ਸੁਖਬੀਰ ਬਾਦਲ ਨੂੰ ਚੇਤੇ ਕਰਵਾਇਆ-ਤੁਹਾਡੇ ਵੇਲੇ ਸਰਕਾਰੀ ਦਫਤਰ ਮੋਹਾਲੀ ਤਬਦੀਲ ਕੀਤੇ ਅਤੇ ਨਿਊ ਚੰਡੀਗੜ੍ਹ ਸਥਾਪਤ ਹੋਇਆ
ਮੁੱਖ ਮੰਤਰੀ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਸੁਖਜਿੰਦਰ ਮਾਨ
ਅੰਮਿ੍ਰਤਸਰ, 11 ਜੁਲਾਈ: ਅਕਾਲੀ ਆਗੂਆਂ ਵੱਲੋਂ ਸੂਬੇ ਦੀ ਰਾਜਧਾਨੀ ਦੇ ਮੁੱਦੇ ‘ਤੇ ਕੀਤੀ ਬੇਬੁਨਿਆਦ ਬਿਆਨਬਾਜੀ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ‘ਤੇ ਸੂਬੇ ਦੇ ਦਾਅਵੇ ਨੂੰ ਕਮਜੋਰ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੀ ਲੀਡਰਸਿਪ ਦੀ ਕਰੜੀ ਆਲੋਚਨਾ ਕੀਤੀ।ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਹਰੇਕ ਪੰਜਾਬੀ ਇਹ ਭਲੀ-ਭਾਂਤ ਜਾਣਦਾ ਹੈ ਕਿ ਸੂਬਾ ਸਰਕਾਰ ਦੇ ਦਫਤਰਾਂ ਨੂੰ ਚੰਡੀਗੜ੍ਹ ਤੋਂ ਮੋਹਾਲੀ ਤਬਦੀਲ ਕਿਸ ਨੇ ਕੀਤਾ ਅਤੇ ਨਿਊ ਚੰਡੀਗੜ੍ਹ ਦੀ ਸਥਾਪਨਾ ਕਰਨ ਵਾਲੇ ਕੌਣ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵਿਆਂ ਨੂੰ ਖੋਰਾ ਲਾਉਣ ਲਈ ਪ੍ਰਕਾਸ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਕੇਂਦਰ ਦੀਆਂ ਸਰਕਾਰਾਂ ਨਾਲ ਮਿਲੀਭੁਗਤ ਰਹੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਤੋਂ ਪੁੱਛਿਆ ਕਿ ਕੇਂਦਰ ਦੀ ਸਰਕਾਰ ‘ਚ ਭਾਈਵਾਲ ਹੋਣ ਦੇ ਬਾਵਜੂਦ ਉਨ੍ਹਾਂ ਨੇ ਚੰਡੀਗੜ੍ਹ ਨੂੰ ਲੈ ਕੇ ਚੁੱਪ ਕਿਉਂ ਧਾਰੀ ਰੱਖੀ। ਭਗਵੰਤ ਮਾਨ ਨੇ ਕਿਹਾ ਕਿ ਬਾਦਲ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਚੁੱਪ ਰਹੇ ਅਤੇ ਕਾਂਗਰਸ ਲੀਡਰਸ?ਿਪ ਵੀ ਇਸ ਸਮੁੱਚੇ ਮਾਮਲੇ ‘ਤੇ ਮੂਕ ਦਰਸਕ ਬਣੀ ਰਹੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਮੀਡੀਆ ਸਾਹਮਣੇ ਨਿਰਆਧਾਰ ਬਿਆਨਬਾਜ਼ੀ ਕਰਕੇ ਸਸਤੀ ਸ਼ੋਹਰਤ ਖੱਟਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਲਾਹ ਮਸਵਰਾ ਕਰਕੇ ਹਰ ਮਸਲੇ ਦਾ ਹੱਲ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਸ ਪਾਰਟੀ ਦੇ ਮੰਤਰੀਆਂ ਨੇ ਸੂਬੇ ਦੇ ਦਰੱਖਤ ਤੱਕ ਵੀ ਵੇਚ ਦਿੱਤੇ ਹਨ। ਦੂਜੇ ਪਾਸੇ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸਿਹਤਮੰਦ, ਹਰਿਆ ਭਰਿਆ ਅਤੇ ਪ੍ਰਦੂਸਣ ਮੁਕਤ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਪੁਰਾਤਨ ਸਾਨ ਨੂੰ ਬਹਾਲ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੱਤੇਵਾੜਾ ਜੰਗਲਾਂ ਨੇੜੇ ਕੋਈ ਵੀ ਉਦਯੋਗਿਕ ਯੂਨਿਟ ਲਾਉਣ ਦੀ ਇਜਾਜ਼ਤ ਨਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸਣ ਮੁਕਤ ਬਣਾਉਣ ਦੇ ਮਕਸਦ ਨਾਲ ਲਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਸੈਰ-ਸਪਾਟੇ ਵਜੋਂ ਆਕਰਸਿਤ ਕਰਨ ਲਈ ਵਾਤਾਵਰਨ ਪਾਰਕ ਵਜੋਂ ਵਿਕਸਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਸਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਸੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਦਾ ਟੀਚਾ ਮਿੱਥਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕਿ ਨਸ?ਿਆਂ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ, ਸੂਬਾ ਸਰਕਾਰ ਹੁਣ ਨਸਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਵੱਲ ਧਿਆਨ ਦੇ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਪੱਸਟ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸਾਂਤੀ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਰਗ ਦੇ ਭਲੇ ਲਈ ਵਚਨਬੱਧ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪਣੀ ਪਤਨੀ, ਮਾਤਾ ਅਤੇ ਭੈਣ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
Share the post "ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ’ਤੇ ਚੰਡੀਗੜ੍ਹ ਉਪਰ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੇ ਲਗਾਏ ਦੋਸ਼"