ਸੁਖਜਿੰਦਰ ਮਾਨ
ਬਠਿੰਡਾ, 25 ਨਵੰਬਰ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਗਣਿਤ ਵਿਭਾਗ ਵੱਲੋਂ ਕੈਂਪਸ ਵਿਖੇ ਸ਼ਾਂਤੀ ਅਤੇ ਵਿਕਾਸ ਨੂੰ ਸਮਰਪਿਤ ਵਿਸ਼ਵ ਵਿਗਿਆਨ ਦਿਵਸ ਮਨਾਇਆ ਗਿਆ। ਇਸ ਸਾਲ ਦਾ ਮੁੱਖ ਵਿਸ਼ਾ ਸਥਾਈ ਵਿਕਾਸ ਲਈ ਬੁਨਿਆਦੀ ਵਿਗਿਆਨੀ ਸੀ ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਨਵੀਨਤਮ ਵਿਗਿਆਨਕ ਤਰੱਕੀ ਬਾਰੇ ਜਾਣੂ ਕਰਵਾਇਆ ਜਾਵੇ। ਇਸ ਵਿਸ਼ੇਸ਼ ਦਿਵਸ ਨੂੰ ਸਮਰਪਿਤ ਥੀਮ ’ਤੇ ਮਾਡਲ ਡਿਸਪਲੇ, ਰੰਗੋਲੀ, ਡੈਕਲਾਮੇਸ਼ਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਮੌਕੇ ਬੋਲਦਿਆਂ ਵਿਭਾਗ ਦੇ ਸੀਨੀਅਰ ਫੈਕਲਟੀ ਪ੍ਰੋ: ਕਰਨਵੀਰ ਸਿੰਘ ਨੇ ਦੱਸਿਆ ਕਿ ਸਾਡੇ ਆਲੇ-ਦੁਆਲੇ ਦੀ ਹਰ ਚੀਜ਼ ਮਸ਼ੀਨਰੀ ਨਾਲ ਚਲਾਈ ਜਾਂਦੀ ਹੈ। ਵਿਗਿਆਨ ਦੇ ਨਤੀਜੇ ਵਜੋਂ ਸਾਡੇ ਸਮਾਜ ਦਾ ਬਹੁਤ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਤੋਂ ਬਿਨਾਂ ਵਿਕਾਸ ਸੰਭਵ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਪ੍ਰੈਕਟੀਕਲ ਪਹੁੰਚ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਰੰਗੋਲੀ ਮੁਕਾਬਲੇ ਵਿੱਚ ਵਿਦਿਆਰਥੀਆਂ ਜਿੰਮੀ ਸਿੰਗਲਾ ਅਤੇ ਸੀਮਾ ਸਿੰਗਲਾ ਨੇ ਸਾਂਝੇ ਤੌਰ ’ਤੇ ਪਹਿਲਾ ਅਤੇ ਸੰਦੀਪ ਸਿੰਘ ਅਤੇ ਜਤਿਨ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਅੰਸ਼ੂ ਨੇ ਪਹਿਲਾ ਅਤੇ ਮਹਿਕ ਨੇ ਦੂਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਮਾਡਲ ਮੇਕਿੰਗ ਵਿੱਚ ਤਰੁਨਪ੍ਰੀਤ ਸਿੰਘ ਨੇ ਪਹਿਲਾ ਅਤੇ ਯਾਦਵਿੰਦਰ ਸਿੰਘ ਅਤੇ ਸਲੀਮ ਖਾਨ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਦੋਂ ਕਿ ਡੈਕਲੇਸ਼ਨ ਮੁਕਾਬਲੇ ਵਿੱਚ ਤਰੁਨਪ੍ਰੀਤ ਸਿੰਘ ਨੇ ਪਹਿਲਾ ਅਤੇ ਰਿਆ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਵਿਭਾਗ ਦੇ ਫੈਕਲਟੀ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।ਪ੍ਰੋਗਰਾਮ ਦੀ ਸਮਾਪਤੀ ਵਿਭਾਗ ਦੇ ਮੁਖੀ ਪ੍ਰੋ: ਮਮਤਾ ਕਾਂਸਲ ਵੱਲੋਂ ਧੰਨਵਾਦ ਦੇ ਮਤੇ ਨਾਲ ਹੋਈ । ਉਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਪ੍ਰਤੀਯੋਗੀਆਂ ਅਤੇ ਜੇਤੂਆਂ ਨੂੰ ਵਧਾਈ ਦਿੱਤੀ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਅਤੇ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਨੇ ਵਿਭਾਗ ਨੂੰ ਸਫ਼ਲ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ ।
Share the post "ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਸ਼ਵ ਵਿਗਿਆਨ ਦਿਵਸ ਮਨਾਇਆ"