ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਕੀਤਾ ਜਾਵੇ ਮੁਕੰਮਲ
ਸੁਖਜਿੰਦਰ ਮਾਨ
ਬਠਿੰਡਾ, 11 ਅਕਤੂਬਰ : ਜ਼ਿਲੇ ਭਰ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਤੋਂ ਜਲਦ ਜਮਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ । ਜੋ ਕੰਮ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਚ ਚੱਲ ਰਹੇ ਹਨ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕੀਤਾ ਜਾਵੇ। ਇਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਬੈਠਕ ਦੌਰਾਨ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਤੋਂ ਜਲਦ ਜਮਾਂ ਕਰਵਾਏ ਜਾਣ। ਇਸ ਮੌਕੇ ਉਨਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲੇ ਦੇ ਪਿੰਡਾਂ ਚ ਵੱਖ-ਵੱਖ ਤਰਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਆਪਣੇ ਅਧੀਨ ਕਰਵਾਏ ਕੰਮਾਂ ਦੇ ਵਰਤੋਂ ਸਰਟੀਫ਼ਿਕੇਟ ਤੁਰੰਤ ਅਤੇ ਅਧੂਰੇ ਪਏ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕਰਵਾ ਕੇ ਵਰਤੋਂ ਸਰਟੀਫ਼ਿਕੇਟ ਜਲਦ ਤੋਂ ਜਲਦ ਜਮਾਂ ਕਰਵਾਉਣ ਲਈ ਕਿਹਾ। ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਇੰਦਰਜੀਤ ਸਿੰਘ, ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਸ. ਮੇਵਾ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਅਫ਼ਸਰ ਸ੍ਰੀਮਤੀ ਸੁਨੀਤਾ ਪਾਲ, ਉਪ ਅਰਥ ਤੇ ਅੰਕੜਾ ਵਿਭਾਗ ਦੇ ਖੋਜ਼ ਅਫ਼ਸਰ ਸ. ਰਣਜੀਤ ਸਿੰਘ, ਸਮੂਹ ਬੀਡੀਪੀਓਜ਼ ਅਤੇ ਕਾਰਜ ਸਾਧਕ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।
ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਕਰਵਾਏ ਜਾਣ ਜਮਾਂ : ਡਿਪਟੀ ਕਮਿਸ਼ਨਰ
16 Views