ਮੁੱਖ ਮੰਤਰੀ ਚੰਨੀ ਦੇ ਹਲਕੇ ’ਚ ਝੰਡਾ ਮਾਰਚ ਕਰਨਗੀਆਂ ਆਂਗਣਵਾੜੀ ਵਰਕਰਾਂ

0
25

ਸੁਖਜਿੰਦਰ ਮਾਨ
ਬਠਿੰਡਾ, 15 ਨਵੰਬਰ-ਅਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵਲੋਂ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚਮਕੋਰ ਸਾਹਿਬ ਦੇ ਪਿੰਡਾਂ ਵਿੱਚ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਇਸ ਸਬੰਧੀ ਜਥੇਬੰਦੀ ਦੀਆਂ ਸੀਨੀਅਰ ਆਗੂਆਂ ਦੀ ਆਨਲਾਈਨ ਮੀਟਿੰਗ ਹੋਈ , ਜਿਸ ਦੌਰਾਨ 21 ਨਵੰਬਰ ਦਿਨ ਐਤਵਾਰ ਨੂੰ ਇਹ ਮਾਰਚ ਕਰਕੇ ਇਸ ਨਿਕੰਮੀ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲੋਕਾਂ ਨੂੰ ਜਾਣੂ ਕਰਵਾਉਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਆਪਣੇ ਰਾਜ ਭਾਗ ਸਮੇਂ ਇੱਕ ਵੀ ਮੰਗ ਨਹੀਂ ਮੰਨੀ ਤੇ ਨਾ ਕੋਈ ਮੀਟਿੰਗ ਕੀਤੀ । ਜਿਸ ਕਰਕੇ ਜਥੇਬੰਦੀ ਨੂੰ ਸੰਘਰਸ ਕਰਨਾ ਪੈ ਰਿਹਾ ਹੈ । ਉਹਨਾਂ ਮੰਗ ਕੀਤੀ ਹੈ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ਤੇ ਨਰਸਰੀ ਟੀਚਰ ਦਾ ਦਰਜਾ ਵਰਕਰ ਨੂੰ ਦਿੱਤਾ ਜਾਵੇ । ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਤੇ ਬਾਕੀ ਸਾਰੀਆਂ ਮੰਗਾਂ ਮੰਨੀਆਂ ਜਾਣ ।

LEAVE A REPLY

Please enter your comment!
Please enter your name here