WhatsApp Image 2024-06-20 at 13.58.11
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਚੰਨੀ ਦੱਸਣ ਕਿ, ਕਿਸਾਨੀ ਕਰਜ਼ਿਆਂ ਦਾ ਮਸਲਾ ਹੱਲ ਕਰਨਗੇ ਜਾਂ ਨਹੀਂ: ਚੀਮਾ

ਸੁਖਜਿੰਦਰ ਮਾਨ
ਚੰਡੀਗੜ੍ਹ, 12 ਦਸੰਬਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦਾ 2017 ਦਾ ਸੰਪੂਰਨ ਕਰਜ਼ਾ ਮੁਆਫ਼ੀ ਦਾ ਵਾਅਦਾ ਯਾਦ ਕਰਾਉਂਦੇ ਹੋਏ ਪੁੱਛਿਆ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਿਆਂ ਦਾ ਮਸਲਾ ਹੱਲ ਕਰੋਗੇ ਜਾਂ ਨਹੀਂ? ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ਿਆਂ ਉਤੇ ਲਕੀਰ ਮਾਰਨ (ਮੁਆਫ਼ ਕਰਨ) ਦੇ ਵਾਅਦੇ ਤੋਂ ਬੇਸ਼ੱਕ ਭੱਜ ਗਈ ਹੈ, ਪ੍ਰੰਤੂ ਮੁੱਖ ਮੰਤਰੀ ਚੰਨੀ ਸਮੇਤ ਸਮੁੱਚੀ ਕਾਂਗਰਸ ਨੂੰ ਲੋਕਾਂ ਦੀ ਕਚਿਹਰੀ ਇਸ ਗੱਲ ਦਾ ਜਵਾਬ ਦੇਣਾ ਹੀ ਪਵੇਗਾ ਕਿ ਕਾਂਗਰਸ ਨੇ ਅੰਨਦਾਤਾ ਨਾਲ ਧੋਖ਼ਾ ਕਰਨ ਤੋਂ ਪਹਿਲਾ ਇੱਕ ਵਾਰ ਵੀ ਨਹੀਂ ਸੋਚਿਆ ?
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2017 ’ਚ ਕਾਂਗਰਸ ਨੇ ਨਾ ਕੇਵਲ ਆਪਣੇ ਚੋਣ ਮਨੋਰਥ ਪੱਤਰ ’ਚ ਕਿਸਾਨਾਂ- ਮਜ਼ਦੂਰਾਂ ਦੇ ਸੰਪੂਰਨ ਕਰਜ਼ਾ ਮੁਆਫ਼ੀ ਦਾ ਲਿਖਤੀ ਵਾਅਦਾ ਕੀਤਾ ਸੀ, ਸਗੋਂ ਇਸ ਬਾਰੇ ਕਿਸਾਨਾਂ ਕੋਲੋਂ ਫ਼ਾਰਮ ਵੀ ਭਰਵਾਏ ਗਏ ਸਨ। ਪ੍ਰੰਤੂ 4 ਸਾਲ 10 ਮਹੀਨੇ ਲੰਘ ਜਾਣ ਦੇ ਬਾਵਜੂਦ 5 ਫ਼ੀਸਦੀ ਕਰਜ਼ਾ ਵੀ ਮੁਆਫ਼ ਨਹੀਂ ਕੀਤਾ ਗਿਆ। ਚੀਮਾ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਸਿਰ ਸੰਗਠਿਤ ਅਤੇ ਗੈਰ- ਸੰਗਠਿਤ ਖੇਤਰ ਦਾ ਕਿਸਾਨਾਂ ਅਤੇ ਮਜ਼ਦੂਰਾਂ ਉਪਰ ਡੇਢ ਲੱਖ ਕਰੋੜ ਤੋਂ ਵੀ ਵੱਧ ਦਾ ਕਰਜ਼ਾ ਹੈ, ਚੰਨੀ ਸਰਕਾਰ ਸਪੱਸ਼ਟ ਕਰੇ ਕਿ ਹੁਣ ਤੱਕ ਕਿੰਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕੁੱਲ ਕਿੰਨਾ ਕਰਜ਼ਾ ਮੁਆਫ਼ ਕੀਤਾ ਹੈ? ਕੀ ਚੰਨੀ ਸਰਕਾਰ ਕੁੱਲ ਕਰਜ਼ ਮੁਆਫ਼ੀ ਬਾਰੇ ਪਿੰਡ ਦੇ ਆਧਾਰ ’ਤੇ ਵਾਈਟ ਪੇਪਰ ਜਾਰੀ ਕਰ ਕਰਨ ਦੀ ਜ਼ੁਅਰਤ ਰੱਖਦੀ ਹੈ?
ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਵੱਲੋਂ ਸਰਕਾਰੀ ਖਜ਼ਾਨੇ ’ਚੋਂ ਕਰੋੜਾਂ ਰੁਪਏ ਖ਼ਰਚ ਕਰਕੇ ਕਿਸਾਨੀ ਕਰਜ਼ੇ ਮੁਆਫ਼ ਕੀਤੇ ਜਾਣ ਦਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਅਜਿਹਾ ਕੂੜ ਪ੍ਰਚਾਰ ਕਿਸਾਨਾਂ – ਮਜ਼ਦੂਰਾਂ ਨਾਲ ਦੂਹਰੇ ਧੋਖ਼ੇ ਤੋ ਘੱਟ ਨਹੀਂ ਹੈ। ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜੇ ਮੁਆਫ਼ ਕੀਤੇ ਹਨ ਤਾਂ ਪਿੰਡਾਂ ’ਚ ਸਿਰਫ਼ ਸਹਿਕਾਰੀ ਬੈਂਕਾਂ, ਸੁਸਾਇਟੀਆਂ, ਲੈਂਡ ਮਾਰਗੇਜ ਬੈਕਾਂ ਅਤੇ ਸਰਕਾਰੀ ਬੈਕਾਂ ਦੇ ਮੁਆਫ਼ ਕੀਤੇ ਕਰਜਿਆਂ ਦੀਆਂ ਸੂਚੀਆਂ ਹੀ ਜਾਰੀ ਕਰ ਦੇਣ ਅਤੇ 2022 ’ਚ ਦੀਆਂ ਚੋਣਾਂ ਕਰਜ਼ੇ ਮੁਆਫ਼ੀ ਵਾਲੇ ਮੁੱਦੇ ’ਤੇ ਲੜਨ ਦੀ ਹਿੰਮਤ ਦਿਖਾਉਣ।
ਚੀਮਾ ਨੇ ਕਿਹਾ ਕਿ ਦਿੱਲੀ ’ਚ 2015 ਦੀਆਂ ਚੋਣਾ ਮੌਕੇ ਅਰਵਿੰਦ ਕੇਜਰੀਵਾਲ ਨੇ ਜੋ ਵਾਅਦੇ ਕੀਤੇ ਸਨ, 2020 ਦੀਆਂ ਚੋਣਾ ਮੌਕੇ ਦਿੱਲੀ ਵਾਸੀਆਂ ਕੋਲੋਂ ਇਹ ਕਹਿ ਕੇ ਵੋਟਾਂ ਮੰਗੀਆਂ ਸਨ ਕਿ ਜੇਕਰ ਕੀਤੇ ਵਾਅਦੇ ਪੂਰੇ ਕੀਤੇ ਹਨ ਤਾਂ ‘ਆਪ’ ਨੂੰ ਵੋਟ ਦਿਓ, ਵਰਨਾ ਨਾ ਦਿਓ? ਚੀਮਾ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ’ਚ ਪਹਿਲੀ ਵਾਰ ਹੋਇਆ ਸੀ ਕਿ ਕੰਮ ਦੇ ਆਧਾਰ ’ਤੇ ਵੋਟਾਂ ਮੰਗੀਆਂ ਗਈਆਂ ਅਤੇ ਰਿਕਾਰਡ ਜਿੱਤ ਹਾਸਲ ਕੀਤੀ ਕਿਉਂਕਿ ਕੇਜਰੀਵਾਲ ਮਾਡਲ ਕਾਂਗਰਸੀਆਂ ਵਾਂਗ ਖੋਖ਼ਲੇ ਵਾਅਦਿਆਂ ਅਤੇ ਝੂਠੇ ਲ਼ਾਰਿਆਂ ’ਚ ਵਿਸ਼ਵਾਸ਼ ਨਾ ਕਰਨ ਵਾਲਾ ਵਿਕਾਸ ਮਾਡਲ ਹੈ। ਇਸ ਦੇ ਆਧਾਰ ’ਤੇ ਹੀ ਅੱਜ ਆਮ ਆਦਮੀ ਪਾਰਟੀ 2022 ਦੀਆਂ ਚੋਣਾ ’ਚ ਸਿਰਫ਼ ਇੱਕ ਮੌਕਾ ਮੰਗ ਰਹੀ ਹੈ।

Related posts

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ

punjabusernewssite

ਤਿੰਨ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ‘ਚ ਕਾਂਗਰਸ ਤੇ ਆਪ ਦਾ ਹੋਵੇਗਾ ਗਠਜੋੜ !

punjabusernewssite

ਕੈਪਟਨ ਤੋਂ ਬਾਅਦ ਜਾਖੜ ਵੀ ਅਕਾਲੀ-ਭਾਜਪਾ ਗਠਜੋੜ ਦੇ ਹੱਕ ‘ਚ ਨਿੱਤਰੇ

punjabusernewssite