Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਦਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ, ਫ਼ਿਰੋਜਪੁਰ ’ਚ ਪੁੱਜੇ

16 Views

ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ, ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਫ਼ਿਰੋਜ਼ਪੁਰ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਪਿੰਡ ਨਿਹਾਲਾ ਲਵੇਰਾ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ’ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਪੱਧਰ ’ਤੇ ਕੋਸ਼ਿਸ਼ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਲੋੜਵੰਦ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਯਕੀਨੀ ਬਣਾਉਣ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਈਂ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ ’ਤੇ ਇਹ ਪਨੀਰੀ ਅੰਨਦਾਤਿਆਂ ਨੂੰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਵਿੱਚ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵਾਂਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਹੌਸਲਾ ਤੇ ਲਾਮਿਸਾਲ ਸਾਹਸ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਅਦੁੱਤੀ ਜਜ਼ਬੇ ਦੀ ਬਖ਼ਸ਼ਿਸ਼ ਹੈ, ਜਿਸ ਕਾਰਨ ਪੰਜਾਬੀ ਹਰੇਕ ਮੁਸ਼ਕਲ ਵਿੱਚੋਂ ਨਿਕਲ ਕੇ ਅੱਜ ਇੱਥੋਂ ਤੱਕ ਪੁੱਜੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਦੀ ਸਾਂਝ ਅਤੇ ਸਦਭਾਵਨਾ ਦਿਖਾਉਂਦਿਆਂ ਇਕ ਦੂਜੇ ਦੀ ਮਦਦ ਕੀਤੀ ਹੈ।

Related posts

ਹੁਣ ਆਰ.ਡੀ.ਐਫ਼ ਦਾ ਪੈਸਾ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਵਿੱਚ ਲੱਗੇਗਾ : ਮਾਲਵਿੰਦਰ ਸਿੰਘ ਕੰਗ

punjabusernewssite

ਤਰਨ ਤਾਰਨ ਦੀ ਚਰਚ ਦੀ ਘਟਨਾ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

punjabusernewssite

ਮੁਹਾਲੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ

punjabusernewssite