ਧੂਰੀ ਵਿਖੇ ਭਗਵਾਨ ਵਿਸਵਕਰਮਾ ਨੂੰ ਸਰਧਾਂਜਲੀ ਭੇਟ ਕੀਤੀ
ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਭਗਵਾਨ ਵਿਸਵਕਰਮਾ ਨੂੰ ਸਰਧਾਂਜਲੀ ਭੇਟ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ/ਧੂਰੀ (ਸੰਗਰੂਰ), 25 ਅਕਤੂਬਰ- ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸਵਕਰਮਾ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਵਿਸਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ ਵਿਸਵਕਰਮਾ ਨੂੰ ਸਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸੀਨਰੀ ਅਤੇ ਸਾਜੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸੇ-ਕਦਮਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸਵਕਰਮਾ ਨੇ ਹਮੇਸ਼ਾ ਕਾਰੀਗਰਾਂ, ਕਾਮਿਆਂ ਅਤੇ ਮਜਦੂਰ ਵਰਗ ਨੂੰ ਦੇਸ ਦੇ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ।ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸਵਕਰਮਾ ਨੂੰ ਸੱਚੀ ਸਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ ਨੌਜਵਾਨਾਂ ਲਈ ਰੋਜਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ ‘ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।
ਉਧਰ ਲੁਧਿਆਣਾ ਵਿਚ ਰੱਖੇ ਸੂਬਾ ਪੱਧਰੀ ਸਮਾਗਮ ਦੌਰਾਨ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸਵਕਰਮਾ ਦੇ ਨਕਸੇ-ਕਦਮਾਂ ‘ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖੁਸਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵਿਸਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਵਿੱਚ ਜੋ ਵਿਕਾਸ ਹੋਇਆ ਹੈ, ਉਹ ਭਗਵਾਨ ਵਿਸਵਕਰਮਾ ਦੇ ਆਸੀਰਵਾਦ ਸਦਕਾ ਹੀ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਯੁੱਗਾਂ ਤੋਂ ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸਵਕਰਮਾ ਨੂੰ ਸਾਰੀਆਂ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਵੱਲੋਂ ਵਰਤੀ ਜਾ ਰਹੀ ਸਾਰੀ ਮਸੀਨਰੀ ਅਤੇ ਉਪਕਰਨਾਂ ਦਾ ਸਵਾਮੀ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕਾਰੀਗਰਾਂ ਅਤੇ ਇਮਾਰਤਸਾਜਾਂ ਦੇ ਇਸ ਮਹਾਨ ਦੇਵਤੇ ਨੇ ਸਾਡੇ ਕਾਰੀਗਰਾਂ, ਕਿਰਤੀਆਂ ਅਤੇ ਮਜਦੂਰ ਵਰਗ ਨੂੰ ਦੇਸ ਦੇ ਵਿਕਾਸ ਲਈ ਸਖਤ ਮਿਹਨਤ ਕਰਨ ਦੇ ਨਾਲ-ਨਾਲ ਕਿਰਤ ਦੇ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਭਗਵਾਨ ਵਿਸਵਕਰਮਾ ਨੇ ਇੱਟ ਨਾਲ ਇੱਟ ਜੋੜ ਕੇ ਸਮੁੱਚੇ ਬ੍ਰਹਿਮੰਡ ਦੀ ਰਚਨਾ ਕੀਤੀ ਹੈ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਦੇਸ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਮਜਬੂਤ ਕਰਕੇ ਆਪਣੇ ਰਾਸਟਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਹੱਥ ਮਿਲਾਉਣਾ ਹੋਵੇਗਾ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਦੇਸ ਨੂੰ ਤਰੱਕੀ ਅਤੇ ਖੁਸਹਾਲੀ ਦੇ ਰਾਹ ‘ਤੇ ਤੋਰਿਆ ਜਾਵੇ। ਭਗਵੰਤ ਮਾਨ ਨੇ ਇਸ ਨੇਕ ਕਾਰਜ ਅਤੇ ਦੇਸ ਦੇ ਵਡੇਰੇ ਹਿੱਤਾਂ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਲੁਧਿਆਣਾ ਸਹਿਰ ਨਾਲ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਕਿਹਾ ਕਿ ਜੇ ਪਿੰਡ ਸਤੌਜ ਉਨ੍ਹਾਂ ਦੀ ਜਨਮ ਭੂਮੀ ਹੈ ਤਾਂ ਲੁਧਿਆਣਾ ਕਰਮ ਭੂਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸਕਿਸਮਤ ਹਨ ਕਿ ਉਨ੍ਹਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸਾਨ ਬਹਾਲ ਕਰਨ ਲਈ ਪਹਿਲਾਂ ਹੀ ਸਖਤ ਯਤਨ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।
Share the post "ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਭਗਵਾਨ ਵਿਸਵਕਰਮਾ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ"