11 Views
ਰਾਮ ਸਿੰਘ ਕਲਿਆਣ
ਨਥਾਣਾ, 5 ਜੂਨ: ਬਲਾਕ ਨਥਾਣਾ ਦੀ ਮਾਰਕੀਟ ਕਮੇਟੀ ਦੇ ਸਕੱਤਰ ਬੇਅੰਤ ਸਿੰਘ ਵੱਲੋ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਨਵੇਂ ਸਕੱਤਰ ਬੇਅੰਤ ਸਿੰਘ ਦੇ ਗਲ ਵਿੱਚ ਹਾਰ ਪਾਕੇ ਮੁੁਬਾਰਕਬਾਦ ਦਿੱਤੀ ਅਤੇ ਆਸ ਕੀਤੀ ਕਿ ਉਹ ਮਾਰਕੀਟ ਕਮੇਟੀ ਨਥਾਣਾ ਨੂੰ ਤਰੱਕੀ ਵੱਲ ਲੈਕੇ ਜਾਣਗੇ। ਬੇਅੰਤ ਸਿੰਘ ਵੱਲੋ ਮਾਰਕੀਟ ਕਮੇਟੀ ਨਥਾਣਾ ਦੇ ਸਕੱਤਰ ਦਾ ਅਹੁਦਾ ਸੰਭਾਲਣ ਮੌਕੇ ਤੇ ਹਲਕਾ ਵਿਧਾਇਕ ਜਗਸੀਰ ਸਿੰਘ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ।