14 Views
ਨਵੀਂ ਦਿੱਲੀ: ਕਥਿਤ ਸ਼ਰਾਬ ਘੁਟਾਲੇ ‘ਚ ਜੇਲ੍ਹ ਚ ਬੰਦ ਦਿੱਲੀ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆਂ ਨੂੰ ਹੱਲੇ ਵੀ ਜੇਲ੍ਹ ਵਿਚ ਰਹਿਣਾ ਹੋਵੇਗਾ। ਦਰਅਸਲ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਛੇ ਤੋਂ ਅੱਠ ਮਹੀਨਿਆਂ ਵਿਚ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ 338 ਕਰੋੜ ਰੁਪਏ ਕਿਵੇਂ ਟਰਾਂਸਫਰ ਹੋਏ ਇਹ ਸਾਬਤ ਹੋ ਗਿਆ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜੇਕਰ ਸੁਣਵਾਈ ਹੌਲੀ ਚੱਲਦੀ ਹੈ ਤਾਂ ਮਨੀਸ਼ ਸਿਸੋਦੀਆ ਬਾਅਦ ਵਿਚ ਦੁਬਾਰਾ ਜ਼ਮਾਨਤ ਲਈ ਅਰਜ਼ੀ ਦੇ ਸਕਦੇ ਹਨ।
Share the post "ਮਨੀਸ਼ ਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਰਾਜ, 338 ਕਰੋੜ ਰੁਪਏ ਟਰਾਂਸਫ਼ਰ ਹੋਣਾ ਹੋਏ ਸਾਬਤ"