ਵਿਕਾਸ ਕਾਰਜਾਂ ਚ ਦੇਰੀ ਤੇ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ
ਸੁਖਜਿੰਦਰ ਮਾਨ
ਬਠਿੰਡਾ, 11 ਸਤੰਬਰ : ਜ਼ਿਲ੍ਹੇ ਅਧੀਨ ਚ ਚੱਲ ਰਹੇ ਵਿਕਾਸ ਕਾਰਜਾਂ ਚ ਦੇਰੀ ਅਤੇ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਕੀਤਾ।
ਬੀਸੀਐੱਲ ਇੰਡਸਟਰੀ ਵੱਲੋਂ ਪਿੰਡ ਮਛਾਣਾ ’ਚ ਬਾਬੇ ਨਾਨਕ ਦੇ ਨਾਂ ‘ਤੇੇ ਪੌਣੇ ਤਿੰਨ ਏਕੜ ਜ਼ਮੀਨ ’ਚ ਲਗਾਇਆ ਜੰਗਲ
ਇਸ ਦੌਰਾਨ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਬਾਰੇ ਬਾਰੀਕੀ ਨਾਲ ਜਾਣਿਆ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਤੋਂ ਜਲਦ ਜਮਾਂ ਕਰਵਾਏ ਜਾਣ।
ਆਪ-ਕਾਂਗਰਸ ਗਠਜੋੜ: ਸਾਬਕਾ ਮੰਤਰੀ ਆਸੂ ਨੇ ਕੀਤਾ ਦਾਅਵਾ, ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦਾ ਰੱਖੇਗੀ ਖਿਆਲ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਾਰੇ ਬੀਡੀਪੀਓਜ਼ ਅਤੇ ਈਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜ ਨਾਲ ਸਬੰਧਤ ਕੋਈ ਵੀ ਬਕਾਇਆ ਕੰਮ ਨਾ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਹੋਣ ਵਾਲੇ ਵਿਕਾਸ ਕਾਰਜਾਂ ਦੇ ਜਲਦ ਟੈਂਡਰ ਲਗਾ ਕੇ ਕਾਰਜਾਂ ਨੂੰ ਸ਼ੁਰੂ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤੇ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਦੇ ਕਾਰਜਾਂ ਬਾਰੇ ਵੀ ਵਿਚਾਰ-ਚਰਚਾ ਕੀਤੀ।
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਹੜਤਾਲ ਲਈ ਵਾਪਸ, ਆਮ ਵਾਂਗ ਕੰਮ ਕਾਜ਼ ਰਹੇਗਾ ਜਾਰੀ
ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਪਸ਼ੂ ਤੇ ਮੱਛੀ ਪਾਲਣ, ਖੇਤੀਬਾੜੀ, ਮੰਡਲ ਭੂਮੀ ਰੱਖਿਆ, ਬਾਗਬਾਨੀ, ਕੋਆਪਰੇਟਿਵ ਸੁਸਾਇਟੀ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਬੈਠਕ ਕਰਕੇ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ।
ਅਕਾਲੀ ਦਲ ਨੇ 4 ਨਵੇਂ ਮੁੱਖ ਸੇਵਾਦਾਰਾਂ ਤੇ ਵੱਖ-ਵੱਖ ਪਾਰਲੀਮਾਨੀ ਹਲਕਿਆਂ ਲਈ ਮੁਹਿੰਮ ਇੰਚਾਰਜਾਂ ਦਾ ਕੀਤਾ ਐਲਾਨ
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਲਾਲ ਅਗਰਵਾਲ, ਐਕਸੀਅਨ ਕੁਲਬੀਰ ਸਿੰਘ ਸੰਧੂ, ਐਕਸੀਅਨ ਆਯੂਸ਼ ਗੋਇਲ, ਐਕਸੀਅਨ ਮਨਪ੍ਰੀਤ ਅਰਸ਼ੀ, ਅੰਕੜਾ ਸਲਾਹਕਾਰ ਅਫ਼ਸਰ ਸ਼੍ਰੀਮਤੀ ਸੁਨੀਤਾ ਪਾਲ, ਖੋਜ ਅਫ਼ਸਰ ਰਣਜੀਤ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਜਲਦ ਕਰਵਾਏ ਜਾਣ ਵਰਤੋਂ ਸਰਟੀਫ਼ਿਕੇਟ ਜਮਾਂ : ਡਿਪਟੀ ਕਮਿਸ਼ਨਰ"