ਜਵਾਬਦੇਹੀ-ਦਾਅਵੇ ਦੇ ਕੇਸਾਂ ਵਿੱਚ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ
ਸੁਖਜਿੰਦਰ ਮਾਨ
ਬਠਿੰਡਾ, 2 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ ਵਲੋਂ ਮਾਲ ਵਿਭਾਗ ਤੇ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਸ਼ਖਾਵਾਂ ਨਾਲ ਸਬੰਧਤ ਕਾਰਜਾਂ ਬਾਰੇ ਸਮੀਖਿਆ ਬੈਠਕ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਪੇਸ਼ੀ ਸ਼ਾਖਾ (ਡੀਸੀ), ਪੇਸ਼ੀ ਸ਼ਾਖਾ (ਏਡੀਸੀ) ਡੀਡੀਪੀਓ ਸ਼ਾਖਾ, ਐਲਪੀਏ ਸ਼ਾਖਾ, ਫੁਟਕਲ-2 ਸ਼ਾਖਾ, ਸ਼ਿਕਾਇਤ ਤੇ ਪੜਤਾਲ ਸ਼ਾਖਾ, ਐਚਆਰਸੀ ਸ਼ਾਖਾ, ਆਰਆਰਏ ਸ਼ਾਖਾ, ਸੀਡੀਏ ਸ਼ਾਖਾ, ਅਮਲਾ ਸ਼ਾਖਾ, ਸਦਰ ਕਾਨੂੰਗੋ ਸ਼ਾਖਾ, ਨਜ਼ਾਰਤ ਸ਼ਾਖਾ, ਡੀਆਰਏ (ਐਮ.ਐਂਡ ਟੀ) ਸ਼ਾਖਾ, ਰੀਡਰ ਟੂ ਡੀਆਰਓ, ਜੀਪੀਐਫ਼ ਸ਼ਾਖਾ, ਕਾਪਿੰਗ ਸ਼ਾਖਾ ਅਤੇ ਆਰਟੀਆਈ ਸ਼ਾਖਾ ਨਾਲ ਸਬੰਧਤ ਕੋਰਟ ਕੇਸਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਾਲ ਵਿਭਾਗ ਤੋਂ ਇਲਾਵਾਂ ਹੋਰ ਸਬੰਧਤ ਸ਼ਾਖਾਵਾਂ ਦੇ ਕੋਰਟ ਕੇਸਾਂ ਦਾ ਸਮੇਂ-ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਵਾਬਦੇਹੀ-ਦਾਅਵੇ ਦੇ ਕੇਸਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ, ਡੀਆਰਓ ਸ਼੍ਰੀ ਬਲਕਰਨ ਸਿੰਘ ਮਾਹਲ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਹਾਜ਼ਰ ਸਨ।
Share the post "ਮਾਲ ਵਿਭਾਗ ਨਾਲ ਸਬੰਧਤ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਬਣਾਇਆ ਜਾਵੇ ਯਕੀਨੀ : ਰਾਹੁਲ"