਪਾਰੀ ਮਨਮੋਹਨ ਕੁੱਕੂ ਨੂੰ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਮਾਲਵਾ ਜ਼ੋਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ । ਇਸ ਅੇਲਾਨ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਮਨਮੋਹਨ ਕੁੱਕੂ ਲੋਕ ਹਿੱਤਾਂ ਲਈ ਹਮੇਸ਼ਾ ਯਤਨਸ਼ੀਲ ਰਹਿਣ ਵਾਲੇ ਆਗੂ ਹਨ, ਜਿਨ੍ਹਾਂ ਤੇ ਪਾਰਟੀ ਵਿੱਚ ਆਉਣ ਅਤੇ ਪਾਰਟੀ ਦੇ ਵਪਾਰ ਵਿੰਗ ਮਾਲਵਾ ਜ਼ੋਨ ਦਾ ਮੀਤ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੀ ਹੈ । ਇਸ ਮੌਕੇ ਮਨਮੋਹਨ ਕੁੱਕੂ ਨੇ ਵਪਾਰ ਵਿੰਗ ਮਾਲਵਾ ਜ਼ੋਨ ਦਾ ਮੀਤ ਪ੍ਰਧਾਨ ਬਣਾਉਣ ਲਈ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਈਆਂ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਲੀਡਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ ।
Share the post "ਮਨਮੋਹਨ ਕੁੱਕੂ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਮਾਲਵਾ ਜ਼ੋਨ ਦੇ ਮੀਤ ਪ੍ਰਧਾਨ ਨਿਯੁਕਤ"