ਮਿਡ-ਡੇ-ਮੀਲ ਕਾਮਿਆਂ ਨੇ ਵਿਤ ਮੰਤਰੀ ਦੇ ਦਫ਼ਤਰ ਅੱਗੇ ਲੂਣ ਦੀਆਂ ਥੈਲੀਆਂ ਲੈ ਕੇ ਕੀਤਾ ਪ੍ਰਦਰਸ਼ਨ

0
4
24 Views

ਸੁਖਜਿੰਦਰ ਮਾਨ

ਬਠਿੰਡਾ, 31 ਜੁਲਾਈ -ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਪੱਕੇ ਹੋਣ ਦੀ ਆਸ ਲਗਾਈ ਬੈਠੇ ਕੱਚੇ ਮੁਲਾਜਮਾਂ ਨੇ ਹੁਣ ਸਰਕਾਰ ਦੇ ਕਾਰਜ਼ਕਾਲ ’ਚ ਕੁੱਝ ਮਹੀਨੇ ਬਾਕੀ ਰਹਿਣ ਦੇ ਚੱਲਦੇ ਅਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਵਲੋਂ ਜਿਲ੍ਹਾ ਪ੍ਰਧਾਨ ਦੀਪਕ ਬਾਂਸਲ ਅਤੇ ਸਕੱਤਰ ਸ਼ੇਰ ਸਿੰਘ ਦੀ ਅਗਵਾਈ ਹੇਠ ਕਾਮਿਆਂ ਨੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਅਧਿਕਾਰੀਆਂ ਨੂੰ ਕੱਚੇ ਮੁਲਾਜਮਾਂ ਦੇ ਜਖ਼ਮਾਂ ਉਪਰ ਲੂਣ ਛਿੜਕਣ ਲਈ ਲੂਣ ਦੀਆਂ ਥੈਲੀਆਂ ਭੇਂਟ ਕੀਤੀਆਂ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਅਪਣੇ ਵਾਅਦੇ ਮੁਤਾਬਕ ਦਫਤਰੀ ਕਰਮਚਾਰੀਆ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਉਨ੍ਹਾਂ ਦੀ ਤਨਖਾਹ ਵਿਚ ਵੀ 4000 ਰੁਪਏ ਪ੍ਰਤੀ ਮਹੀਨਾ ਕਟੋਤੀ ਕਰ ਦਿੱਤੀ ਹੈ। ਇਸਤੋਂ ਇਲਾਵਾ ਕਰਮਚਾਰੀਆ ਦੀਆਂ ਦੂਰ ਦੂਰਾਡੇ ਬਦਲੀਆ ਕਰਕੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ। ਆਗੂਆ ਨੇ ਦੱਸਿਆ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੁਲਾਜ਼ਮ ਵੈਲਫੇਅਰ ਐਕਟ 2016 ਨੂੰ ਰੀਪੀਲ ਕਰਕੇ ਨਵਾਂ ਐਕਟ ਬਣਾਇਆ ਜਾ ਰਿਹਾ ਹੈ ਜਿਸਦਾ 30.06.2021 ਨੂੰ ਖਰੜਾ ਜ਼ਾਰੀ ਕੀਤਾ ਗਿਆ ਹੈ ਪਰ ਐਕਟ ਵਿਚ ਅਜਿਹੀਆ ਸਰਤਾਂ ਜਬਰੀ ਥੋਪੀਆ ਜਾ ਰਹੀਆ ਹਨ ਜਿਸ ਨਾਲ ਦੂਰ ਦੂਰ ਤੱਕ ਕੱਚੇ ਮੁਲਜ਼ਮ ਪੱਕੇ ਨਹੀ ਹੋ ਸਕਦੇ । ਇਸ ਮੌਕੇ ਪ੍ਰਦਰਸ਼ਨ ਕਰ ਰਹੇ ਮੁਲਾਜਮਾਂ ਕੋਲੋ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਦੇ ਨਾਂ ਦਾ ਮੰਗ ਪੱਤਰ ਲਿਆ ਗਿਆ ਅਤੇ ਜਲਦ ਹੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਨ ਦਾ ਭਰੋਸਾ ਦਵਾਇਆ।

LEAVE A REPLY

Please enter your comment!
Please enter your name here