Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਗੁਰਦਾਸਪੁਰ

ਮੁੱਖ ਮੰਤਰੀ ਚੰਨੀ ਤੇ ਹੋਰਨਾਂ ਵਲੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਸੰਤੋਖ ਸਿੰਘ ਰੰਧਾਵਾ ਨੂੰ ਸਰਧਾਂਜਲੀ ਭੇਟ

26 Views

18 ਨਵੰਬਰ ਨੂੰ ਪੂਰੀ ਕੈਬਨਿਟ ਸਹਿਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਐਲਾਨ
ਸੁਖਜਿੰਦਰ ਮਾਨ
ਧਾਰੋਵਾਲੀ (ਗੁਰਦਾਸਪੁਰ), 16 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ।ਅੱਜ ਇੱਥੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸਰਦਾਰ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ ‘ਤੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ ‘ਤੇ ਸਿੱਖ ਭਰਾਵਾਂ ਲਈ ਖੁਸੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਗਤੀ ਦੇ ਰਾਹ ‘ਤੇ ਹੈ ਅਤੇ ਸੂਬੇ ਵਿੱਚ ਜਵਾਬਦੇਹ ਅਤੇ ਪਾਰਦਰਸੀ ਪ੍ਰਸਾਸਨ ਮੁਹੱਈਆ ਕਰਵਾਉਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਣਾ ਕੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਪ੍ਰਗਤੀ ਅਧੀਨ ਹਨ।ਸੰਤੋਖ ਸਿੰਘ ਰੰਧਾਵਾ ਨੂੰ ਸਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦਾ ਜੀਵਨ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਨੈਤਿਕਤਾ, ਇਮਾਨਦਾਰੀ ਅਤੇ ਕਦਰਾਂ-ਕੀਮਤਾਂ ‘ਤੇ ਅਧਾਰਤ ਰਾਜਨੀਤੀ ਦੇ ਸਮਰਥਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਜਨਤਾ ਦੇ ਹਰਮਨ ਪਿਆਰੇ ਆਗੂ ਸਨ ਜਿਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਪਾਰਟੀ ਅਤੇ ਸੂਬੇ ਦੀ ਸੇਵਾ ਕੀਤੀ।ਸਰਦਾਰ ਸੰਤੋਖ ਸਿੰਘ ਰੰਧਾਵਾ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਦੋਂ ਕਾਂਗਰਸ ਵਿੱਚ ਮੁੱਢਲੇ ਮੈਂਬਰ ਵਜੋਂ ਸਾਮਲ ਹੋਏ ਸਨ ਜਦੋਂ ਸਰਦਾਰ ਰੰਧਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਪਿਤਾ ਦੀ ਮਹਾਨ ਵਿਰਾਸਤ ਨੂੰ ਅੱਗੇ ਤੋਰ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰੰਧਾਵਾ ਨੂੰ ਆਪਣੇ ਪਿਤਾ ਤੋਂ ਇਮਾਨਦਾਰੀ, ਮਿਹਨਤ, ਲਗਨ ਅਤੇ ਵਚਨਬੱਧਤਾ ਦੇ ਉੱਚੇ ਆਦਰਸ ਵਿਰਸੇ ਵਿੱਚ ਮਿਲੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਨੇ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਬੇਮਿਸਾਲ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ ਕੈਬਨਿਟ ਮੰਤਰੀ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਸੂਬੇ ਦੀ ਸੇਵਾ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਆਪਣੇ-ਆਪ ਵਿੱਚ ਇੱਕ ਸੰਸਥਾ ਸਨ ਅਤੇ ਆਧੁਨਿਕ ਪੰਜਾਬ ਦੀ ਸਿਰਜਣਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।ਇਸ ਮੌਕੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸਮੂਹ ਲੋਕਾਂ ਖਾਸ ਕਰਕੇ ਮੁੱਖ ਮੰਤਰੀ ਦਾ ਰਿਣੀ ਹੈ ਜੋ ਇਸ ਮੌਕੇ ਉਨ੍ਹਾਂ ਨਾਲ ਸਾਮਲ ਹੋਏ ਹਨ। ਉਹਨਾਂ ਨੇ ਆਪਣੀ ਸਾਨਦਾਰ ਵਿਰਾਸਤ ਨੂੰ ਚੇਤੇ ਕਰਦਿਆਂ ਕਿਹਾ ਕਿ ਉਹਨਾਂ ਦੇ ਪਿਤਾ ਨੇ ਆਪਣਾ ਸਾਰਾ ਜੀਵਨ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਸੀ। ਰੰਧਾਵਾ ਨੇ ਇਹ ਵੀ ਪ੍ਰਣ ਕੀਤਾ ਕਿ ਉਨ੍ਹਾਂ ਦਾ ਪਰਿਵਾਰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਆਉਣ ਵਾਲੇ ਸਮੇਂ ਵਿੱਚ ਇਸ ਸਾਨਦਾਰ ਪਰੰਪਰਾ ਨੂੰ ਜਾਰੀ ਰੱਖੇਗਾ।ਇਸ ਮੌਕੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਕੁਲਬੀਰ ਸਿੰਘ ਜੀਰਾ, ਅਮਿਤ ਵਿੱਜ, ਦਰਸਨ ਸਿੰਘ ਬਰਾੜ, ਪ੍ਰੀਤਮ ਕੋਟਭਾਈ, ਸਾਬਕਾ ਪੰਜਾਬ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਤੇ ਹੋਰ ਹਾਜਰ ਸਨ।

Related posts

ਡੇਰਾ ਬਾਬਾ ਨਾਨਕ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ,’ਆਪ’ ਹੋਈ ਹੋਰ ਮਜ਼ਬੂਤ

punjabusernewssite

2 ਕਰੋੜ ਦੀ ਬੋਲੀ ਵਾਲੇ ਪਿੰਡ ’ਚ ਚੱਲੀਆਂ ਗੋ+ਲੀਆਂ, ਪੁਲਿਸ ਨੇ ਕੀਤਾ ਪਰਚਾ ਦਰਜ਼

punjabusernewssite

ਖ਼ੁਦਕੁਸ਼ੀ ਕਰਨ ਵਾਲਾ ਥਾਣੇਦਾਰ ਹੀ ਨਿਕਲਿਆ ਪੁੱਤ ਦਾ ਕਾਤਲ

punjabusernewssite